ਵੀਰਵਾਰ, ਅਗਸਤ 7, 2025 10:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

PCA ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਨਿਰਪੱਖ CBI ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ  

by Gurjeet Kaur
ਅਕਤੂਬਰ 12, 2022
in Featured, ਖੇਡ, ਪੰਜਾਬ
0
PCA ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਨਿਰਪੱਖ CBI ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ  

ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਬੋਰਡ ਆਫ ਕੰਟਰੋਲ ਫਾਰ ਕ੍ਰਿਕਟ ਇਨ ਇੰਡੀਆ (ਬੀ ਸੀ ਸੀ ਆਈ) ਨੂੰ ਆਖਿਆ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਦੇ ਖਿਲਾਫ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਡੂੰਘਾਈ ਨਾਲ ਨਿਰਪੱਖ ਜਾਂ ਸੀ ਬੀ ਆਈ ਜਾਂਚ ਕਰਵਾਈ ਜਾਵੇ।

ਬੀ ਸੀ ਸੀ ਆਈ ਦੇ ਪ੍ਰਧਾਨ ਸ੍ਰੀ ਸੌਰਵ ਗਾਂਗੁਲੀ ਤੇ ਸਕੱਤਰ ਸ੍ਰੀ ਜੈ ਸ਼ਾਹ ਨੂੰ ਲਿਖੇ ਵੱਖੋ ਵੱਖ ਪੱਤਰਾਂ ਵਿਚ ਸਾਬਕਾ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਹੋਏ ਭਾਰਤ-ਆਸਟਰੇਲੀਆ ਮੈਚ ਦੌਰਾਨ ਹੋਏ ਘਟਾਲੇ ਦੀ ਵੱਖਰੇ ਤੌਰ ’ਤੇ ਜਾਂਚ ਹੋਣੀ ਚਾਹੀਦੀਹੈ। ਉਹਨਾਂ ਕਿਹਾ ਕਿ ਅਜਿਹਾ ਕਰਨਾ ਇਸ ਲਈ ਵੀ ਲਾਜ਼ਮੀ ਹੈ ਤਾਂ ਜੋ ਪੀ ਸੀ ਏ ਦੇ ਕੰਮਕਾਜ ਵਿਚੋਂ ਭ੍ਰਿਸ਼ਟਾਚਾਰ ਖਤਮ ਕੀਤਾ ਜਾ ਸਕੇ ਅਤੇ ਇਸਦੇ ਨਾਲ ਹੀ ਪੰਜਾਬ ਦੇ ਉਭਰਦੇ ਕ੍ਰਿਕਟਰਾਂ ਦਾ ਚੰਗਾ ਭਵਿੱਖ ਯਕੀਨੀ ਬਣਾਇਆ ਜਾ ਸਕੇ।

ਵੇਰਵੇ ਸਾਂਝੇ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੀ ਸੀ ਏ ਵਿਚ ਇਸ ਮਾੜੇ ਕੰਮ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਬਣਨ ਤੋਂ ਬਾਅਦ 27 ਮਈ ਨੂੰ ਸ੍ਰੀ ਗੁਲਜ਼ਾਰ ਸਿੰਘ ਚਹਿਲ ਪੀ ਸੀ ਏ ਦੇ ਪ੍ਰਧਾਨ ਚੁਣੇ ਗਏ। ਉਹਨਾਂ ਕਿਹਾ ਕਿਸ੍ਰੀ ਚਹਿਲ ਸ਼ਾਇਦ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਪਸੰਦ ਸਨ ਜਿਹਨਾਂ ਨੇ ਪੀ ਸੀ ਏ ਮੈਂਬਰਾਂ ਨੁੰ ਇਸ ਗੱਲ ਲਈ ਰਾਜ਼ੀ ਕੀਤਾ ਕਿ ਸ੍ਰੀ ਰਾਜਿੰਦਰ ਗੁਪਤਾ ਨੂੰ ਪਾਸੇ ਕੀਤਾ ਜਾਵੇ ਜਦੋਂ ਕਿ ਉਹਨਾਂ ਦਾ ਅਕਸ ਵੀ ਸਾਫ ਸੀ ਤੇ ਉਹ ਸਮਾਜਿਕ ਮੁੱਦਿਆਂ ਲਈ ਡਟਦੇ ਵੀ ਸਨ। ਉਹਨਾਂ ਕਿਹਾ ਕਿ ਇਸੇ ਲਈ ਸ੍ਰੀ ਚਹਿਲ ਦੀ ਪੀ ਸੀ ਏ ਵਿਚ ਚੋਣ ਕੀਤੀ ਗਈ ਹਾਲਾਂਕਿ ਉਹ ਇਕ ਸ‌ਿਆਸੀ ਹਸਤੀ ਹਨ ਤੇ ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਹੋਣ ਸਮੇਂ ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਵੀ ਰਹੇ ਹਨ।

