Farmers Protest- ਸੁਪਰੀਮ ਕੋਰਟ ਨੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਉਤੇ ਚਿੰਤਾ ਜ਼ਾਹਰ ਕੀਤੀ ਹੈ। ਉੱਚ ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਹੁਕਮ ਦਿੱਤਾ ਕਿ ਕਿਸਾਨ ਆਗੂ ਨੂੰ ਫ਼ੌਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਸੁਪਰੀਮ ਕੋਰਟ ਨੇ ਇਸ ਦੇ ਨਾਲ ਹੀ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਕਿਹਾ ਕਿ ਕਿਸਾਨ ਆਗੂ ਨੂੰ ਆਪਣਾ ਮਰਨ ਵਰਤ ਤੋੜਨ ਲਈ ਮਨਾਇਆ ਜਾਵੇ। ਉਂਜ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਕਿ ਕਿਸਾਨ ਆਗੂ ਦੇ ਵਿਰੋਧ ਨੂੰ ਦਬਾਉਣ ਲਈ ਕਿਸੇ ਤਰ੍ਹਾਂ ਦੀ ਤਾਕਤ ਦੀ ਵਰਤੋਂ ਨਾ ਕੀਤੀ ਜਾਵੇ।
ਅਦਾਲਤ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਦੇ ਪ੍ਰਤੀਨਿਧੀਆਂ ਇਸ ਸਬੰਧੀ ਫ਼ੌਰੀ ਨੂੰ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਲਈ ਕਿਹਾ ਹੈ। ਸਿਖਰਲੀ ਅਦਾਲਤ ਨੇ ਸਾਫ਼ ਕਿਹਾ ਹੈ ਕਿ ਪੰਜਾਬ ਦੇ ਕਿਸਾਨ ਆਗੂ ਡੱਲੇਵਾਲ ਦੇ ਵਿਰੋਧ ਨੂੰ ਤੋੜਨ ਲਈ ਕਿਸੇ ਵੀ ਤਾਕਤ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ ਜਦੋਂ ਤੱਕ ਉਨ੍ਹਾਂ ਦੀ ਜਾਨ ਬਚਾਉਣ ਲਈ ਅਜਿਹਾ ਜ਼ਰੂਰੀ ਨਾ ਹੋਵੇ।