ਪੰਜਾਬ ਦੇ ਲੋਕਾਂ ਲਈ ਨਵੇਂ ਸਾਲ ਦੀ ਸ਼ੁਰੂਆਤ ਬਹੁਤ ਵਧੀਆ ਹੋਈ ਹੈ। ਸੂਬੇ ‘ਚ ਬਿਜਲੀ ਸੰਕਟ ‘ਤੇ ਕਾਬੂ ਪਾਉਣ ਅਤੇ ਲੋਕਾਂ ਨੂੰ ਸਸਤੇ ਭਾਅ ‘ਤੇ ਬਿਜਲੀ ਮੁਹੱਈਆ ਕਰਵਾਉਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਸਫਲ ਰਹੀਆਂ ਹਨ। ਸਰਕਾਰ ਨੇ ਗੋਇੰਦਵਾਲ ਸਾਹਿਬ ਦੇ ਪ੍ਰਾਈਵੇਟ ਥਰਮਲ ਪਲਾਂਟ ਨੂੰ ਖਰੀਦ ਕੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ।