ਜਲੰਧਰ ਦੇ ਨੌਜਵਾਨ ਪੱਤਰਕਾਰ ਰਵੀ ਗਿੱਲ ਦੀ ਬੀਤੇ ਕੱਲ੍ਹ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਰਵੀ ਦੇ ਅਚਾਨਕ ਮੌਤ ਕਾਰਨ ਮੀਡੀਆ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਹ ਇਨ੍ਹੀਂ ਦਿਨੀਂ ਇੱਕ ਨਿੱਜੀ ਚੈਨਲ ਚਲਾ ਰਿਹਾ ਸੀ। ਹਾਲੇ ਤੱਕ ਉਸ ਦੀ ਮੌਤ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਰਵੀ ਗਿੱਲ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ ਅਤੇ ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ।
ਪੁਲਿਸ ਨੇ ਸੁਸਾਈਡ ਨੋਟ ਬਰਾਮਦ ਕੀਤਾ
ਇਹ ਵੀ ਪਤਾ ਲੱਗਾ ਹੈ ਕਿ ਪੁਲਿਸ ਨੂੰ ਰਵੀ ਗਿੱਲ ਕੋਲੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ‘ਚ ਕੁਝ ਸ਼ੱਕੀ ਪੱਤਰਕਾਰਾਂ ਦੇ ਨਾਂ ਲਿਖੇ ਗਏ ਹਨ। ਜੋ ਰਵੀ ਗਿੱਲ ਦੇ ਖਾਸ ਸਨ ਅਤੇ ਕੁਝ ਉਸ ਦੇ ਖਿਲਾਫ ਵੀ ਸਨ। ਪੁਲਿਸ ਨੇ ਸੁਸਾਈਡ ਨੋਟ ਕਬਜੇ ਵਿੱਚ ਲੈ ਕੇ ਰਵੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਰਵੀ ਦੇ ਭਰਾ ਨੇ ਕੀਤਾ ਵੱਡਾ ਖੁਲਾਸਾ
ਰਵੀ ਦੀ ਖੁਦਕੁਸ਼ੀ ਤੋਂ ਬਾਅਦ ਉਸ ਦੇ ਭਰਾ ਨੇ ਮੀਡੀਆ ਵਿੱਚ ਬਿਆਨ ਦਿੱਤਾ ਕਿ ਉਸ ਦੀ ਮੌਤ ਦਾ ਕਾਰਨ ਮੀਡੀਆ ਨਾਲ ਜੁੜੇ 4 ਤੋਂ 5 ਵਿਅਕਤੀ ਹਨ। ਜਿਸ ਵਿੱਚ ਇੱਕ ਔਰਤ ਵੀ ਸ਼ਾਮਲ ਹੈ ਜੋ ਉਸ ਦੇ ਭਰਾ ਰਵੀ ਗਿੱਲ ਨਾਲ ਪੱਤਰਕਾਰਿਤਾ ਕਰਦੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h