ਪੁਲਿਸ ਜਿਲਾ ਬਟਾਲਾ ਦੇ ਥਾਣਾ ਘੋਮਾਨ ਦੇ ਪਿੰਡ ਦਹੀਆ ਵਿੱਚ ਬੀਤੇ ਦਿਨੀ ਦੋ ਧਿਰਾਂ ਦਰਮਿਆਨ ਹੋਈ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ‘ਚ ਇਕ ਸਾਬਕਾ ਸਰਪੰਚ ਦੀ ਮੌਤ ਹੋ ਗਈ ਸੀ ਜਦਕਿ ਇਸ ਮਾਮਲੇ ‘ਚ ਪੁਲਿਸ ਵਲੋਂ ਉਦੋਂ 7 ਲੋਕਾਂ ਖਿਲਾਫ ਮਾਮਲਾ ਦਰਜ ਕਰ ਤਿੰਨ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਸੀ ਜਦਕਿ ਇਸ ਖੂਨੀ ਤਕਰਾਰ ‘ਚ ਦੂਸਰੀ ਧਿਰ ਦੇ ਦੋ ਲੋਕ ਗੰਭੀਰ ਜ਼ਖਮੀ ਹੋ ਗਏ ਸੀ। ਜਿਹਨਾਂ ‘ਚੋ ਇਕ ਕਬੱਡੀ ਖਿਡਾਰੀ ਹਰਪਿੰਦਰ ਸਿੰਘ ਉਮਰ 26 ਸਾਲ ਦੀ ਵੀ ਅੱਜ ਅਮ੍ਰਿਤਸਰ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ | ਉਥੇ ਹੀ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਸਿਵਲ ਹਸਪਤਾਲ ਬਟਾਲਾ ‘ਚ ਹੋਇਆ ਜਿਥੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਤੇ ਇਕ ਤਰਫਾ ਕਾਰਵਾਈ ਕਰਨ ਦੇ ਆਰੋਪ ਲਾਉਂਦੇ ਇਨਸਾਫ ਦੀ ਮੰਗ ਕੀਤੀ |
ਸਿਵਲ ਹਸਪਤਾਲ ਬਟਾਲਾ ‘ਚ ਅੱਜ ਮ੍ਰਿਤਕ ਹਰਪਿੰਦਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਬਟਾਲਾ ਪਹੁੰਚੇ ਹਰਪਿੰਦਰ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਸੀ ਕਿ ਹਰਪਿੰਦਰ ਸਿੰਘ ਕਬੱਡੀ ਦਾ ਸ਼ੌਕੀਨ ਸੀ ਅਤੇ ਉਕਤ ਦਿਨ ਦੇਰ ਸ਼ਾਮ ਨੂੰ ਕਬੱਡੀ ਦਾ ਮੈਚ ਖੇਡ ਕੇ ਵਾਪਸ ਪਿੰਡ ਆ ਰਿਹਾ ਸੀ ਤਾਂ ਮ੍ਰਿਤਕ ਸਰਵਣ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਪਹਿਲਾ ਤੋਂ ਹੀ ਤਿਆਰੀ ਅਨੁਸਾਰ ਹਰਪਿੰਦਰ ਸਿੰਘ ਨੂੰ ਰਸਤੇ ਵਿੱਚ ਹੀ ਘੇਰ ਲਿਆ ਅਤੇ ਆਪਣੇ ਅਸਲੇ ਨਾਲ ਗੋਲੀਆਂ ਚਲਾ ਕੇ ਹਰਪਿੰਦਰ ਸਿੰਘ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸਦਾ ਇਲਾਜ ਦੌਰਾਨ ਹਸਪਤਾਲ ਚ ਮੌਤ ਹੋ ਗਈ ਹੈ ਅਤੇ ਉਹਨਾਂ ਕਿਹਾ ਕਿ ਜੋ ਆਰੋਪ ਉਹਨਾਂ ਤੇ ਲਗਾਏ ਗਏ ਹਨ ਕਿ ਉਹਨਾਂ ਵਲੋਂ ਘਰ ਚ ਵੜ ਹਮਲਾ ਕੀਤਾ ਗਿਆ ਉਹ ਝੂਠੇ ਆਰੋਪ ਹਨ | ਉਥੇ ਹੀ ਮ੍ਰਿਤਕ ਨੌਜਵਾਨ ਹਰਪਿੰਦਰ ਸਿੰਘ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸ਼ਨ ਤੋਂ ਇਨਸਾਫ ਦੀ ਗੁਹਾਰ ਲਗਾਈ | ਉਹਨਾਂ ਦਾ ਕਹਿਣਾ ਸੀ ਕਿ ਮ੍ਰਿਤਕ ਹਰਪਿੰਦਰ ਸਿੰਘ ਦੇ ਭਰਾ ਜਤਿੰਦਰ ਸਿੰਘ ਅਤੇ ਉਸਦੇ 21 ਸਾਲਾਂ ਬੇਟੇ ਨੂੰ ਵੀ ਪੁਲਿਸ ਨੇ ਘਰੋਂ ਗਿਰਫ਼ਤਾਰ ਕਰਦੇ ਹੋਏ ਕੇਸ ਵਿਚ ਨਾਮਜਦ ਕਰ ਦਿੱਤਾ ਹੈ ਜਦਕਿ ਜਤਿੰਦਰ ਸਿੰਘ ਅਤੇ ਉਸਦੇ ਬੇਟੇ ਦਾ ਕੋਈ ਕਸੂਰ ਨਹੀਂ ਹੈ ਹਮਲੇ ਦੌਰਾਨ ਜਤਿੰਦਰ ਅਤੇ ਉਸਦਾ ਬੇਟਾ ਮੌਕੇ ਤੇ ਮਜ਼ੂਦ ਹੀ ਨਹੀਂ ਸਨ
ਓਥੇ ਹੀ ਇਸ ਮਾਮਲੇ ਨੂੰ ਲੈਕੇ ਸਿਵਿਲ ਹਸਪਤਾਲ ਬਟਾਲਾ ਪਹੁੰਚੇ ਡੀ ਐਸ ਪੀ ਗੁਰਬਿੰਦਰ ਸਿੰਘ ਨੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨੂੰ ਦੱਸਿਆ ਕਿ ਮ੍ਰਿਤਕ ਹਰਪਿੰਦਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਬਾਕੀ ਇਸ ਕੇਸ ਵਿੱਚ ਪਹਿਲਾਂ ਹੀ ਐਫ ਆਰ ਆਈ ਦਰਜ ਕੀਤੀ ਜਾ ਚੁੱਕੀ ਹੈ ਹੁਣ ਹਰਪਿੰਦਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰ ਇਸ ਧਿਰ ਦੇ ਹੱਕ ਵਿੱਚ ਵੀ ਮਾਮਲਾ ਦਰਜ ਕੀਤਾ ਜਾਵੇਗਾ |
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h