ਸ਼ੁੱਕਰਵਾਰ, ਜਨਵਰੀ 9, 2026 12:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਰੂਣ ਹੱਤਿਆ ਦੇ ਖ਼ਾਤਮੇ ਲਈ ਲੋਕਾਂ ਦੀ ਮਾਨਸਿਕਤਾ ਬਦਲਣ ਦੀ ਲੋੜ : ਸਿਹਤ ਮੰਤਰੀ

by Gurjeet Kaur
ਅਕਤੂਬਰ 5, 2023
in ਪੰਜਾਬ
0
ਡਾਕਟਰ ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਨੂੰ ਗੈਰ-ਕਾਨੂੰਨੀ ਗਰਭਪਾਤ ਰੋਕਣ ਲਈ ਗਰਭ ਅਵਸਥਾ ਦੌਰਾਨ ਔਰਤਾਂ ਦਾ ਟਰੈਕ ਰੱਖਣ ਦੇ ਹੁਕਮ

 

– ਭਰੂਣ ਹੱਤਿਆ ਦੇ ਖ਼ਾਤਮੇ ਲਈ ਲੋਕਾਂ ਦੀ ਮਾਨਸਿਕਤਾ ਬਦਲਣ ਦੀ ਲੋੜ : ਸਿਹਤ ਮੰਤਰੀ

 

– ਲਿੰਗ ਅਨੁਪਾਤ ਨੂੰ ਸੁਧਾਰਨ ਲਈ ਪੀਸੀ-ਪੀ.ਐਨ.ਡੀ.ਟੀ. ਐਕਟ ਇੰਨ-ਬਿੰਨ ਲਾਗੂ ਕੀਤਾ ਜਾਵੇਗਾ

 

 ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਅਧਿਕਾਰੀਆਂ ਨੂੰ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਮਲਟੀ-ਪਰਪਜ਼ ਹੈਲਥ ਵਰਕਰਾਂ (ਐਮ.ਪੀ.ਐਚ.ਡਬਲਿਊ.), ਕਮਿਊਨਿਟੀ ਹੈਲਥ ਅਫ਼ਸਰਾਂ ਦਾ ਇੱਕ ਨੈੱਟਵਰਕ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਉਹ ਪਿੰਡਾਂ ਦੀਆਂ ਗਰਭਵਤੀ ਔਰਤਾਂ ਦਾ ਗਰਭਕਾਲ ਤੋਂ ਜਣੇਪੇ ਤੱਕ ਟਰੈਕ ਰੱਖਣ।
ਸਿਹਤ ਮੰਤਰੀ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੀਸੀ-ਪੀਐਨਡੀਟੀ ਐਕਟ ਬਾਰੇ ਦੋ ਰੋਜ਼ਾ ਕਪੈਸਿਟੀ ਬਿਲਡਿੰਗ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਇਸ ਵਰਕਸ਼ਾਪ ਵਿੱਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਤੋਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਜ਼ਿਲ੍ਹਾ ਅਟਾਰਨੀ ਅਤੇ ਜ਼ਿਲ੍ਹਾ ਪੀਐਨਡੀਟੀ ਕੋਆਰਡੀਨੇਟਰਾਂ ਨੇ ਭਾਗ ਲਿਆ।
 ਇਸ ਗੈਰ-ਕਾਨੂੰਨੀ ਕਾਰਵਾਈ ਬਾਬਤ ਦੋ ਜਾਂ ਤਿੰਨ ਜੀਵਤ ਧੀਆਂ ਵਾਲੇ ਜੋੜਿਆਂ ’ਤੇ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ’ਤੇ ਜ਼ੋਰ ਦਿੰਦਿਆਂ, ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ ਗਰਭਵਤੀ ਔਰਤਾਂ ਦਾ ਟਰੈਕ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਗਰਭ ਅਵਸਥਾ ਦੌਰਾਨ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਸਿਹਤ ਵਿਭਾਗ ਨੂੰ ਪਤਾ ਲੱਗ ਸਕੇ  ਅਤੇ ਗਰਭਪਾਤ ਜਹੇ ਗ਼ੈਰ-ਕਾਨੂੰਨੀ ਅਮਲ ਨੂੰ ਠੱਲ੍ਹ ਪਾਈ ਜਾ ਸਕੇ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ  ਅਗਵਾਈ ਵਾਲੀ ਪੰਜਾਬ ਸਰਕਾਰ ਲਿੰਗ ਅਨੁਪਾਤ ਨੂੰ ਸੁਧਾਰਨ ਲਈ ਸਖ਼ਤ ਯਤਨ ਕਰ ਰਹੀ ਹੈ।
ਸਮਾਜ ਨੂੰ ਅੱਗੇ ਤੋਰਨ ਵਿੱਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਨੂੰ ਰੇਖਾਂਕਿਤ ਕਰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ, “ਔਰਤਾਂ ਤੋਂ ਬਿਨਾਂ ਮਨੁੱਖੀ ਸਮਾਜ ਦੀ ਹੋਂਦ ਹੀ ਸੰਭਵ ਨਹੀਂ ਹੈ। ਔਰਤ ਇੱਕ ਮਜ਼ਬੂਤ ਧਿਰ ਹੈ ਕਿਉਂਕਿ ਇਹ  ਔਰਤ ਹੀ ਹੈ, ਜੋ ਨਾ ਸਿਰਫ਼ ਇੱਕ ਪਰਿਵਾਰ ਨੂੰ ਸਫਲਤਾਪੂਰਵਕ ਸੰਭਾਲਦੀ  ਹੈ, ਸਗੋਂ ਘਰ ਦੀ ਚਾਰਦਿਵਾਰੀ ਤੋਂ ਬਾਹਰ ਕਿਸੇ ਵੀ ਪੇਸ਼ੇ ਵਿੱਚ ਨਵੀਆਂ ਲੀਹਾਂ ਪਾ ਸਕਦੀ ਹੈ। ਸਾਨੂੰ ਔਰਤਾਂ ਪ੍ਰਤੀ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ।’’
  

