Punjab Weather Update: ਦੋ ਦਿਨ ਮੀਂਹ ਪੈਣ ਤੋਂ ਬਾਅਦ ਪੰਜਾਬ ‘ਚ ਇਕ ਵਾਰ ਮੌਸਮ ਸਾਫ਼ ਹੋ ਚੁੱਕਾ ਹੈ।ਪਿਛਲੇ ਦੋ ਦਿਨ ਤੋਂ ਧੁੱਪ ਲੱਗ ਰਹੀ ਹੈ।ਪਰ ਐਤਵਾਰ ਤੋਂ ਫਿਰ ਮੌਸਮ ਬਦਲ ਜਾਏਗਾ। 29 ਅਤੇ 30 ਜਨਵਰੀ ਨੂੰ ਸਾਰੇ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਰਾਤ ਦੇ ਤਾਪਮਾਨ ‘ਚ ਕਮੀ ਆਉਣ ਦੀ ਉਮੀਦ ਹੈ। ਇਸ ਦੇ ਨਾਲ ਹੀ ਪਹਾੜਾਂ ‘ਚ ਬਰਫਬਾਰੀ ਅਤੇ ਮੀਂਹ ਤੋਂ ਬਾਅਦ ਪੰਜਾਬ ਦੇ ਸ਼ਹਿਰਾਂ ‘ਚ ਤਾਪਮਾਨ ਕਾਫੀ ਹੇਠਾਂ ਚਲਾ ਗਿਆ ਹੈ। ਬਠਿੰਡਾ ਦਾ ਤਾਪਮਾਨ ਮਨਫ਼ੀ 0.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਫਿਰ ਤੋਂ ਸਰਗਰਮ ਹੋ ਰਿਹਾ ਹੈ। ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਪਹਾੜਾਂ ਵਿੱਚ ਬਰਫ਼ਬਾਰੀ ਹੋਵੇਗੀ। ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਵੀ ਦੋ ਦਿਨਾਂ ਲਈ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਮੌਸਮ ਖੁੱਲ੍ਹ ਜਾਵੇਗਾ।
ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਪਹਾੜਾਂ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਵੀ ਰੁਕ ਗਈਆਂ। ਇਸ ਕਾਰਨ ਸ਼ੁੱਕਰਵਾਰ ਨੂੰ ਮੌਸਮ ਸਾਫ ਰਿਹਾ। ਸੂਰਜ ਚਮਕਿਆ ਇਸ ਦੌਰਾਨ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਇੱਕ ਵਾਰ ਫਿਰ ਹੇਠਾਂ ਚਲਾ ਗਿਆ ਹੈ। ਅੰਮ੍ਰਿਤਸਰ ਵਿੱਚ 3.3, ਚੰਡੀਗੜ੍ਹ ਵਿੱਚ 6.9, ਫਿਰੋਜ਼ਪੁਰ ਵਿੱਚ 1.2, ਜਲੰਧਰ ਵਿੱਚ 4.7, ਲੁਧਿਆਣਾ ਵਿੱਚ 6.8 ਅਤੇ ਪਟਿਆਲਾ ਵਿੱਚ 5.7 ਤਾਪਮਾਨ ਦਰਜ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h