ਵੀਰਵਾਰ, ਅਕਤੂਬਰ 30, 2025 06:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ AIG ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

by Gurjeet Kaur
ਨਵੰਬਰ 3, 2023
in ਪੰਜਾਬ
0
vigilance bureau punjab
ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ., ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ
 
ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਾਲਵਿੰਦਰ ਸਿੰਘ ਸਿੱਧੂ ਸਮੇਤ ਆਸਥਾ ਹੋਮ, ਗਿਲਕੋ ਵੈਲੀ, ਐਸ.ਏ.ਐਸ.ਨਗਰ ਦੇ ਵਸਨੀਕ ਤੇ ਖੁਰਾਕ, ਜਨਤਕ ਸਪਲਾਈ ਤੇ ਖੱਪਤਕਾਰ ਮਾਮਲੇ ਵਿਭਾਗ ਦੇ ਡਰਾਈਵਰ ਕੁਲਦੀਪ ਸਿੰਘ ਸਮੇਤ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਲਮਪੁਰ ਦੇ ਰਹਿਣ ਵਾਲੇ ਬਲਬੀਰ ਸਿੰਘ ਨੂੰ ਆਪਣੇ ਅਹੁਦਿਆਂ ਦੀ ਦੁਰਵਰਤੋਂ, ਸਰਕਾਰੀ ਮੁਲਾਜ਼ਮਾਂ ਤੋਂ ਧੋਖਾਧੜੀ, ਬਲੈਕਮੇਲਿੰਗ, ਜਬਰੀ ਵਸੂਲੀ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਆਈ.ਜੀ. ਸਿੱਧੂ ਸਰਕਾਰੀ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਦੇਣ ਪਿੱਛੋਂ ਬਲੈਕਮੇਲਿੰਗ ਅਤੇ ਨਜਾਇਜ਼ ਲਾਭ ਲੈ ਕੇ ਇਹ ਸ਼ਿਕਾਇਤਾਂ ਵਾਪਸ ਲੈ ਲੈਂਦੇ ਸਨ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਜਾਂਚ ਨੰਬਰ 15, ਮਿਤੀ 06-10-2023 ਦੇ ਆਧਾਰ ‘ਤੇ, ਵਿਜੀਲੈਂਸ ਬਿਊਰੋ ਨੇ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਉਪਰੋਕਤ ਸਾਰੇ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਭਾਰਤੀ ਦੰਡਾਵਲੀ ਦੀ ਧਾਰਾ 384, 419, 420, ਅਤੇ 120-ਬੀ ਦੇ ਤਹਿਤ 30 ਅਕਤੂਬਰ, 2023 ਨੂੰ ਥਾਣਾ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਨੰਬਰ 28 ਦਰਜ ਕੀਤਾ ਗਿਆ ਹੈ।
