water level in Bhakra Dam – ਪੰਜਾਬ ਵਿੱਚ ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਲਗਾਤਾਰ ਕੰਮ ਕਰ ਰਹੀਆਂ ਹਨ। ਖ਼ਰਾਬ ਮੌਸਮ ਨੇ ਇੱਕ ਵਾਰ ਫਿਰ ਇਹਨਾਂ ਸਾਰਿਆਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਪਹਾੜੀ ਖੇਤਰਾਂ ‘ਚ ਹੋ ਰਹੀ ਬਰਸਾਤ ਕਾਰਨ ਜਿੱਥੇ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ।
ਦੇਰ ਸ਼ਾਮ ਭਾਖੜਾ ਡੈਮ ਨਾਲ ਲਗਦੀ ਗੋਬਿੰਦ ਸਾਗਰ ਝੀਲ ਦਾ ਪੱਧਰ 1657.73 ਫੁੱਟ ਦਰਜ ਕੀਤਾ ਗਿਆ। ਗੋਬਿੰਦ ਸਾਗਰ ਝੀਲ ਵਿਚ ਅੱਜ ਪਾਣੀ ਦੀ ਆਮਦ 54,366 ਹੋ ਗਈ ਜਦੋਂਕਿ 41,885 ਕਿਊਸਿਕ ਪਾਣੀ ਭਾਖੜਾ ਡੈਮ ਤੋਂ ਛੱਡਿਆ ਜਾ ਰਿਹਾ ਹੈ। ਇਸੇ ਤਰ੍ਹਾਂ ਆਨੰਦਪੁਰ ਸਾਹਿਬ ਹਾਈਡਲ ਨਹਿਰ ‘ਚ 10,150 ਕਿਊਸਿਕ, ਨੰਗਲ ਹਾਈਡਲ ਨਹਿਰ ‘ਚ 12,350 ਕਿਊਸਿਕ, ਜਦੋਂਕਿ ਸਤਲੁਜ ਦਰਿਆ ਵਿਚ 18,600 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਜਿਸ ਦੇ ਚਲਦਿਆਂ ਸਤਲੁਜ ਦਰਿਆ ਨਾਲ ਲਗਦੇ ਪਿੰਡਾਂ ਦੇ ਲੋਕਾਂ ਦੇ ਸਾਹ ਸੁੱਕੇ ਹੋਏ ਹਨ ਕਿਉਂਕਿ ਜੇ ਵਿਭਾਗ 18,600 ਕਿਊਸਿਕ ਤੋਂ ਵੱਧ ਸਤਲੁਜ ਵਿਚ ਪਾਣੀ ਛੱਡਦਾ ਹੈ ਤਾਂ ਕੰਢੇ ‘ਤੇ ਵਸੇ ਪਿੰਡਾਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਵਿਚੋਂ ਲੰਘਣਾ ਪੈ ਸਕਦਾ ਹੈ। ਜ਼ਿਕਰਯੋਗ ਹੈ ਕਿ ਗੋਬਿੰਦ ਸਾਗਰ ਝੀਲ ਵਿਚ 1680 ਫੁੱਟ ਤੱਕ ਪਾਣੀ ਸਟੋਰ ਕੀਤਾ ਜਾਂਦਾ ਹੈ ਪਰ ਵਿਸ਼ੇਸ਼ ਹਾਲਾਤ ਵਿਚ ਇਸ ਨੂੰ 1685 ਫੁੱਟ ਤੱਕ ਵੀ ਸਟੋਰ ਕੀਤਾ ਜਾ ਸਕਦਾ ਹੈ।
65 ਵਰਗ ਮੀਲ ਖੇਤਰ ਵਿਚ ਫੈਲੀ ਗੋਬਿੰਦ ਸਾਗਰ ਝੀਲ ਵਿਚ 7.8 ਮਿਲੀਅਨ ਏਕੜ ਫੁੱਟ ਪਾਣੀ ਸਟੋਰ ਕਰਨ ਦੀ ਸਮੱਰਥਾ ਹੈ। ਜ਼ਿਕਰਯੋਗ ਹੈ ਕਿ 20 ਸਤੰਬਰ ਤੱਕ ਝੀਲ ਵਿਚ ਵਧੇਰੇ ਪਾਣੀ ਆਉਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਝੀਲ ਵਿਚ ਸਟੋਰ ਕੀਤੇ ਗਏ ਪਾਣੀ ਨੂੰ ਅਗਲੇ ਸਾਲ ਤੱਕ ਬਿਜਲੀ ਉਤਪਾਦਨ ਅਤੇ ਸਿੰਜਾਈ ਲਈ ਵਰਤਿਆ ਜਾਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h