ਬੀ ਸੀ ਸੀ ਆਈ ਪ੍ਰਧਾਨ ਤੇ ਸਕੱਤਰ ਨੁੰ ਲਿਖੇ ਪੱਤਰ ਵਿਚ ਸਰਦਾਰ ਮਜੀਠੀਆ ਨੇ ਇਹ ਵੀ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਵਿਚ ਪੀ ਸੀ ਏ ਦੇ ਪ੍ਰਬੰਧਨ ਵਿਚ ਬਹੁਤ ਉਣਤਾਈਆਂ ਵੇਖਣ ਨੂੰ ਮਿਲੀਆਂ ਹਨ ਤੇ ਬੇਨਿਯਮੀਆਂ ਹੋਈਆਂ ਹਨ ਤੇ ਉਹਨਾਂ ਨੇ ਉਹਨਾਂ ਦਾ ਦਖਲ ਸਾਰੇ ਮਸਲੇ ਹੱਲ ਕਰਨ ਲਈ ਮੰਗਿਆ। ਉਹਨਾ ਕਿਹਾ ਕਿ ਪੀਸੀ ਏ ਦੇ ਪ੍ਰਧਾਨ ਨੇ ਵੋਟਿੰਗ ਅਧਿਕਾਰਾਂ ਵਾਲੇ 150 ਲਾਈਫ ਟਾਈਮ ਮੈਂਬਰ ਸ਼ਾਮਲ ਕਰ ਕੇ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਉਹਨਾਂ ਕਿਹਾ ਕਿ ਅਜਿਹਾ ਸਰਵ ਉਚ ਕੌਂਸਲ ਤੇ ਸੰਸਥਾ ਦੀ ਜਨਰਲ ਬਾਡੀ ਦੀ ਬੀ ਸੀ ਸੀ ਆਈ ਦੀ ਪ੍ਰਵਾਨਗੀ ਬੀ ਸੀ ਸੀ ਆਈ ਦੇ ਨਿਯਮਾਂ ਦੇ ਉਲਟ ਪ੍ਰਵਾਨਗੀ ਨਾ ਲੈ ਕੇ ਕੀਤਾ ਗਿਆ। ਸਰਦਾਰ ਮਜੀਠੀਆ ਨੇ ਇਹ ਵੀ ਦੱਸਿਆ ਕਿ ਕਿਵੇਂ ਕਮੇਟੀ ਜਿਸਦਾ ਗਠਨ ਨਵੇਂ ਲਾਈਫ ਟਾਈਮ ਮੈਂਬਰਾਂ ਦੀ ਚੋਣ ਵਾਸਤੇ ਕੀਤਾ ਗਿਆ, ਵਿਚ ਪੰਜ ਵਿਚੋਂ ਚਾਰ ਮੈਂਬਰ ਸ੍ਰੀ ਚਹਿਲ ਦੇ ਪਸੰਦੀਦਾ ਸਨ ਜੋ ਆਪ ਵੀ ਲਾਈਫ ਟਾਈਮ ਮੈਂਬਰ ਨਹੀਂ ਸਨ। ਉਹਨਾਂ ਕਿਹਾ ਕਿ ਕ੍ਰਿਕਟਰ ਮਹਿਸੂਸ ਕਰਦੇ ਹਨ ਕਿ ਜੇਕਰ ਇਸ ਗੈਰਕਾਨੂੰਨੀ ਕਦਮ ਨੂੰ ਸਫਲ ਹੋਣ ਦਿੱਤਾ ਗਿਆ ਤਾਂ ਇਸ ਨਾਲ ਪੀ ਸੀ ਏ ਦਾ ਸਰੂਪ ਹੀ ਬਦਲ ਜਾਵੇਗਾ ਤੇ ਇਸ ਨਾਲ ਆਪ ਦੇ ਵਰਕਰਾਂ ਦੀ ਵੱਡੀ ਪੱਧਰ ’ਤੇ ਭਰਤੀਹੋਵੇਗੀ ਤੇ ਪੀ ਸੀ ਏ ਦਾ ਸਿਆਸੀਕਰਨ ਹੋ ਜਾਵੇਗਾ। ਉਹਨਾਂ ਕਿਹਾਕਿ ਇਸ ਤਰੀਕੇ ਪੀ ਸੀ ਏ ਸ੍ਰੀ ਚਹਿਲ ਦੀ ਨਿੱਜੀ ਜਾਗੀਰ ਬਣ ਜਾਵੇਗੀ।