ਉਨ੍ਹਾ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਸਾਲ 2017 ਤੋਂ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਏ.ਆਈ.ਜੀ ਵਜੋਂ ਸੇਵਾ ਨਿਭਾਅ ਰਹੇ ਮਾਲਵਿੰਦਰ ਸਿੰਘ ਸਿੱਧੂ ਨੇ ਪਿਛਲੇ ਪੰਜ ਸਾਲਾਂ ਦੌਰਾਨ ਕਦੇ ਵੀ ਵਿਜੀਲੈਂਸ ਬਿਊਰੋ, ਪੰਜਾਬ ਦੇ ਅੰਦਰ ਏ.ਆਈ.ਜੀ. ਜਾਂ ਆਈ.ਜੀ. ਦੇ ਅਹੁਦਿਆਂ ‘ਤੇ ਕੰਮ ਨਹੀਂ ਕੀਤਾ। ਇਸ ਅਧਿਕਾਰੀ ਨੇ ਆਪਣੀ ਸਰਕਾਰੀ ਗੱਡੀ ਅਰਟਿਗਾ (ਪੀਬੀ 65 ਏਡੀ 1905) ਦੀ ਦੁਰਵਰਤੋਂ ਕੀਤੀ, ਜਦੋਂ ਕਿ ਤੇਲ ਅਤੇ ਹੋਰ ਖਰਚੇ ਸਰਕਾਰੀ ਖਾਤੇ ਵਿੱਚੋਂ ਕੀਤੇ ਜਾਂਦੇ ਰਹੇ। ਉਸਨੇ ਕਦੇ ਵੀ ਇਸ ਵਾਹਨ ਦੀ ਵਰਤੋਂ (ਲੌਗ ਬੁੱਕ) ਦਾ ਰਿਕਾਰਡ ਨਹੀਂ ਰੱਖਿਆ ਜੋ ਸਰਕਾਰੀ ਜਾਇਦਾਦ ਦੀ ਦੁਰਵਰਤੋਂ ਨੂੰ ਦਰਸਾਉਂਦਾ ਹੈ।
ਇਸ ਤੋਂ ਇਲਾਵਾ, ਜਾਂਚ ਵਿੱਚ ਅਜਿਹੀਆਂ ਘਟਨਾਵਾਂ ਦਾ ਪਰਦਾਫਾਸ਼ ਹੋਇਆ ਜਦੋਂ ਏ.ਆਈ.ਜੀ. ਸਿੱਧੂ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਰਾਜਪੁਰਾ ਦੇ ਦਫ਼ਤਰ ਵਿੱਚ ਕੰਮ ਕਰਦੇ ਇੱਕ ਡਾਟਾ ਆਪਰੇਟਰ ਕੋਲ ਆਪਣੇ ਆਪ ਨੂੰ ਆਈ.ਜੀ., ਵਿਜੀਲੈਂਸ ਬਿਊਰੋ, ਪੰਜਾਬ ਵਜੋਂ ਝੂਠੀ ਪਛਾਣ ਦੱਸੀ। ਸਿੱਧੂ ਨੇ ਇਸ ਧੋਖੇਬਾਜ਼ ਪਛਾਣ ਦੀ ਵਰਤੋਂ ਕਰਦਿਆਂ ਇੱਕ ਸਰਕਾਰੀ ਅਧਿਆਪਕ ਦੀ ਸਰਵਿਸ ਬੁੱਕ ਦੀ ਫੋਟੋ ਕਾਪੀ ਹਾਸਲ ਕੀਤੀ ਅਤੇ ਆਪਣੇ ਮੋਬਾਈਲ ਫੋਨ ਨਾਲ ਉਸਦੇ ਸ਼ੁਰੂਆਤੀ ਪੰਨੇ ਦੀਆਂ ਫੋਟੋਆਂ ਖਿੱਚ ਲਈਆਂ।
ਇਸੇ ਤਰ੍ਹਾਂ ਏ.ਆਈ.ਜੀ. ਸਿੱਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦੇ ਪ੍ਰਿੰਸੀਪਲ ਨੂੰ ਲਿਖਤੀ ਦਰਖਾਸਤ ਤੋਂ ਇਲਾਵਾ ਸਕੂਲ ਦੀ ਈਮੇਲ ਆਈ.ਡੀ. ਅਤੇ ਉਪਰੋਕਤ ਦੋਸ਼ੀ ਕੁਲਦੀਪ ਸਿੰਘ ਰਾਹੀਂ ਇੱਕ ਹੋਰ ਅਰਜ਼ੀ ਭੇਜ ਕੇ ਸਕੂਲ ਦੇ ਇੱਕ ਅਧਿਆਪਕ ਦਾ ਰਿਕਾਰਡ ਪ੍ਰਾਪਤ ਕੀਤਾ। ਸਕੂਲ ਵਿੱਚੋਂ ਲਏ ਗਏ ਇਨ੍ਹਾਂ ਅਧਿਆਪਕਾਂ ਦੇ ਰਿਕਾਰਡ ਦੀ ਪੜਤਾਲ ਕਰਨ ਲਈ ਉਹ ਜ਼ਿਲ੍ਹਾ ਸਮਾਜ ਭਲਾਈ ਅਫ਼ਸਰ ਨੂੰ ਨਾਲ ਲੈ ਕੇ ਸਕੂਲ ਪੁੱਜਾ ਅਤੇ ਪ੍ਰਿੰਸੀਪਲ ਤੋਂ ਦੋ ਪੰਨਿਆਂ ਦੇ ਪ੍ਰੋਫਾਰਮੇ ’ਤੇ ਦਸਤਖ਼ਤ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਪ੍ਰਿੰਸੀਪਲ ਨੇ ਇਸ ’ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ।
ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਅਧੀਨ ਇੱਕ ਹੋਰ ਮਾਮਲੇ ਵਿੱਚ ਮਲਵਿੰਦਰ ਸਿੰਘ ਸਿੱਧੂ ਨੇ ਉਪਰੋਕਤ ਬਲਬੀਰ ਸਿੰਘ ਰਾਹੀਂ ਸਬੰਧਤ ਅਧਿਕਾਰੀ ਵੱਲੋਂ ਇਤਰਾਜ਼ ਕਰਨ ਦੇ ਬਾਵਜੂਦ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਖੇਤੀਬਾੜੀ ਵਿਭਾਗ ਦੇ ਇੱਕ ਬਲਾਕ ਅਫ਼ਸਰ ਦਾ ਨਿੱਜੀ ਰਿਕਾਰਡ ਹਾਸਲ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਖਣ ਲਈ ਇਸ  ਅਧਿਕਾਰੀ ਖ਼ਿਲਾਫ਼ ਉਸ ਦੇ ਵਿਭਾਗ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ। ਇਸ ਸ਼ਿਕਾਇਤ ਨੂੰ ਵਾਪਸ ਲੈਣ ਬਦਲੇ ਇਸ ਅਧਿਕਾਰੀ ਤੋਂ ਤਿੰਨ ਲੱਖ ਰੁਪਏ ਦੀ ਮੰਗ ਕੀਤੀ ਗਈ, ਜਿਸ ਵਿੱਚੋਂ ਡੇਢ ਲੱਖ ਰੁਪਏ ਬਲਬੀਰ ਸਿੰਘ ਅਤੇ ਮਲਵਿੰਦਰ ਸਿੰਘ ਸਿੱਧੂ ਨੇ ਗੈਰਕਾਨੂੰਨੀ ਤਰੀਕੇ ਨਾਲ ਪ੍ਰਾਪਤ ਕੀਤੇ ਸਨ। ਇਸ ਤੋਂ ਬਾਅਦ ਇਸ ਜਾਂਚ ਨੂੰ ਪੂਰਾ ਕਰਨ ਲਈ ਪੀੜਤ ਨੂੰ ਉਸ ਦੇ ਵਿਭਾਗ ਤੋਂ ਹੋਰ ਸਮਾਂ ਦਿਵਾਉਣ ਲਈ ਉਕਤ ਬਲਬੀਰ ਸਿੰਘ ਅਤੇ ਮਲਵਿੰਦਰ ਸਿੰਘ ਸਿੱਧੂ ਨੇ ਦੋ ਲੱਖ ਰੁਪਏ ਦੀ ਰਿਸ਼ਵਤ ਹਾਸਲ ਕੀਤੀ।
ਬੁਲਾਰੇ ਨੇ ਅੱਗੇ ਕਿਹਾ ਕਿ ਮਲਵਿੰਦਰ ਸਿੰਘ ਸਿੱਧੂ ਨੇ ਆਪਣੇ ਆਪ ਨੂੰ ਵਿਜੀਲੈਂਸ ਬਿਊਰੋ ਦਾ ਏ.ਆਈ.ਜੀ./ਆਈ.ਜੀ. ਦੱਸਦਿਆਂ ਬਲਬੀਰ ਸਿੰਘ ਨਾਲ ਮਿਲੀਭੁਗਤ ਕਰਕੇ ਅਨੁਸੂਚਿਤ ਜਾਤੀ ਅਤੇ ਸੁਤੰਤਰਤਾ ਸੈਨਾਨੀਆਂ ਦੇ ਵਿਭਾਗਾਂ ਵਿੱਚ ਕਈ ਵਿਅਕਤੀਆਂ ਦਾ ਰਿਕਾਰਡ ਹਾਸਲ ਕੀਤਾ, ਜਿਸ ਨਾਲ ਬਾਅਦ ਵਿੱਚ ਉਨ੍ਹਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਵਾ ਕੇ ਉਨ੍ਹਾਂ ਨੂੰ ਬਲੈਕਮੇਲ ਕਰਨਾ ਅਤੇ ਫਿਰ ਇਨ੍ਹਾਂ ਸ਼ਿਕਾਇਤਾਂ ਨੂੰ ਵਾਪਸ ਲੈਣ ਦੇ ਬਦਲੇ ਰਿਸ਼ਵਤ ਲੈੰਦੇ ਰਹੇ। ਉਨ੍ਹਾਂ ਕਿਹਾ ਇਸ ਜਾਂਚ ਦੀ ਗਹਿਨ ਤਫ਼ਤੀਸ਼ ਦੌਰਾਨ ਸੰਭਾਵਨਾ ਹੈ ਕਿ ਇੰਨਾਂ ਦੇ ਹੋਰ ਸਾਥੀ ਵੀ ਇਸ ਕੇਸ ਫਸ ਸਕਦੇ ਹਨ, ਜਿਸ ਬਾਰੇ ਪੂਰੀ ਡੂੰਘਾਈ ਨਾਲ ਜਾਂਚ ਜਾਰੀ ਹੈ।
Tags: AIG Malwinder singh sidhuVigilanceਪੰਜਾਬ ਵਿਜੀਲੈਂਸ ਬਿਊਰੋ
Share219Tweet137Share55

