Rain alert- ਮੌਸਮ ਵਿਭਾਗ ਨੇ ਮੈਦਾਨੀ ਇਲਾਕਿਆਂ ਦੇ ਨਾਲ-ਨਾਲ ਉੱਤਰ-ਪੂਰਬੀ ਰਾਜਾਂ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਵਿੱਚ ਸਵੇਰੇ ਅਤੇ ਦੇਰ ਰਾਤ ਸੰਘਣੀ ਤੋਂ ਬੇਹੱਦ ਸੰਘਣੀ ਧੁੰਦ ਦੇਖੀ ਜਾ ਸਕਦੀ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਰਾਜਸਥਾਨ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਅੱਜ ਤੋਂ 2 ਜਨਵਰੀ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਦਿੱਲੀ NCR ਸਮੇਤ ਪੰਜਾਬ, ਹਰਿਆਣਾ, ਰਾਜਸਥਾਨ ‘ਚ 1-2 ਜਨਵਰੀ ਨੂੰ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਦਰਜ ਕੀਤੀ ਗਈ।
ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ‘ਚ ਪੱਛਮੀ ਉੱਤਰ ਪ੍ਰਦੇਸ਼ ਅਤੇ ਆਲੇ-ਦੁਆਲੇ ਦੇ NCR ਖੇਤਰ ‘ਚ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਇਸ ਦੇ ਨਾਲ ਹੀ 1 ਜਨਵਰੀ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਰਾਜਸਥਾਨ ਵਿੱਚ ਤਾਪਮਾਨ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਤੱਕ ਡਿੱਗਣ (heavy rain alert) ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਵਿੱਚ ਮੱਧ ਭਾਰਤ ਯਾਨੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਖੇਤਰ ਵਿੱਚ ਤਾਪਮਾਨ ਵਿੱਚ ਤਿੰਨ ਤੋਂ ਪੰਜ ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ। ਮਹਾਰਾਸ਼ਟਰ, ਗੁਜਰਾਤ ਅਤੇ ਕਰਨਾਟਕ ਵਿੱਚ ਅਗਲੇ 5 ਦਿਨਾਂ ਵਿੱਚ ਦੋ ਤੋਂ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।