ਨਵਾਂ ਸ਼ਹਿਰ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਕ ਘਰੇਲੂ ਵਿਵਾਦ ਦੇ ਚੱਲਦੇ ਨਵਾਂ ਸ਼ਹਿਰ ਵਿੱਚ ਇੱਕ ਪਤੀ ਨੇ ਆਪਣੀ ਪਤਨੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਜਾਣਕਾਰੀ ਅਨੁਸਾਰ ਪਤੀ ਪਤਨੀ ਇੱਕ ਦੂਜੇ ਤੋਂ ਅਲੱਗ ਰਹਿੰਦੇ ਸਨ ਔਰਤ ਆਪਣੇ ਪੇਕੇ ਘਰ ਬੈਠ ਕੇ ਕਪੜੇ ਸਿਉ ਰਹੀ ਸੀ ਉਸ ਸਮੇਂ ਉਸਦਾ ਪਤੀ ਆ ਗਿਆ ਤੇ ਆਪਣੀ ਪਤਨੀ ਨਾਲ ਬਹਿਸ ਸ਼ੁਰੂ ਕਰ ਦਿੱਤੀ। ਬਹਿਸ ਇੰਨੀ ਜ਼ਿਆਦਾ ਵੱਧ ਗਈ ਕਿ ਪਤੀ ਨੇ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ ਤੇ ਘਰੋਂ ਬਾਹਰ ਚਲਾ ਗਿਆ।
ਘਰੋਂ ਬਾਹਰ ਜਾਕੇ ਪਤੀ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਦਿੱਤੀ। ਜਾਣਕਾਰੀ ਅਨੁਸਾਰ ਮ੍ਰਿਤਕ ਮਨਪ੍ਰੀਤ ਕੌਰ ਦਾ ਵਿਆਹ 2012 ਵਿੱਚ ਰਾਜਪੁਰਾ ਦੇ ਗੁਰਵਿੰਦਰ ਸਿੰਘ ਨਾਲ ਹੋਇਆ ਸੀ ਪਰ ਔਰਤ ਕਰੀਬ ਤਿੰਨ ਸਾਲ ਤੋਂ ਆਪਣੇ ਪਤੀ ਤੋਂ ਵੱਖ ਰਹਿ ਰਹੀ ਸੀ। ਆਪਣੇ ਘਰ ਦਾ ਗੁਜਾਰਾ ਕਰਨ ਲਈ ਕਪੜੇ ਸਿਉਂ ਦਾ ਕੰਮ ਕਰਦੀ ਸੀ।