ਚੰਡੀਗੜ੍ਹ ਯੂਨੀਵਰਸਿਟੀ ‘ਚ ਵਾਪਰੀ ਘਟਨਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਦਭਾਗਾ ਦੱਸਿਆ ਹੈ। ਉਨ੍ਹਾਂ ਇਸ ਮਾਮਲੇ ਸੰਬਦੀ ਟਵੀਟ ਕਰਦਿਆਂ ਲਿਖਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ਘਟਨਾ ਸੁਣ ਕੇ ਦੁੱਖ ਲੱਗਿਆ। ਸਾਡੀਆਂ ਧੀਆਂ ਸਾਡੀ ਇੱਜ਼ਤ ਹਨ। ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਜੋ ਵੀ ਦੋਸ਼ੀ ਹੋਇਆ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ। ਇਸਦੇ ਨਾਲ ਹੀ ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਮੇਰੀ ਸਾਰਿਆਂ ਨੂੰ ਇਹ ਹੀ ਅਪੀਲ ਹੈ ਕਿ ਅਫ਼ਵਾਹਾਂ ਤੋਂ ਬਚੋ।
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ਘਟਨਾ ਸੁਣ ਕੇ ਦੁੱਖ ਲੱਗਿਆ…ਸਾਡੀਆਂ ਧੀਆਂ ਸਾਡੀ ਇੱਜ਼ਤ ਨੇ…ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਨੇ…ਜੋ ਵੀ ਦੋਸ਼ੀ ਹੋਇਆ ਸਖ਼ਤ ਕਾਰਵਾਈ ਕਰਾਂਗੇ…
ਮੈਂ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ…ਮੈਂ ਸਾਰਿਆਂ ਨੂੰ ਅਪੀਲ ਕਰਦਾਂ ਹਾਂ ਕਿ ਅਫ਼ਵਾਹਾਂ ਤੋਂ ਬਚੋ…
— Bhagwant Mann (@BhagwantMann) September 18, 2022
ਪੰਜਾਬ ਮਹਿਲਾ ਕਮਿਸ਼ਨ ਦਾ ਬਿਆਨ
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਮਾਮਲੇ ਦੀ ਤਹਿ ਤੱਕ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਦੀ ਅਪੀਲ ਵੀ ਕੀਤੀ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਅਜਿਹਾ ਕਰਕੇ ਯੂਨੀਵਰਸਿਟੀ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੋਸਟਲ ਦੇ ਮੈਨੇਜਰ ਵੱਲੋਂ ਹੀ ਸ਼ਿਕਾਇਤ ਦਿੱਤੀ ਗਈ ਸੀ। ਬੱਚੇ ਦੀ ਨਿੱਜੀ ਜ਼ਿੰਦਗੀ’ਚ ਪ੍ਰਸ਼ਾਸਨ ਨੂੰ ਦਖ਼ਲ ਨਹੀਂ ਦੇਣਾ ਚਾਹੀਦਾ।
ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਰਾਘਵ ਚੱਢਾ ਦਾ ਬਿਆਨ
The #ChandigarhUniversity case is most shameful. Punjab Government will leave no stone unturned to bring the perpetrators of this crime to justice. I appeal to everyone to maintain calm. We all are with you and justice will be done.
