Weatther Update: ਉੱਤਰੀ ਭਾਰਤ ਦੇ ਰਾਜਾਂ ਵਿੱਚ ਠੰਡ ਵਧਣ ਲੱਗੀ ਹੈ। ਸਵੇਰ ਅਤੇ ਸ਼ਾਮ ਦੇ ਤਾਪਮਾਨ ‘ਚ ਗਿਰਾਵਟ ਨਾਲ ਲੋਕਾਂ ਨੂੰ ਦਿਨ ਵੇਲੇ ਵੀ ਠੰਡ ਮਹਿਸੂਸ ਹੋਣ ਲੱਗੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 4-5 ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਨਾਲ ਲੱਗਦੇ ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 8-10 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ ਮੌਸਮ ਵਿਭਾਗ ਦੀ ਮੰਨੀਏ ਤਾਂ ਦੱਖਣੀ ਪ੍ਰਾਇਦੀਪ ਦੇ ਖੇਤਰਾਂ ਵਿੱਚ ਕੁਝ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇਖਣ ਨੂੰ ਮਿਲੇਗੀ।
ਕਿਹੋ ਜਿਹਾ ਰਹੇਗਾ ਦਿੱਲੀ ਦਾ ਮੌਸਮ?
ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਜ 26 ਨਵੰਬਰ ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਆਉਣ ਵਾਲੇ ਦਿਨਾਂ ‘ਚ ਦਿੱਲੀ ਦੇ ਤਾਪਮਾਨ ‘ਚ ਹੋਰ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਕਿਵੇਂ ਰਹੇਗਾ ਉੱਤਰ ਪ੍ਰਦੇਸ਼ ਦਾ ਮੌਸਮ?
ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਅੱਜ ਘੱਟੋ-ਘੱਟ ਤਾਪਮਾਨ 11 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸਵੇਰੇ ਧੁੰਦ ਵੀ ਦੇਖਣ ਨੂੰ ਮਿਲ ਸਕਦੀ ਹੈ। ਗਾਜ਼ੀਆਬਾਦ ਵਿੱਚ ਘੱਟੋ-ਘੱਟ ਤਾਪਮਾਨ 11 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਗਾਜ਼ੀਆਬਾਦ ਵਿੱਚ ਸਵੇਰੇ ਵੀ ਧੁੰਦ ਛਾਈ ਰਹਿ ਸਕਦੀ ਹੈ।
ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਕੜਾਕੇ ਦੀ ਠੰਢ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ ਦੌਰਾਨ ਪੂਰਬੀ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਘੱਟੋ-ਘੱਟ ਤਾਪਮਾਨ ‘ਚ ਕੋਈ ਖਾਸ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h