Related Posts

ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈੱਸ, CM ਮਾਨ ਨੇ ਟਰਾਂਸਪੋਰਟ ਦਫ਼ਤਰ ਨੂੰ ਲਗਾ ਦਿੱਤਾ ਤਾਲਾ

ਅਕਤੂਬਰ 29, 2025

ਹੁਣ ਕੰਮ ਨਹੀਂ ਕਰਨਗੀਆਂ ਧੋਖੇਬਾਜ਼ਾਂ ਦੀਆਂ ਚਾਲਾਂ, ਸਰਕਾਰ ਨੇ ਕੀਤਾ ਪੱਕਾ ਪ੍ਰਬੰਧ

ਅਕਤੂਬਰ 29, 2025

ਮਾਨ ਸਰਕਾਰ ਭਵਿੱਖ ਦੇ ਨੇਤਾਵਾਂ ਨੂੰ ਕਰ ਰਹੀ ਤਿਆਰ , 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ‘ਚ ਵਿਦਿਆਰਥੀਆਂ ਦਾ ਹੋਵੇਗਾ ਇਤਿਹਾਸਕ ਮੋਕ ਸੈਸ਼ਨ

ਅਕਤੂਬਰ 29, 2025

ਹੜ੍ਹਾਂ ਨਾਲ ਤਬਾਹ ਹੋਏ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਮੁੱਖ ਮੰਤਰੀ ਮਾਨ

ਅਕਤੂਬਰ 29, 2025

ਮਾਨ ਸਰਕਾਰ ਨੇ ਵਧਾਇਆ ‘ਆਮ ਆਦਮੀ ਕਲੀਨਿਕ’ ਦਾ ਦਾਇਰਾ, ਹੁਣ ਜੇਲ੍ਹਾਂ ‘ਚ ਵੀ ਮਿਲੇਗੀ ਮੁਫ਼ਤ ਦਵਾਈ-ਟੈਸਟ ਦੀ ਸਹੂਲਤ

ਅਕਤੂਬਰ 29, 2025

ਕੇਂਦਰ ਦੀ ਤਾਨਾਸ਼ਾਹੀ! BJP ਕਰ ਰਹੀ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼: ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ

ਅਕਤੂਬਰ 29, 2025
Load More

Recent News

ਭਾਰਤ-ਆਸਟ੍ਰੇਲੀਆ ਦਾ ਪਹਿਲਾ T-20 ਮੈਚ ਮੀਂਹ ਕਾਰਨ ਰੱਦ, ਸਿਰਫ਼ 58 ਗੇਂਦਾਂ ਖੇਡੀਆਂ ਜਾ ਸਕੀਆਂ

ਅਕਤੂਬਰ 29, 2025

Tata Sierra 2025 ‘ਚ ਇਸ ਦਿਨ ਹੋਵੇਗੀ ਲਾਂਚ, ਜਾਣੋ ਕੀਮਤ ਤੋਂ ਲੈ ਕੇ ਵਿਸ਼ੇਸ਼ਤਾਵਾਂ ਤੱਕ ਸਭ ਕੁਝ

ਅਕਤੂਬਰ 29, 2025

ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈੱਸ, CM ਮਾਨ ਨੇ ਟਰਾਂਸਪੋਰਟ ਦਫ਼ਤਰ ਨੂੰ ਲਗਾ ਦਿੱਤਾ ਤਾਲਾ

ਅਕਤੂਬਰ 29, 2025

ਚੰਡੀਗੜ੍ਹ ਹਵਾਈ ਅੱਡੇ ‘ਤੇ ਰਨਵੇਅ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਕਾਰਨ ਹਵਾਈ ਸੇਵਾਵਾਂ ਠੱਪ

ਅਕਤੂਬਰ 29, 2025

ਅਯੁੱਧਿਆ ਰਾਮ ਮੰਦਰ ਦੀ ਚੋਟੀ ‘ਤੇ ਲਹਿਰਾਏਗਾ 205 ਫੁੱਟ ਉੱਚਾ ਪੈਰਾਸ਼ੂਟ ਫੈਬਰਿਕ ਝੰਡਾ

ਅਕਤੂਬਰ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.