ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ।ਦਰਅਸਲ ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ‘ਚ ਆਉਣ ਵਾਲੇ 2 ਦਿਨਾਂ ਦੇ ਲਈ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।ਵਿਭਾਗ ਦਾ ਕਹਿਣਾ ਹੈ ਕਿ 18 ਤੋਂ 21 ਅਪ੍ਰੈਲ ਦੇ ਵਿਚਾਲੇ ਤੇਜ਼ ਤੂਫਾਨ ਦੇ ਨਾਲ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।ਅੱਜ ਤੜਕੇ ਸਵੇਰ ਤੋਂ ਹੀ ਕਈ ਥਾਈਂ ਬੱਦਲ ਛਾਏ ਹੋਏ ਸੀ, ਕਈ ਥਾਈਂ ਬੂੰਦਾਂਬਾਂਦੀ ਵੀ ਦੇਖਣ ਨੂੰ ਮਿਲੀ ਪਰ ਫਿਰ ਤੋਂ ਸੂਰਜ ਨਿਕਲ ਆਇਆ।
ਅਜਿਹੇ ‘ਚ ਮੌਸਮ ‘ਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ।ਜੇਕਰ ਗੱਲ ਕਰੀਏ ਮਾਝਾ ਖੇਤਰ ਦੀ ਤਾਂ ਉਥੇ ਵੀ ਕਈ ਥਾਈਂ ਠੰਡੀਆਂ ਹਵਾਵਾਂ ਦੇਖਣ ਨੂੰ ਮਿਲ ਰਹੀਆਂ ਹਨ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 15-16 ਤਰੀਕ ਨੂੰ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਸੀ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਸਭ ਵੈਸਟਰਨ ਡਿਸਟਰਬੈਂਸ ਦਾ ਅਸਰ ਹੈ।ਆਈਐਮਡੀ ਨੇ ਦੱਸਿਆ ਕਿ ਪੰਜਾਬ, ਹਰਿਆਣਾ, ਪੱਛਮੀ ਉਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ।ਦੂਜੇ ਪਾਸੇ ਆਈਐਮਡੀ ਦੇ ਅਨੁਸਾਰ ਤਾਮਿਲਨਾਡੂ, ਕੇਰਲ, ਤੱਟੀ ਕਰਨਾਟਕ ਆਂਧਰਾਂ ਪ੍ਰਦੇਸ਼ ‘ਚ ਅਗਲੇ ਤਿੰਨ ਦਿਨਾਂ ਤੱਕ ਭਿਆਨਕ ਗਰਮੀ ਦੇ ਆਸਾਰ ਹਨ।