— Raghav Chadha (@raghav_chadha) September 18, 2022
ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ‘ਚ ਰਾਘਵ ਚੱਢਾ ਨੇ ਵੀ ਪ੍ਰਤੀਕੀਰਿਆ ਦਿੱਤੀ। ਉਨ੍ਹਾਂ ਕਿਹਾ ਚੰਡੀਗੜ੍ਹ ਯੂਨੀਵਰਸਿਟੀ ‘ਚ ਜੋ ਹੋਇਆ ਉਹ ਬਹੁਤ ਹੀ ਸ਼ਰਮਨਾਕ ਹੈ। ਪੰਜਾਬ ਸਰਕਾਰ ਇਸ ਜੁਰਮ ਦੇ ਦੋਸ਼ੀਆਂ ਨੂੰ ਇਨਸਾਫ਼ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੈਂ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਅਸੀਂ ਸਾਰੇ ਤੁਹਾਡੇ ਨਾਲ ਹਾਂ ਅਤੇ ਇਨਸਾਫ਼ ਹੋਵੇਗਾ।
ਯੂਨੀਵਰਸਿਟੀ ਮਾਮਲੇ ‘ਤੇ SSP ਮੋਹਾਲੀ ਦਾ ਬਿਆਨ
ਮੁਹਾਲੀ ਦੇ ਐਸ ਐਸ ਪੀ ਵਿਵੇਕਸ਼ੀਲ ਸੋਨੀ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਕੋਈ ਸੱਚਾਈ ਨਹੀਂ ਹੈ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਵੇਕਸ਼ੀਲ ਸੋਨੀ ਨੇ ਕਿਹਾ ਕਿ ਹੁਣ ਤੱਕ ਹੋਈ ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਜਿਸ ਲੜਕੀ ’ਤੇ ਵੀਡੀਓ ਬਣਾਉਣ ਦੇ ਦੋਸ਼ ਹਨ, ਉਸਨੇ ਸਿਰਫ ਆਪਣੀ ਵੀਡੀਓ ਬਣਾ ਕੇ ਆਪਣੇ ਬੁਆਇਫਰੈਂਡ ਨੂੰ ਭੇਜੀ ਸੀ। ਕਿਸੇ ਹੋਰ ਲੜਕੀ ਦੀ ਵੀਡੀਓ ਬਣਾਉਣ ਜਾਂ ਵਾਇਰਲ ਕਰਨ ਦੀ ਗੱਲ ਹੁਣ ਤੱਕ ਹੋਈ ਜਾਂਚ ਵਿਚ ਸਾਹਮਣੇ ਨਹੀਂ ਆਈ ਹੈ। ਉਹਨਾਂ ਲੜਕੀਆਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਵਾਲੀ ਗੱਲ ਦਾ ਵੀ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸੇ ਵੀ ਲੜਕੀ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਹੈ ਤੇ ਕੋਈ ਵੀ ਲੜਕੀ ਹਸਪਤਾਲ ਦਾਖਲ ਨਹੀਂ ਹੈ। ਇਹ ਅਫਵਾਹਾਂ ਹਨ ਤੇ ਮੀਡੀਆ ਨੁੰ ਇਹਨਾਂ ਅਫਵਾਹਾਂ ਨੂੰ ਖਬਰਾਂ ਵਜੋਂ ਚਲਾਉਣ ਤੋਂ ਪਹਿਲਾਂ ਇਸਦੀ ਪੁਸ਼ਟੀ ਕਰਨੀ ਚਾਹੀਦੀ ਹੈ।
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਟਵੀਟ
Remember, she is my daughter and my sister. She is your daughter and your sister. Think before you repost/forward #chandigarhuniversity video clips. Let's break the chain and don't shame ourselves.
Those who have circulated the clip must be identified and strictly punished.— Amarinder Singh Raja Warring (@RajaBrar_INC) September 18, 2022
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ ਕਿ ਯਾਦ ਰੱਖੋ, ਉਹ ਮੇਰੀ ਧੀ ਅਤੇ ਮੇਰੀ ਭੈਣ ਹੈ। ਉਹ ਤੁਹਾਡੀ ਧੀ ਅਤੇ ਤੁਹਾਡੀ ਭੈਣ ਹੈ। ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਕਲਿੱਪਾਂ ਨੂੰ ਦੁਬਾਰਾ ਅੱਗੇ ਪੋਸਟ ਕਰਨ ਤੋਂ ਪਹਿਲਾਂ ਸੋਚੋ। ਆਓ ਚੇਨ ਤੋੜੀਏ ਅਤੇ ਆਪਣੇ ਆਪ ਨੂੰ ਸ਼ਰਮਿੰਦਾ ਨਾ ਕਰੀਏ। ਇਸ ਕਲਿੱਪ ਨੂੰ ਫੈਲਾਉਣ ਵਾਲਿਆਂ ਦੀ ਪਛਾਣ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।