 

ਉਨ੍ਹਾਂ ਕਿਹਾ, “ਅਸੀਂ ਅਜਿਹੇ ਅਧਿਕਾਰੀਆਂ ਨੂੰ ਵੀ ਇਨਾਮ ਦੇਵਾਂਗੇ ਜਿਨ੍ਹਾਂ ਦੇ ਅਧਿਕਾਰ ਖੇਤਰ ਵਿੱਚ  ਲਿੰਗ ਅਨੁਪਾਤ ’ਚ ਸੁਧਾਰ ਹੋਵੇਗਾ।” ਉਨ੍ਹਾਂ ਕਿਹਾ ਕਿ ਪੰਜਾਬ ਦੇ ਮੱਥੇ ਤੋਂ ਕੰਨਿਆ ਭਰੂਣ ਹੱਤਿਆ ਦਾ ਧੱਬਾ  ਹਟਾਉਣ ਵਿੱਚ ਮਦਦ ਕਰਨ ਲਈ ਉਨ੍ਹਾਂ ਦਾ ਸਭ ਤੋਂ ਵੱਡਾ ਯੋਗਦਾਨ ਹੋਵੇਗਾ।

ਡਾ. ਬਲਬੀਰ ਸਿੰਘ ਨੇ ਪ੍ਰੀ-ਕੰਸੇਪਸ਼ਨ ਤਕਨੀਕਾਂ ਦੀ ਵਰਤੋਂ ਕਰਕੇ ਲਿੰਗ ਨਿਰਧਾਰਨ ਕਰਨ ਵਾਲੇ ਏ.ਆਰ.ਟੀ. ਜਾਂ ਆਈ.ਵੀ.ਐਫ. ਸੈਂਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਰਾਜ ਦੇ ਸਿਹਤ ਅਧਿਕਾਰੀਆਂ ਨੂੰ ਇਸ ਦਿਸ਼ਾ ਵਿੱਚ ਸਰਗਰਮੀਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

 

ਸਿਹਤ-ਕਮ-ਐਮ.ਡੀ. ਐਨ.ਐਚ.ਐਮ. ਸਕੱਤਰ ਡਾਕਟਰ ਅਭਿਨਵ ਤ੍ਰਿਖਾ ਨੇ ਕਿਹਾ ਕਿ ਕਿਸੇ ਨੂੰ ਵੀ ਅਣਜੰਮੀ ਬੱਚੀ ਤੋਂ ਉਸਦੇ ਹਿੱਸੇ ਦੇ ਬਣਦੇ ਅਧਿਕਾਰ ਖੋਹਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੰਨਿਆ ਭਰੂਣ ਹੱਤਿਆ ਸਿਰਫ਼ ਸਿਹਤ ਦਾ ਮੁੱਦਾ ਹੀ ਨਹੀਂ ਸਗੋਂ ਇੱਕ ਸਮਾਜਿਕ ਮਸਲਾ ਹੈ , ਜਿਸ ਨੂੰ ਬਹੁ-ਖੇਤਰੀ ਪਹੁੰਚ ਨਾਲ ਨਜਿੱਠਣ ਦੀ ਲੋੜ ਹੈ।

 

ਸਿਹਤ ਵਿਭਾਗ ਦੇ ਡਾਇਰੈਕਟਰ ਡਾ: ਆਦਰਸ਼ਪਾਲ ਕੌਰ ਨੇ ਜਨ ਜਾਗਰੂਕਤਾ ਰਾਹੀਂ ਲੋਕਾਂ ਦੀ ਮਾਨਸਿਕਤਾ ਨੂੰ ਬਦਲ ਕੇ ਇਸ ਨੂੰ ਸਮਾਜਿਕ ਲਹਿਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ । ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ: ਹਿਤਿੰਦਰ ਕੌਰ ਨੇ ਸਿਹਤ ਮੰਤਰੀ ਨੂੰ ਪੰਜਾਬ ਵਿੱਚ ਲਿੰਗ ਅਨੁਪਾਤ ਨੂੰ ਬਿਹਤਰ ਬਣਾਉਣ ਲਈ ਕੰਮ ਕਰਨ ਦਾ ਭਰੋਸਾ ਦਿੱਤਾ।

