ਐਤਵਾਰ, ਫਰਵਰੀ 22, 2026 10:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਨੇ ਇੱਕ ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਪਟਵਾਰੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਪੱਲਾ ਮੇਘਾ ਮਾਲ ਹਲਕੇ ਦੇ ਇੱਕ ਮਾਲ ਪਟਵਾਰੀ ਬਲਕਾਰ ਸਿੰਘ ਨੂੰ ਜ਼ਮੀਨ ਐਕਵਾਇਰ ਕਰਨ ਦੌਰਾਨ ਦੋ ਪ੍ਰਾਈਵੇਟ ਵਿਅਕਤੀਆਂ ਦੀ ਮਿਲੀਭੁਗਤ ਨਾਲ 1, 11, 08, 236 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

by Bharat Thapa
ਫਰਵਰੀ 21, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਪੱਲਾ ਮੇਘਾ ਮਾਲ ਹਲਕੇ ਦੇ ਇੱਕ ਮਾਲ ਪਟਵਾਰੀ ਬਲਕਾਰ ਸਿੰਘ ਨੂੰ ਜ਼ਮੀਨ ਐਕਵਾਇਰ ਕਰਨ ਦੌਰਾਨ ਦੋ ਪ੍ਰਾਈਵੇਟ ਵਿਅਕਤੀਆਂ ਦੀ ਮਿਲੀਭੁਗਤ ਨਾਲ 1, 11, 08, 236 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਵਿਜੀਲੈਂਸ ਜਾਂਚ ਦੀ ਤਫ਼ਤੀਸ਼ ਦੌਰਾਨ ਵਿਜੀਲੈਂਸ ਨੇ ਪਾਇਆ ਕਿ ਪੰਜਾਬ ਸਰਕਾਰ ਨੇ ਬੀ.ਐਸ.ਐਫ ਲਈ ਸਾਲ 2002 – 2012 ਦੌਰਾਨ ਪਿੰਡ ਪੱਲਾ ਮੇਘਾ ਨੇੜੇ ਨਿਊ ਮੁਹੰਮਦੀ ਵਾਲਾ ਸਰਹੱਦੀ ਚੌਕੀ ਬਣਾਉਣ ਕਰਨ ਲਈ 46 ਕਨਾਲ ਜ਼ਮੀਨ ਐਕੁਆਇਰ ਕੀਤੀ ਸੀ।
ਉਨਾਂ ਅੱਗੇ ਦੱਸਿਆ ਕਿ ਉਕਤ ਦੋਸ਼ੀ ਪਟਵਾਰੀ, ਜੋ ਕਾਨੂੰਗੋ ਵਜੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ, ਨੇ ਦੋ ਹੋਰ ਦੋਸ਼ੀਆਂ ਬਿੱਲੂ ਸਿੰਘ ਵਾਸੀ ਪੱਲਾ ਮੇਘਾ, ਜ਼ਿਲਾ ਫਿਰੋਜਪੁਰ ਅਤੇ ਅੰਮ੍ਰਿਤਬੀਰ ਸਿੰਘ ਵਾਸੀ ਪਿੰਡ ਆਸਲ ਉਤਾੜ, ਜ਼ਿਲਾ ਤਰਨਤਾਰਨ ਨਾਲ ਮਿਲੀਭੁਗਤ ਕਰਕੇ 1, 11, 08, 236 ਰੁਪਏ ਦਾ ਗਬਨ ਕੀਤਾ ਸੀ। ਦੋਸ਼ੀ ਪਟਵਾਰੀ ਨੇ ਜਮੀਨ ਦੇ ਮਾਲ ਰਿਕਾਰਡ ਵਿੱਚ ਫੇਰ ਬਦਲ ਕਰਕੇ ਉਕਤ ਸਹਿ- ਦੋਸ਼ੀਆਂ ਦੇ ਨਾਂ ਜ਼ਮੀਨ ਦੇ ਮਾਲਕਾਂ ਵਜੋਂ ਦਰਜ ਕਰ ਦਿਤੇ ਸਨ। ਇਸ ਉਪਰੰਤ ਉਸ ਨੇ 07-11-2012 ਨੂੰ ਦੋਵਾਂ ਸਹਿ-ਦੋਸ਼ੀਆਂ ਨੂੰ ਫਰਜ਼ੀ ਰਿਕਾਰਡ ਦੇ ਅਧਾਰ ‘ਤੇ ਮੁਆਵਜ਼ੇ ਵਜੋਂ 55, 54, 118 ਰੁਪਏ ਦੇ ਦੋ ਚੈੱਕ ਵੀ ਜਾਰੀ ਕਰਵਾ ਦਿੱਤੇ। ਇਸ ਦੇ ਨਾਲ ਹੀ ਦੋਸ਼ੀ ਪਟਵਾਰੀ ਨੇ ਸਹਿ-ਦੋਸ਼ੀਆਂ ਨੂੰ ਆਰਥਿਕ ਲਾਭ ਪਹੁੰਚਾਉਣ ਦੇ ਇਰਾਦੇ ਨਾਲ ਸਰਕਾਰੀ ਜ਼ਮੀਨ ਦੀ ਥਾਂ ਨਾਲ ਲਗਦੀ 16 ਕਨਾਲ ਅਤੇ 16 ਮਰਲੇ ਪ੍ਰਾਈਵੇਟ ਜ਼ਮੀਨ ਐਕਵਾਇਰ ਕਰਵਾ ਦਿੱਤੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੇ ਆਧਾਰ ‘ਤੇ ਉਕਤ ਤਿੰਨਾਂ ਦੋਸ਼ੀਆਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 218, 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ), 13(2) ਤਹਿਤ ਮੁਕੱਦਮਾ ਨੰਬਰ 05, ਮਿਤੀ 21-02-2023 ਨੂੰ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 1 crorearrested Patwaripropunjabtvunder chargeVigilance Bureau
Share219Tweet137Share55

