ਐਤਵਾਰ, ਜੁਲਾਈ 6, 2025 06:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦੋ ਸਮਲਿੰਗੀ ਵਿਅਕਤੀਆਂ ਦੇ ਮੇਲ ਨੂੰ ਵਿਆਹ ਨਹੀਂ ਮੰਨਿਆ ਜਾ ਸਕਦਾ, ਇਹ ਕੁਦਰਤੀ ਨਿਯਮਾ ਦੇ ਵਿਰੁੱਧ : ਪ੍ਰੋ.ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਮਾਜ ਵਿੱਚ ਦਿਨ ਪ੍ਰਤੀ ਦਿਨ ਵੱਧ ਰਹੇ ਸਮਲਿੰਗੀ ਵਿਆਹ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਮਲਿੰਗੀ ਵਿਆਹ ਇਕ ਵਿਨਾਸ਼ਕਾਰੀ ਪ੍ਰਵਿਰਤੀ ਹੈ ਤੇ ਦੋ ਸਮਲਿੰਗੀ ਵਿਅਕਤੀਆਂ ਦੇ ਮੇਲ ਨੂੰ ਵਿਆਹ ਨਹੀਂ ਮੰਨਿਆ ਜਾ ਸਕਦਾ

by Bharat Thapa
ਮਾਰਚ 13, 2023
in ਪੰਜਾਬ
0

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਮਾਜ ਵਿੱਚ ਦਿਨ ਪ੍ਰਤੀ ਦਿਨ ਵੱਧ ਰਹੇ ਸਮਲਿੰਗੀ ਵਿਆਹ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਮਲਿੰਗੀ ਵਿਆਹ ਇਕ ਵਿਨਾਸ਼ਕਾਰੀ ਪ੍ਰਵਿਰਤੀ ਹੈ ਤੇ ਦੋ ਸਮਲਿੰਗੀ ਵਿਅਕਤੀਆਂ ਦੇ ਮੇਲ ਨੂੰ ਵਿਆਹ ਨਹੀਂ ਮੰਨਿਆ ਜਾ ਸਕਦਾ, ਜਿਸ ਤੋਂ ਸੰਤਾਨ ਉਤਪੰਨ ਨਾ ਹੋ ਸਕੇ ਤੇ ਇਹ ਧਾਰਨਾ ਜਿਥੇ ਵਿਆਹ ਦੇ ਸੰਸਕਾਰ ਦੀ ਉਲੰਘਣਾ ਤੇ ਅਪਮਾਨ ਹੈ, ਉੱਥੇ ਕੁਦਰਤੀ ਨਿਯਮਾ ਦੇ ਵੀ ਵਿਰੁੱਧ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਝੁਕਾਅ ਨੂੰ ਪ੍ਰਵਾਨਗੀ ਦੇਣ ਨਾਲ ਪਰਿਵਾਰ ਦੇ ਸੰਕਲਪ ਦੀ ਪਰਤਿਸ਼ਠਾ ਨਸ਼ਟ ਹੋ ਜਾਵੇਗੀ । ਉਨ੍ਹਾਂ ਕਿਹਾ ਕਿ ਸਮਲਿੰਗੀ ਵਿਆਹ ਦੀ ਰਵਾਇਤ ਨੂੰ ਭਾਰਤੀ ਸੰਸਕ੍ਰਿਤੀ ਤੇ ਸਿਧਾ ਹਮਲਾ ਸਮਝਿਆ ਜਾ ਸਕਦਾ ਹੈ ਤੇ ਇਹ ਬੁਰਾਈ, ਨੰਗੇਜ਼, ਪਤਿਤਪੁਣਾ ਤੇ ਨਸ਼ਿਆਂ ਦੇ ਸੇਵਨ ਤੋਂ ਵੀ ਖਤਰਨਾਕ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਸਮਲਿੰਗੀ ਵਿਆਹਾਂ ਦੀ ਰਵਾਇਤ ਕਨੇਡਾ ਤੋਂ ਸ਼ੁਰੂ ਹੋਈ ਸੀ, ਇਸ ਨਾਮੁਰਾਦ ਬਿਮਾਰੀ ਦਾ ਬੀਜ ਕੈਨੇਡਾ ਵਿੱਚ ਚੁਣੇ ਗਏ ਭਾਰਤੀ ਮੂਲ ਦੇ ਮੈਂਬਰ ਪਾਰਲੀਮੈਂਟ ਨੇ ਭਾਰਤ ਵਿੱਚ ਬੀਜਿਆ ਅਤੇ ਹੋਲੀ-ਹੋਲੀ ਇਹ ਨਾਂ ਮੁਰਾਦ ਬਿਮਾਰੀ ਭਾਰਤੀ ਸਮਾਜ ਵਿੱਚ ਵੀ ਜੜਾਂ ਫੜਨ ਲੱਗ ਪਈ, ਜੋ ਕਿ ਹੈ ਗੈਰ ਕੁਦਰਤੀ, ਗ਼ੈਰ-ਮਨੁੱਖੀ ਅਤੇ ਅਸੱਭਿਅਕ ਵਰਤਾਰਾ ਸੰਸਾਰ ਦੇ ਵਿਕਾਸ ਵਿਚ ਵੱਡਾ ਰੋੜਾ ਅਤੇ ਵਿਨਾਸ਼ਕਾਰੀ ਹੈ। ਉਹਨਾਂ ਕਿਹਾ ਕਿ ਵਿਦੇਸ਼ੀ ਮੂਲ ਦੇ ਜਿਹੜੇ ਲੋਕ ਸਮਲਿੰਗੀ ਸਬੰਧਾਂ ਦੀ ਵਕਾਲਤ ਕਰਦੇ ਹਨ ਉਨ੍ਹਾਂ ਨੂੰ ਇਹ ਗੱਲ ਜ਼ਰੂਰ ਸਮਝ ਲੈਣੀ ਚਾਹੀਦੀ ਹੈ ਕਿ ਉਹ ਦੇਸ਼ ਅਤੇ ਦੇਸ਼ ਦੀਆਂ ਪ੍ਰਾਚੀਨ ਅਨਮੋਲ ਰਵਾਇਤਾਂ, ਮਾਨਤਾਵਾਂ, ਪਰੰਪਰਾਵਾਂ, ਸਭਿਆਚਾਰਕ, ਸਦਾਚਾਰ ਅਤੇ ਸੰਸਕ੍ਰਿਤੀ ਨੂੰ ਤਬਾਹ ਕਰਨ ਲਈ ਤਤਪਰ ਹਨ, ਉਨ੍ਹਾਂ ਨੂੰ ਅਜਿਹਾ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਤੇ ਉਹ ਦੇਸ਼ ਅਤੇ ਦੇਸ਼ ਦੀ ਅਨਮੋਲ ਸੰਸਕ੍ਰਿਤੀ ਅਤੇ ਸੱਭਿਆਚਾਰ ਤੋਂ ਉਪਰ ਨਹੀਂ ਹਨ।
ਉਨ੍ਹਾਂ ਕਿਹਾ ਕਿ ਹੈ ਭਾਰਤੀ ਸਮਾਜ ਅੰਦਰ ਸਮਲਿੰਗੀ ਦੀ ਪ੍ਰਵਿਰਤੀ ਨੂੰ ਰੋਕਣ ਲਈ ਲਾਰਡ ਮੈਕਾਲੇ ਨੇ 1860 ਵਿੱਚ ਇਸ ਸਬੰਧੀ ਕਾਨੂੰਨ ਕੌਂਸਲ ਵਿੱਚ ਬਿਲ ਪੇਸ਼ ਕੀਤਾ, ਜੋ ਪਾਸ ਹੋਣ ਉਪ੍ਰੰਤ ਕਾਨੂੰਨ ਬਣਿਆ ਅਤੇ ਭਾਰਤੀ ਦੰਡਾਵਲੀ ਦੀ ਧਾਰਾ 377 ਵਿੱਚ ਦਰਜ ਹੈ, ਜਿਸ ਅਨੁਸਾਰ ਸਮਲਿੰਗੀ ਸੰਬੰਧ ਇੱਕ ਸਜਾ ਯੋਗ ਜੁਰਮ ਹੈ।
ਪ੍ਰੋ. ਬਡੂੰਗਰ ਨੇ ਭਾਰਤ ਸਰਕਾਰ ਵੱਲੋਂ ਸਮਲਿੰਗੀ ਵਿਆਹ ਦੀ ਮਾਨਤਾ ਦਾ ਵਿਰੋਧ ਜ਼ਾਹਰ ਕਰਦਿਆਂ ਮਾਨਯੋਗ ਸੁਪਰੀਮ ਕੋਰਟ ਵਿੱਚ ਦਾਇਰ ਕੀਤੇ ਗਏ ਹਲਫਨਾਮੇ ਦੀ ਸ਼ਲਾਘਾ ਕੀਤੀ, ਜਿਸ ਵਿੱਚ ਕਿਹਾ ਗਿਆ ਕਿ ਇਹ ਧਾਰਨਾ ਭਾਰਤੀ ਪਰੰਪਰਾ ਦੇ ਮੁਤਾਬਕ ਨਹੀਂ ਹੈ ਅਤੇ ਨਾ ਹੀ ਇਹ ਪਤੀ-ਪਤਨੀ ਅਤੇ ਉਨ੍ਹਾਂ ਤੋਂ ਪੈਦਾ ਹੋਏ ਬੱਚਿਆਂ ਦੀ ਧਾਰਨਾ ਨਾਲ ਮੇਲ ਖਾਂਦੀ ਹੈ ਤੇ ਸਮਾਨ ਲਿੰਗ ਵਾਲੇ ਲੋਕਾਂ ਦਾ ਵਿਆਹ ਮੌਜੂਦਾ ਕਾਨੂੰਨ ਦੀਆਂ ਸਥਾਪਿਤ ਧਾਰਾਵਾਂ ਦੀ ਵੀ ਉਲੰਘਣਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cannot bemarriageit is againstProf. Badungarpropunjabtvthe natural lawThe uniontwo same-sex persons
Share243Tweet152Share61

Related Posts

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.