ਸਾਬਕਾ ਮੰਤਰੀ ਨੇ ਕਿਹਾ ਕਿ ਸਾਬਕਾ ਕ੍ਰਿਕਟਰ ਹਰਭਜਲ ਸਿੰਘ ਜੋ ਪੀ ਸੀ ਏ ਦੇ ਮੁੱਖ ਸਲਾਹਕਾਰ ਸਨ, ਨੇ ਵੀ ਐਸੋਸੀਏਸ਼ਨ ਮੈਂਬਰਾਂ ਦੇ ਨਾਲ ਨਾਲ ਜ਼ਿਲ੍ਹਾ ਇਕਾਈਆਂ ਤੋਂ ਵਿਆਪਕ ਸ਼ਿਕਾਇਤਾਂ ਤੋਂ ਬਾਅਦ ਇਸ ਕਦਮ ਦਾ ਵਿਰੋਧ ਕੀਤਾ ਹੈ। ਉਹਨਾਂ ਕਿਹਾ ਕਿਸ੍ਰੀ ਹਰਭਜਨ ਸਿੰਘ ਨੇ ਤਾਂ ਪੀ ਸੀ ਏ ਪ੍ਰਧਾਨ ਦੇ ਖਿਲਾਫ ਵਿਅਕਤੀਗਤ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਹਨ। ਉਹਨਾਂ ਕਿਹਾ ਕਿ ਇਹ ਦੋਸ਼ ਲਗਾਇਆ ਗਿਆ ਹੈ ਕਿ ਪੀ ਸੀ ਏ ਵੱਲੋਂ ਪੰਜਾਬ ਵਿਚ ਮੌਜੂਦਾ ਸਿਆਸੀ ਆਕਾਵਾਂ ਦੀ ਖੁਸ਼ਾਮਦੀ ਵਾਸਤੇ ਫੰਡ ਇਕੱਠੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੀ ਸੀ ਏ ਦੇ ਸਕੱਤਰ ਸ੍ਰੀ ਦਿਲਸ਼ੇਰ ਖੰਨਾ ਵੀ ਇਸ ਕਦਮ ਦਾ ਵਿਰੋਧ ਕੀਤਾ ਹੈ ਤੇ ਇਸ ਮਾਮਲੇ ਵਿਚ ਲੋਕਪਾਲ ਨੁੰ ਸ਼ਿਕਾਇਤ ਕੀਤੀ ਹੈ ਪਰ ਇਹਨਾਂ ਸ਼ਿਕਾਇਤਾਂ ਦੀ ਡੂੰਘਾਈ ਨਾਲ ਜਾਂਚ ਦੀ ਲੋੜ ਹੈ।

