ਸ਼ਨੀਵਾਰ, ਮਾਰਚ 14, 2026 05:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ

by Gurjeet Kaur
ਫਰਵਰੀ 8, 2024
in ਪੰਜਾਬ
0
ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ
 
 ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਪਾਰਟ ਟਾਈਮ ਕਰਮਚਾਰੀ ਹਰੀਸ਼ ਕੁਮਾਰ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਸ਼ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਨਾਮ ’ਤੇ ਜੱਦੀ ਘਰ ਦਾ ਤਬਾਦਲਾ ਕਰਵਾਉਣ ਲਈ ਨਗਰ ਨਿਗਮ ਲੁਧਿਆਣਾ ਤੋਂ ਟੈਕਸ ਸੁਪਰਡੈਂਟ ਰਜਿਸਟਰ ਨੰਬਰ 1 (ਟੀਐਸ-1) ਸਰਟੀਫਿਕੇਟ ਪ੍ਰਾਪਤ ਕਰਨਾ ਸੀ। ਉਸ ਦੀ ਮੁਲਾਕਾਤ ਇਕ ਕਰਮਚਾਰੀ ਹਰੀਸ਼ ਕੁਮਾਰ ਨਾਲ ਹੋਈ, ਜਿਸ ਨੇ ਖੁਦ ਨੂੰ ਕਾਰਪੋਰੇਸ਼ਨ ਦੀ ਹਾਊਸ ਟੈਕਸ ਸ਼ਾਖਾ ਦੇ ਕਲਰਕ ਵਜੋਂ ਪੇਸ਼ ਕੀਤਾ ਅਤੇ ਉਸ ਨੇ ਸਬੰਧਤ ਜੂਨੀਅਰ ਇੰਜੀਨੀਅਰ ਤੋਂ ਸ਼ਿਕਾਇਤਕਰਤਾ ਦੇ ਘਰ ਦਾ ਟੀ.ਐਸ.-1 ਸਰਟੀਫੀਕੇਟ ਜਾਰੀ ਕਰਵਾਉਣ ਲਈ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਮੌਕੇ ’ਤੇ ਹੀ ਉਸ ਤੋਂ 4000 ਰੁਪਏ ਲੈ ਲਏ ਅਤੇ ਬਾਕੀ ਰਹਿੰਦੇ 6000 ਰੁਪਏ ਟੀ.ਐੱਸ.-1 ਉਪਲਬਧ ਕਰਵਾਏ ਜਾਣ ਮੌਕੇ ਦੇਣ ਦੀ ਗੱਲ ਕਹੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀ ਕਰਮਚਾਰੀ ਗੂਗਲ ਪੇਅ  ਰਾਹੀਂ ਬਾਕੀ ਰਕਮ ਦੀ ਮੰਗ ਕਰ ਰਿਹਾ ਸੀ ਪਰ ਉਸ ਨੂੰ ਗੂਗਲ ਪੇਅ  ਵਰਤਣਾ ਨਹੀਂ ਆਉਂਦਾ ਇਸ ਲਈ ਉਸਨੇ ਨਕਦ ਰਕਮ ਲੈ ਲੈਣ ਲਈ ਕਿਹਾ। ਇਸੇ ਦੌਰਾਨ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤੀ ਤਾਂ ਜੋ ਮੁਲਜ਼ਮ ਨੂੰ ਕਾਬੂ ਕੀਤਾ ਜਾ ਸਕੇ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 6,000 ਰੁਪਏ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਭਲਕੇ  ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Tags: bribelatest newspro punjab tvPunjab Vigilance Bureau
Share207Tweet129Share52

Related Posts

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਮੋਗਾ ਰੈਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਕੀਤਾ ਵੱਡਾ ਐਲਾਨ

ਮਾਰਚ 14, 2026

LPG ਸੰਕਟ ਵਿਚਕਾਰ, ਅੱਜ ਤੁਹਾਡੇ ਸ਼ਹਿਰ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ? ਜਾਣੋ ਰੇਟ

ਮਾਰਚ 14, 2026

590 ਕਰੋੜ ਰੁਪਏ ਦੇ ਬੈਂਕ ਘੁਟਾਲੇ ‘ਚ ED ਦੀ ਵੱਡੀ ਕਾਰਵਾਈ, 19 ਟਿਕਾਣਿਆਂ ‘ਤੇ ਛਾਪੇਮਾਰੀ

ਮਾਰਚ 14, 2026

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਮਾਰਚ 14, 2026
Load More

Recent News

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਯਾਤਰੀਆਂ ਨਾਲ ਭਰੀ ਚੱਲਦੀ ਰੋਡਵੇਜ਼ ਬੱਸ ਪਲਟੀ, 50 ਲੋਕ ਜ਼ਖਮੀ

ਮਾਰਚ 14, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

CBSE ਬੋਰਡ ਨੇ ਕੀਤਾ ਵੱਡਾ ਐਲਾਨ, ਬਦਲਿਆ ਇਹ ਨਿਯਮ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.