PUNJAB Weather Update– ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿਚ ਸਾਲ ਦੇ ਆਖਰੀ ਦਿਨ ਵੀ ਸੰਘਣੀ ਧੁੰਤ ਦੇ ਸੀਤ ਲਹਿਰ ਕਰਕੇ ਠੰਢ ਦਾ ਕਹਿਰ ਜਾਰੀ ਰਿਹਾ ਹੈ, ਜਿਸ ਕਾਰਨ ਦਿਨ ਸਮੇਂ ਵੀ ਲੋਕਾਂ ਨੂੰ ਕੰਬਣੀ ਛਿੜੀ ਰਹੀ। ਪਹਾੜਾਂ ਉਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਸੀਤ ਲਹਿਰ ਚੱਲ ਰਹੀ ਹੈ। ਸਵੇਰੇ ਹਲਕੀ ਧੁੰਦ ਵੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੰਘੀ ਰਾਤ ਪੰਜਾਬ ਦਾ ਬਠਿੰਡਾ ਅਤੇ ਅੱਜ ਸਵੇਰੇ ਬੱਲੋਵਾਲ ਸੂਬੇ ਦਾ ਸਭ ਤੋਂ ਠੰਢੇ ਸ਼ਹਿਰ ਰਿਹਾ। ਬੱਲੋਵਾਲ ਵਿੱਚ ਵੱਧ ਤੋਂ ਵੱਧ ਤਾਪਮਾਨ 11 ਡਿਗਰੀ ਤੇ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨੀਆਂ ਨੇ ਨਵੇਂ ਸਾਲ ਮੌਕੇ 1 ਜਨਵਰੀ ਨੂੰ ਵੀ ਸੀਤ ਲਹਿਰਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ।
ਇਸ ਦੇ ਨਾਲ ਹੀ 4 ਜਨਵਰੀ ਨੂੰ ਇੱਕ ਨਵੀਂ ਪੱਛਮੀ ਗੜਬੜੀ ਪੰਜਾਬ ਦੇ ਮੌਸਮ ਨੂੰ ਪ੍ਰਭਾਵਿਤ ਕਰੇਗੀ, ਜਿਸ ਕਾਰਨ ਤਿੰਨ ਦਿਨਾਂ ਤੱਕ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਇਸ ਨਾਲ ਪਾਰਾ ਹੋਰ ਡਿੱਗੇਗਾ ਅਤੇ ਠੰਢ ਦੀ ਤੀਬਰਤਾ ਵਧੇਗੀ। ਪੰਜਾਬ ਦੇ 14 ਸ਼ਹਿਰਾਂ ਵਿੱਚ ਪਾਰਾ 15 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਬਠਿੰਡਾ ਵਿੱਚ ਸਭ ਤੋਂ ਘੱਟ ਪਾਰਾ 5 ਡਿਗਰੀ ਦਰਜ ਕੀਤਾ ਗਿਆ।
ਅਗਲੇ 24 ਘੰਟਿਆਂ ਦਾ ਮੌਸਮ
ਸਕਾਈਮੇਟ ਵੈਦਰ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ ਅਤੇ ਜੰਮੂ-ਕਸ਼ਮੀਰ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ (Delhi Weather Update) ਸਕਦੀ ਹੈ। ਰਾਜਸਥਾਨ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ। ਹਿਮਾਚਲ ਪ੍ਰਦੇਸ਼ ਅਤੇ ਅਰੁਣਾਚਲ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਜ਼ਮੀਨੀ ਠੰਡ ਪੈਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਠੰਡੇ ਦਿਨ ਦੀ ਸੰਭਾਵਨਾ ਹੈ। ਪੱਛਮੀ ਹਿਮਾਲਿਆ ‘ਚ ਸੀਤ ਲਹਿਰ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ।