ਭਾਰਤੀ ਮੌਸਮ ਵਿਭਾਗ ਨੇ 2 ਦਿਨਾਂ ਭਾਵ 26 ਤੇ 27 ਫਰਵਰੀ ਨੂੰ ਮੌਸਮ ‘ਚ ਬਦਲਾਅ ਦੀ ਸੰਭਾਵਨਾ ਜਤਾਈ ਹੈ।ਆਈ.ਐਮ.ਡੀ. ਨੇ ਦੇਸ਼ ਦੇ ਕਈ ਸੂਬਿਆਂ ‘ਚ ਮੀਂਹ, ਹਨੇਰੀ, ਤੂਫ਼ਾਨ ਤੇ ਗੜ੍ਹੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ।ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕਿਹਾ ਕਿ 29 ਫਰਵਰੀ ਨੂੰ ਭਾਰਤ ਦੇ ਪਹਾੜੀ ਰਾਜਾਂ ‘ਚ ਇਕ ਨਵੀਂ ਪੱਛਮੀ ਗੜਬੜੀ ਆਉਣ ਵਾਲੀ ਹੈ।ਆਈ.ਐਮ.ਡੀ. ਮੁਤਾਬਕ 27 ਫਰਵਰੀ ਦਰਮਿਆਨ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਉਡੀਸਾ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਮੀਂਹ ਪੈ ਸਕਦਾ ਹੈ।
ਵਿਭਾਗ ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ ‘ਚ 26 ਫਰਵਰੀ ਦੀ ਰਾਤ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ।ਇਸ ਤੋਂ ਬਾਅਦ 27 ਫਰਵਰੀ ਤੋਂ ਮੌਸਮ ਸਾਫ ਹੋਣਾ ਸ਼ੁਰੂ ਹੋ ਜਾਵੇਗਾ।ਇਸ ਪੂਰੇ ਹਫ਼ਤੇ ਦਿੱਲੀ ਦਾ ਘੱਟੋ ਘੱਟ ਤਾਪਮਾਨ 8 ਤੋਂ 12 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।
ਮੌਸਮ ਕੇਂਦਰ ਵਲੋਂ ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ, ਪਟਿਆਲਾ, ਜਲੰਧਰ, ਮੋਗਾ, ਸਮੇਤ ਕਈ ਜ਼ਿਲਿ੍ਹਆਂ ‘ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।ਹੋਰ ਜ਼ਿਲਿ੍ਹਆਂ ‘ਚ ਬੱਦਲ ਛਾਏ ਰਹਿ ਸਕਦੇ ਹਨ।ਹਾਲਾਂਕਿ ਮੰਗਲਵਾਰ ਤੋਂ ਮੌਸਮ ਸਾਫ ਹੋ ਜਾਵੇਗਾ।