Related Posts

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026

ਸੂਬੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਬੈਂਸ

ਫਰਵਰੀ 21, 2026

ਚੰਡੀਗੜ੍ਹ ਯੂਨੀਵਰਸਿਟੀ ਦੇ ‘ਏਆਈ ਫ਼ੈਸਟ 2026’ ਦੇ ਦੂਜੇ ਦਿਨ ਉੱਤਰ ਭਾਰਤ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ ਹੁਲਾਰਾ ਦੇਣ ਲਈ ‘ਸੈਂਡਬਾਕਸ ਰੈਜ਼ੀਡੈਂਸ਼ੀਅਲ ਪ੍ਰੋਗਰਾਮ’ ਕੀਤਾ ਗਿਆ ਲਾਂਚ

ਫਰਵਰੀ 21, 2026

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ

ਫਰਵਰੀ 21, 2026

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਫਰਵਰੀ 21, 2026

13 ਦਿਨ ICU ‘ਚ ਰਹਿਣ ਤੋਂ ਬਾਅਦ ਪ੍ਰੀਖਿਆ ਦੇਣ ਪਹੁੰਚੀ ਬੱਚੀ

ਫਰਵਰੀ 20, 2026
Load More

Recent News

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026

ਸੂਬੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਬੈਂਸ

ਫਰਵਰੀ 21, 2026

5 ਜਾਂ 10 ਨਹੀਂ, 33 ਸਾਲ ਪਹਿਲਾਂ ਲਾਂਚ ਕੀਤੀ ਗਈ ਸੀ ਪਹਿਲੀ ਇਲੈਕਟ੍ਰਿਕ ਕਾਰ, ਇਹ ਸੀ ਇਸਦੀ ਵਿਸ਼ੇਸ਼ਤਾ

ਫਰਵਰੀ 21, 2026

1 ਅਪ੍ਰੈਲ ਤੋਂ ਟੋਲ ਪਲਾਜ਼ਿਆਂ ‘ਤੇ ਬੰਦ ਹੋ ਸਕਦਾ ਹੈ ਨਕਦ ਭੁਗਤਾਨ, ਇਸ ਤਰ੍ਹਾਂ ਕਰ ਸਕਦੇ ਹੋ ਭੁਗਤਾਨ

ਫਰਵਰੀ 21, 2026

ਹੋਲੀ ਲਈ ਘਰ ਜਾਣ ਦਾ ਤਣਾਅ ਖਤਮ! ਬਿਹਾਰ ਲਈ ਚੱਲਣਗੀਆਂ 21 ਨਵੀਆਂ ਵਿਸ਼ੇਸ਼ ਰੇਲਗੱਡੀਆਂ, ਜਾਣੋ ਰੂਟ ਅਤੇ ਸਮਾਂ

ਫਰਵਰੀ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.