ਉਹਨਾਂ ਇਹ ਵੀ ਦੱਸਿਆ ਕਿ ਪਿਛਲੇ ਮਹੀਨੇ ਪੀ ਸੀ ਏ ਸਟੇਡੀਅਮ ਵਿਚ ਹੋਏ ਭਾਰਤ ਤੇ ਆਸਟਰੇਲੀਆ ਦਰਮਿਆਨ ਮੈਚ ਵਿਚ ਵੀ ਕੁਪ੍ਰਬੰਧਨ ਭਾਰੂ ਰਿਹਾ। ਉਹਨਾਂ ਕਿਹਾ ਕਿ ਟਿਕਟਾਂ ਦੀ ਵਿਕਰੀ ਦੇ ਨਾਲ ਨਾਲ ਪਾਸਾਂ ਦੀ ਵੰਡ ਵਿਚ ਵੀ ਘੁਟਾਲਾ ਹੋਇਆ। ਉਹਨਾਂ ਕਿਹਾ ਕਿ ਪੀ ਆਈ ਪੀ ਪਾਸਾਂ ਦੀ ਵੀ ਦੁਰਵਰਤੋਂ ਕੀਤੀਗਈ। ਉਹਨਾਂ ਕਿਹਾ ਕਿ ਵੀ ਆਈ ਪੀ ਪਾਸਾਂ ਦੇ ਕੋਟੇ ਦੀ ਵੀ ਦੁਰਵਰਤੋਂ ਹੋਈ। ਉਹਨਾਂ ਕਿਹਾ ਕਿ ਇਸ ਘੁਟਾਲੇ ’ਤੇ ਇਸ ਕਰਕੇ ਪਰਦਾ ਪਾਇਆ ਗਿਆ ਕਿਉਂਕਿ ਸ੍ਰੀ ਚਹਿਲ ਨੇ ਆਪਣੇ ਇਕ ਚੇਲੇ ਨੂੰ ਪੀ ਸੀ ਏ ਦਾ ਆਡੀਟਰ ਲਗਾਇਆ ਹੋਇਆਹੈ।

ਸਰਦਾਰ ਮਜੀਠੀਆ ਨੇ ਬੀ ਸੀ ਸੀ ਆਈ ਨੂੰ ਅਪੀਲ ਕੀਤੀ ਕਿ ਉਹ ਪੀ ਸੀ ਏ ਨੂੰ ਨਵੇਂ ਮੈਂਬਰਾਂ ਦੀ ਭਰਤੀ ’ਤੇ ਤੁਰੰਤ ਰੋਕ ਲਾਉਣ ਦੀ ਹਦਾਹਿਤ ਕਰੇ। ਉਹਨਾਂ ਕਿਹਾ ਕਿ ਪੀਸੀ ਏ ਨੂੰ ਇਸਦੀਸਰਵਉਚ ਕੌਂਸਲ ਦੀ ਮੀਟਿੰਗ ਸੱਦਣ ਅਤੇ ਨਾਲੋ ਨਾਲ ਜਨਰਲ ਬੋਰਡ ਦੀ ਮੀਟਿੰਗ ਸੱਦ ਕੇ ਚਲ ਰਹੀਆਂ ਗਤੀਵਿਧੀਆਂ ਦੀ ਸਮੀਖ‌ਿਆ ਕਰਨ ਵਾਸਤੇ ਆਖਿਆ ਜਾਵੇ। ਉਹਨਾਂ ਕਿਹਾ ਕਿ ਪੀ ਸੀ ਏ ਦੇ ਖਾਤਿਆਂ ਤੇ ਖਰਚ ਦਾ ਵੀ ਹਿਸਾਬ ਜਨਰਲ ਬਾਡੀ ਦੀ ਸੰਤੁਸ਼ਟੀ ਮੁਤਾਬਕ ਇਕ ਨਿਰਪੱਖ ਆਡੀਟਰ ਕੋਲੋਂ ਕਰਵਾਉਣ ਦੀ ਹਦਾਇਤ ਕੀਤੀ ਜਾਵੇ ਕਿਉਂਕਿ ਮੁੱਲਾਂਪੁਰ ਵਿਚ ਇਸਦਾ ਨਵਾਂ ਸਟੇਡੀਅਮ ਵੀ ਬਣ ਰਿਹਾ ਹੈ।

 

 

Tags: BCCiBikram Singh Majithiaguljar inder chahallatest newsPCA presidentpro punjab tv
Share213Tweet133Share53

Related Posts

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.