ਦੇਸ਼ ‘ਚ ਕਈ ਹਿੱਸਿਆਂ ‘ਚ ਬਾਰਿਸ਼ ਹੋ ਰਹੀ ਹੈ, ਦੂਜੇ ਪਾਸੇ ਕਈ ਥਾਵਾਂ ‘ਤੇ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅਜਿਹੇ ‘ਚ ਅਸੀਂ ਤੁਹਾਨੂੰ ਦੱਸਾਂਗੇ ਕਿ ਪੰਜਾਬ ਸਮੇਤ ਹੋਰ ਸੂਬਿਆਂ ‘ਚ ਮੌਸਮ ਕਿਵੇਂ ਰਹਿਣ ਵਾਲਾ ਹੈ।ਜੇਕਰ ਪੰਜਾਬ ਦੇ ਗੱਲ ਕਰੀਏ ਤਾਂ ਇੱਥੇ ਮੌਸਮ ‘ਚ ਅੱਜ ਤੋਂ ਬਦਲਾਅ ਹੋਣ ਜਾ ਰਿਹਾ ਹੈ।
ਇਹ ਵੀ ਪੜ੍ਹੋ : Weather : ਪੰਜਾਬ ‘ਚ ਮੌਨਸੂਨ ਮੁੜ ਹੋਇਆ ਸਰਗਰਮ, 16 ਸਤੰਬਰ ਤੱਕ ਭਾਰੀ ਮੀਂਹ ਪੈਂਣ ਦੀ ਸੰਭਾਵਨਾ
ਸੋਮਵਾਰ ਨੂੰ ਇੱਥੇ ਬਾਰਿਸ਼ ਕਾਰਨ ਲੋਕਾਂ ਨੂੰ ਰਾਹਤ ਮਿਲੀ ਸੀ, ਪਰ ਮੰਗਲਵਾਰ ਨੂੰ ਲੋਕ ਗਰਮੀ ਤੋਂ ਪ੍ਰੇਸ਼ਾਨ ਹੁੰਦੇ ਦਿਸੇ।ਹਾਲਾਂਕਿ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਬੁੱਧਵਾਰ ਤੋਂ ਤਾਪਮਾਨ ‘ਚ ਕਮੀਆਵੇਗੀ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।ਦਿੱਲੀ ਦੇ ਕਈ ਇਲਾਕਿਆਂ ‘ਚ ਬਾਰਿਸ਼ ਦੀ ਵੀ ਸੰਭਾਵਨਾ ਜਤਾਈ ਗਈ ਹੈ ਤੇ ਇੱਥੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਨ੍ਹੇਰੀ ਚੱਲੇਗੀ।
ਇਸ ਤੋਂ ਇਲਾਵਾ ਅੱਜ ਪੰਜਾਬ ਦੇ ਇਲਾਕਿਆਂ ‘ਚ ਹਲਕੇ ਮੀਂਹ ਦੇ ਨਾਲ ਠੰਡੀ ਹਵਾ ਤੇ ਕਈ ਥਾਈਂ ਕਾਲੇ ਬੱਦਲ ਛਾਏ ਹੋਏ ਸਨ।
ਗੱਲ ਕਰੀਏ ਯੂਪੀ, ਬਿਹਾਰ ਦੀ ਤਾਂ ਮੌਸਮ ਵਿਭਾਗ ਮੁਤਾਬਕ, ਯੂ.ਪੀ ਦੇ ਕੁਝ ਜ਼ਿਲਿ੍ਹਆਂ ‘ਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।ਰਾਜਧਾਨੀ ਲਖਨਊ ‘ਚ ਅੱਜ ਦਾ ਘੱਟੋ ਘੱਟ ਤਾਪਮਾਨ 25 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।ਦੂਜੇ ਪਾਸੇ ਬਿਹਾਰ ਦੀ ਰਾਜਧਾਨੀ ਪਟਨਾ ‘ਚ ਵੀ ਤੇਜ਼ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।ਪਟਨਾ ਦਾ ਘੱਟੋ ਘੱਟ ਤਾਪਮਾਨ 25 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।
ਮੱਧ ਪ੍ਰਦੇਸ਼ ਤੇ ਉਤਰਾਖੰਡ ‘ਚ ਕਿਹੋ ਜਿਹੇ ਰਹਿਣਗੇ ਹਾਲਾਤ: ਮੱਧ ਪ੍ਰਦੇਸ਼ ‘ਚ ਵੀ ਤੇਜ ਬਾਰਿਸ਼ ਹੋ ਸਕਦੀ ਹੈ।ਇੱਥੇ ਰਾਜਧਾਨੀ ਭੋਪਾਲ ‘ਚ ਘੱਟੋ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।ਆਸਮਾਨ ‘ਚ ਗਹਿਰੇ ਕਾਲੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।ਦੂਜੇ ਪਾਸੇ ਉਤਰਾਖੰਡ ‘ਚ ਕੁਝ ਜ਼ਿਲਿ੍ਹਆਂ ‘ਚ ਬਾਰਿਸ਼ ਹੋ ਸਕਦੀ ਹੈ।ਇੱਥੇ ਰਾਜਧਾਨੀ ਦੇਹਰਾਦੂਨ ‘ਚ ਘੱਟੋ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਰਹੇਗਾ।ਆਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਹੁਣ 800 ਰੁਪਏ ਤੋਂ ਘੱਟ ‘ਚ ਮਿਲੇਗਾ ਗੈਸ ਸਿਲੰਡਰ, ਬਸ ਕਰੋ ਇਹ ਕੰਮ…