ਐਤਵਾਰ, ਜੁਲਾਈ 27, 2025 08:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

200 ਕਰੋੜ ਰੁਪਏ ਦੇ ਆਬਕਾਰੀ ਘੁਟਾਲੇ ਦੀ CBI ਜਾਂਚ ਹੋਵੇ,ਤੇ ਦਿੱਲੀ ਆਬਕਾਰੀ ਘੁਟਾਲੇ ਦੀ ਤਰਜ਼ ’ਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਹੋਵੇ : ਮਜੀਠੀਆ

 ਅਕਾਲੀ ਦਲ ਨੇ 200 ਕਰੋੜ ਰੁਪਏ ਦੇ ਆਬਕਾਰੀ ਘੁਟਾਲੇ ਦਾ ਕੀਤਾ ਪਰਦਾਫਾਸ਼

by Gurjeet Kaur
ਅਪ੍ਰੈਲ 8, 2023
in ਪੰਜਾਬ
0
bikram majithia

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਬਕਾਰੀ ਵਿਭਾਗ ਵਿਚ 200 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਕੀਤਾ ਅਤੇ ਮੰਗ ਕੀਤੀ ਕਿ ਦਿੱਲੀ ਪੈਟਰਨ ਅਨੁਸਾਰ ਘੁਟਾਲੇ ਦੀ ਸੀ ਬੀ ਆਈ ਜਾਂਚ ਹੋਵੇ ਅਤੇ ਘੁਟਾਲੇ ਵਿਚ ਸ਼ਾਮਲ ਸਾਰੇ ਦੋਸ਼ੀਆਂ ਦੀ ਸੀ ਬੀ ਆਈ ਜਾਂਚ ਹੋਵੇ।

ਇਥੇ ਇਕ ਪ੍ਰੈਸ ਕਾਨਫਰੰਸ ਵਿਚ ਘੁਟਾਲੇ ਨੂੰ ਬੇਨਕਾਬ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਸ੍ਰੀ ਹਰਪਾਲ ਚੀਮਾ ’ਤੇ ਆਬਕਾਰੀ ਮਾਲੀਏ ਵਿਚ 41 ਫੀਸਦੀ ਵਾਧਾ ਹੋਣ ਦੇ ਝੂਠੇ ਦਾਅਵੇ ਕਰਨ ਦੇ ਵੀ ਦੋਸ਼ ਲਗਾਏ ਤੇ ਜ਼ੋਰ ਦੇ ਕੇ ਕਿਹਾ ਕਿ ਇਹ ਵਾਧਾ ਸਿਰਫ 10.26 ਫੀਸਦੀ ਬਣਦਾ ਹੈ।
ਵੇਰਵੇ ਸਾਂਝੇ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੰਤਰੀ ਮੰਡਲ ਵੱਲੋਂ ਮੰਤਰੀਆਂ ਦੇ ਸਮੂਹ ਦੀ ਰਿਪੋਰਟ ਦੀ ਪ੍ਰਵਾਨਗੀ ਹੀ 200 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਕਰਦੀ ਹੈ। ਉਹਨਾਂ ਨੇ ਆਬਕਾਰੀ ਕਮਿਸ਼ਨਰ, ਜਿਹਨਾਂ ਨੇ ਮੌਜੂਦਾ ਆਬਕਾਰੀ ਨੀਤੀ ਵਿਚ ਉਣਤਾਈਆਂ ਤੇ ਕਮੀਆਂ ਦੀ ਘੋਖ ਲਈ ਕਮੇਟੀ ਬਣਾਈ, ਦਾ ਦਸਤਾਵੇਜ਼ ਵੀ ਜਾਰੀ ਕੀਤਾ।
ਉਹਨਾਂ ਦੱਸਿਆ ਕਿ ਇਸ ਨੋਟ ਵਿਚ ਦੱਸਿਆ ਗਿਆਹੈ ਕਿ ਐਲ 1 ਲਾਇਸੰਸ ਰਾਹੀਂ ਸ਼ਰਾਬ ਉਤਪਾਦਨ ਕਰਨ ਵਾਲੇ ਲਈ ਲਾਭ ਰਿਟੇਲਰ ਨੂੰ ਨਹੀਂ ਦਿੱਤਾ ਗਿਆ ਬਲਕਿ ਐਲ 1 ਲਾਇਸੰਸ ਧਾਰਕ ਆਪਣੀ ਮਨਮਰਜ਼ੀ ਦੇ ਰੇਟ ਲਗਾ ਕੇ ਰਿਟੇਲਰਾਂ ਨੂੰ ਸ਼ਰਾਬ ਦਿੰਦੇ ਰਹੇ ਹਨ।

ਉਹਨਾਂ ਦੱਸਿਆ ਕਿ ਕਮੇਟੀ ਦੀ ਰਿਪੋਰਟ ਦੇ ਨਾਲ ਨਾਲ ਆਬਕਾਰੀ ਮਾਮਲਿਆਂ ’ਤੇ ਮੰਤਰੀਆਂ ਦੇ ਸਮੂਹ ਦੀ ਰਿਪੋਰਟ ਵਿਚ ਸਪਸ਼ਟ ਕਿਹਾ ਗਿਆ ਹੈ ਕਿ ਪਿਛਲੇ ਸਾਲ ਐਲ 1 ਲਾਇਸੰਸ ਧਾਰਕਾਂ ਤੋਂ 28 ਕਰੋੜ ਰੁਪਏ ਇਕੱਤਰ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਸਰਕਾਰ ਨੇ ਇਸ ਸਾਲ ਹੋਣ ਵਾਲੀ ਆਮਦਨ ਦੀ ਤਜਵੀਜ਼ 150 ਕਰੋੜ ਰੁਪਏ ਤੱਕ ਵਧਾ ਦਿੱਤੀ ਹੈ। ਉਹਨਾਂ ਕਿਹਾ ਕਿ ਅਜਿਹਾ ਉਦੋਂ ਹੋਇਆ ਹੈ ਜਦੋਂ ਦਿੱਲੀ ਵਿਚ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਜੋ ਪੰਜਾਬ ਆਬਕਾਰੀ ਨੀਤੀ ਘਾੜੇ ਵੀ ਹਨ, ਦੀ ਗ੍ਰਿਫਤਾਰੀ ਹੋਈ ਹੈ। ਉਹਨਾਂ ਕਿਹਾ ਕਿ ਹੁਣ ਅਚਨਚੇਤ ਆਪ ਸਰਕਾਰ ਨੂੰ ਆਪਣੇ ਹੀ ਸ਼ਬਦ ਮਹਿਸੂਸ ਹੋ ਗੲ ਹਨ ਕਿ ਐਲ 1 ਧਾਰਕਾਂ ਦਾ ਫੈਸਲਾ ਲੈਣ ਵੇਲੇ ਠੋਸ ਆਰਥਿਕ ਸਿਧਾਂਤਾਂ ਦੇ ਆਧਾਰ ’ਤੇ ਤਰਕਸੰਗਤ ਫੈਸਲੇ ਲਏ ਜਾਣੇ ਚਾਹੀਦੇ ਹਨ।

ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਭ ਕੁਝ ਕੇਸਾਂ ਤੇ ਗ੍ਰਿਫਤਾਰੀਆਂ ਤੋਂ ਬੱਚਣ ਵਾਸਤੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਤੇ ਇਸਦੇ ਅਧਿਕਾਰੀ ਪਿਛਲੇ ਸਾਲ ਸੂਬੇ ਦੇ ਖਜ਼ਾਨੇ ਦੀ ਹੋਈ ਲੁੱਟ ਦੀ ਜਵਾਬਦੇਹੀ ਤੋਂ ਬਚ ਨਹੀਂ ਸਕਦੇ। ਉਹਨਾਂ ਕਿਹਾ ਕਿ ਇਹ ਲੁੱਟ ਘੱਟ ਤੋਂ ਘੱਟ 200 ਕਰੋੜ ਰੁਪਏ ਦੀ ਸੀ ਤੇ ਇਸਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਪੰਜਾਬ ਵਿਚ ਸ਼ਰਾਬ ਦੇ ਦੋ ਪ੍ਰਮੁੱਖ ਠੇਕੇਦਾਰਾਂ ਅਮਨ ਢੱਲ ਤੇ ਤੁਸ਼ਾਰ ਚੋਪੜਾ ਪਹਿਲਾਂ ਹੀ ਦਿੱਲੀ ਵਿਚ ਆਬਕਾਰੀ ਨੀਤੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ ਅਤੇ ਢੱਲ ਪਹਿਲਾਂ ਹੀ ਸਲਾਖਾਂ ਪਿੱਛੇ ਹੈ।
ਸਰਦਾਰ ਮਜੀਠੀਆ ਨੇ ਮੌਜੂਦਾ ਹਾਲਾਤਾਂ ਲਈ ਮੁੱਖ ਮੰਤਰੀ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਆਪ ਹਾਈ ਕਮਾਂਡ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ ਤੇ ਐਲ 1 ਲਾਇਸੰਸ ਧਾਰਕਾਂ ਦੀ ਗਿਣਤੀ 74 ਤੋਂ ਘਟਾ ਕੇ 7 ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਸ ਕਾਰਨ ਨਾ ਸਿਰਫ ਕਾਰੋਬਾਰ ਵਿਚ ਏਕਾਧਿਕਾਰ ਕਾਇਮ ਹੋਇਆ ਹੈ ਬਲਕਿ ਮੁਨਾਫਾ 5 ਤੋਂ ਵੱਧ ਕੇ 10 ਫੀਸਦੀ ਹੋ ਗਿਆ ਹੈ ਜਿਸ ਨਾਲ ਐਲ 1 ਲਾਇਸੰਸ ਧਾਰਕਾਂ ਨੂੰ ਚੋਖਾ ਲਾਭ ਹੋਇਆ ਹੈ, ਜਿਹਨਾਂ ਨੇ ਬਦਲੇ ਵਿਚ ਰਾਜ ਦੇ ਖ਼ਜ਼ਾਨੇ ਵਾਸਤੇ ਕੁਝ ਨਹੀਂ ਦਿੱਤਾ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਆਪ ਦੇ ਅਹੁਦੇਦਾਰਾਂ ਨੂੰ ਰਿਸ਼ਵਤ ਦਿੱਤੀ ਗਈ ਹੈ ਜਿਸ ਨਾਲ ਸੂਬੇ ਦੇ ਹਿੱਤਾਂ ਦਾ ਨੁਕਸਾਨ ਹੋਇਆ ਹੈ।
ਅਕਾਲੀ ਆਗੂ ਨੇ ਵਿੱਤ ਮੰਤਰੀ ਵੱਲੋਂ ਮਾਲੀਏ ਵਿਚ 41 ਫੀਸਦੀ ਦਾ ਵਾਧਾ ਹੋਣ ਦੇ ਦਾਅਵੇ ਨੂੰ ਵੀ ਲੀਰੋ ਲੀਰ ਕੀਤਾ ਤੇ ਦੱਸਿਆ ਕਿ ਪਿਛਲੇ ਸਾਲ ਦੇ 926 ਕਰੋੜ ਰੁਪਏ ਨੂੰ ਅਗਲੇ ਸਾਲ ਵਿਚ ਜੋੜਿਆ ਗਿਆ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲ ਸੂਬੇ ਵੱਲੋਂ ਇਕੱਤਰ ਕੀਤੇ ਵੈਟ ਨੂੰ ਵੀ ਇਸ ਵਿਚ ਜੋੜਿਆ ਗਿਆ ਹੈ। ਉਹਨਾਂ ਦੱਸਿਆ ਕਿ ਅਸਲ ਵਿਚ ਆਬਕਾਰੀ ਮਾਲੀਆ 7916 ਕਰੋੜ ਰੁਪਏ ਰਿਹਾ ਹੈ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 10.26 ਫੀਸਦੀ ਵੱਧ ਹੈ।
ਇਸ ਦੌਰਾਨ ਸਰਦਾਰ ਮਜੀਠੀਆ ਨੇ ਮੀਡੀਆ, ਕਲਾਕਾਰਾਂ, ਬੁੱਧੀਜੀਵੀਆਂ ਜਿਹਨਾਂ ਨੇ ਸਰਕਾਰ ’ਤੇ ਸਵਾਲ ਚੁੱਕੇ, ਨੂੰ ਦਬਾਉਣ ਦੇ ਯਤਨਾਂ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਪਹਿਲਾਂ ਸਰਕਾਰ ਨੇ ਅਜੀਤ ਅਖਬਾਰ ਸਮੂਹ ਨੂੰ ਵੀ ਦਬਾਉਣ ਦੀ ਕੋਸ਼ਿਸ਼ ਕੀਤੀ ਸੀ। ਉਹਨਾਂ ਕਿਹਾ ਕਿ ਇਹ ਸਭ ਕੁਝ ਤਾਂ ਹੀ ਕੀਤਾ ਜਾ ਰਿਹਾ ਹੈ ਕਿਉਂਕਿ ਕੱਟੜ ਬੇਈਮਾਨ ਪਾਰਟੀ ਹਰ ਮੁਹਾਜ਼ ’ਤੇ ਆਪਣੀ ਅਸਫਲਤਾ ’ਤੇ ਪਰਦਾ ਪਾਉਣਾ ਚਾਹੁੰਦੀ ਹੈ।

Tags: akali dalAkali leaderBikram Majithapro punjab tvpunjabi news
Share202Tweet126Share50

Related Posts

CM ਮਾਨ ਨੇ ਕੀਤਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸੈਮੀ ਕੰਡਕਟਰ ਹੱਬ

ਜੁਲਾਈ 26, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.