ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਅੱਜ ਸੰਘਣੀ ਧੁੰਦ ਦੇਖਣ ਨੂੰ ਮਿਲੀ। ਮੌਸਮ ਵਿਭਾਗ ਅਨੁਸਾਰ ਪਹਾੜਾਂ ‘ਤੇ ਬਰਫਬਾਰੀ ਕਾਰਨ ਸੂਬੇ ‘ਚ ਸੀਤ ਲਹਿਰ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ‘ਚ ਸ਼ਹਿਰਾਂ ਦੇ ਤਾਪਮਾਨ ‘ਚ ਹੋਰ ਗਿਰਾਵਟ ਆਵੇਗੀ। ਮੰਗਲਵਾਰ ਸਵੇਰੇ ਸੂਬੇ ਦੇ ਔਸਤ ਤਾਪਮਾਨ ‘ਚ ਪਿਛਲੇ ਦਿਨ ਦੇ ਮੁਕਾਬਲੇ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਫਰੀਦਕੋਟ 4 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਠੰਡਾ ਜ਼ਿਲਾ ਰਿਹਾ। ਦੂਜੇ ਪਾਸੇ ਹੁਸ਼ਿਆਰਪੁਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਨਵਾਂ ਸ਼ਹਿਰ ‘ਚ ਸੰਘਣੀ ਧੁੰਦ ਦੇਖਣ ਨੂੰ ਮਿਲੀ।