 

fਜ਼ਕਰਯੋਗ ਹੈ ਕਿ ਪੀਐਨਡੀਟੀ ’ਚ ਭਾਰਤ ਸਰਕਾਰ ਦੇ ਸਲਾਹਕਾਰ, ਇਫ਼ਤ ਹਾਮਿਦ ਨੇ ਪ੍ਰਤੀਭਾਗੀਆਂ ਨੂੰ ਪੀਸੀ-ਪੀਐਨਡੀਟੀ ਐਕਟ ਦੇ ਕਾਨੂੰਨੀ ਅਤੇ ਸੰਚਾਲਨ ਪਹਿਲੂਆਂ ਨਾਲ ਸਬੰਧਤ ਕਾਨੂੰਨਾਂ ਦੀ ਵਿਸ਼ਲੇਸ਼ਨਾਤਮਕ ਜਾਣਕਾਰੀ ਰਾਹੀਂ  ਸਿਖਲਾਈ ਦਿੱਤੀ। ਸਹਾਇਕ ਡਾਇਰੈਕਟਰ-ਕਮ-ਸਟੇਟ ਨੋਡਲ ਅਫਸਰ ਪੀ.ਐਨ.ਡੀ.ਟੀ. ਡਾ: ਵਿਨੀਤ ਨਾਗਪਾਲ ਅਤੇ ਡੀ.ਐਫ.ਡਬਲਿਊ.ਓ. ਪਟਿਆਲਾ-ਕਮ-ਸਟੇਟ ਟਰੇਨਰ ਡਾ: ਸੁਖਵਿੰਦਰਜੀਤ ਸਿੰਘ ਨੇ ਪ੍ਰਤੀਭਾਗੀਆਂ ਨੂੰ ਮਿਆਰੀ ਸੰਚਾਲਨ ਦਿਸ਼ਾ-ਨਿਰਦੇਸ਼ਾਂ ਅਤੇ ਢੁਕਵੀਆਂ ਅਥਾਰਟੀਆਂ ਲਈ ਢੁਕਵੇਂ ਜ਼ਾਬਤੇ ਬਾਰੇ ਚਾਨਣਾ ਪਾਇਆ।

 

ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਵੱਲੋਂ ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਗੁਰਦਾਸਪੁਰ, ਫਰੀਦਕੋਟ ਜ਼ਿਲਿ੍ਹਆਂ ਦੇ ਸਿਵਲ ਸਰਜਨਾਂ ਅਤੇ ਪੀਐਨਡੀਟੀ ਟੀਮਾਂ ਅਤੇ ਰਾਜ ਦੀ ਪੀਐਨਡੀਟੀ ਟੀਮ ਨੂੰ ਪੰਜਾਬ ਦੇ ਨਾਲ-ਨਾਲ ਰਾਜ ਤੋਂ ਬਾਹਰ ਵੀ ਡਿਕੌਏ ਆਪੇ੍ਰਸ਼ਨ (ਜਾਲ ’ਚ ਫਸਾਉਣਾ) ਚਲਾਉਣ ਵਿੱਚ ਮਿਸਾਲੀ ਭੂਮਿਕਾ ਨਿਭਾਉਣ ਲਈ ਸਨਮਾਨਿਤ ਕੀਤਾ ਗਿਆ। ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਸਿਹਤ ਵਿਭਾਗ ਨੇ ਹਾਲ ਹੀ ਵਿੱਚ 13 ਛਾਪੇਮਾਰੀ ਕੀਤੀਆਂ , ਜਿਸ ਦੇ ਨਤੀਜੇ ਵਜੋਂ ਇਹਨਾਂ ਸਾਰੇ ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਦੋਸ਼ੀ ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।
Tags: aapDr. Balbir SinghHealth Minister dr. balbir singhpro punjab tvPunjab Health Ministerpunjabi news
Share216Tweet135Share54

Related Posts

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ . . . .

ਜਨਵਰੀ 9, 2026

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਕਟਾਰੂਚੱਕ

ਜਨਵਰੀ 8, 2026

328 ਪਾਵਨ ਸਰੂਪਾਂ ਦਾ ਮਾਮਲਾ: ਐਸਜੀਪੀਸੀ ‘ਤੇ ਕਾਬਜ਼ ਧਿਰ ਦੀ ਚੁੱਪ ‘ਗੁਨਾਹ’ ਦੀ ਗਵਾਹੀ: ਕੁਲਤਾਰ ਸਿੰਘ ਸੰਧਵਾਂ

ਜਨਵਰੀ 8, 2026
Load More

Recent News

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ . . . .

ਜਨਵਰੀ 9, 2026

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.