ਪੰਜਾਬ ‘ਚ ਚਾਰ ਵਿਧਾਨ ਸਭਾ ਹਲਕਿਆਂ ‘ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 20 ਤਾਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਕਰਤਾਰਪੁਰ ਸਾਹਿਬ ਅਤੇ ਬਰਨਾਲਾ ਵਿਖੇ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਰਹੇਗੀ।
ਨੋਟੀਫਿਕੇਸ਼ਨ ‘ਚ ਇਹ ਵੀ ਆਖਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕੇ ਲਈ ਵਰਤੀ ਜਾਣ ਵਾਲੀ ਵੋਟਰ ਸੂਚੀ ਦਾ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਦੇ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰਿਆਂ ‘ਚ ਕੰਮ ਕਰਦਾ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਪੈਸ਼ਲ ਛੁੱਟੀ ਲੈ ਸਕਦਾ ਹੈ।ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀਆਂ ਦੇ ਖਾਤੇ ‘ਚੋਂ ਨਹੀਂ ਕੱਟੀ ਜਾਵੇਗੀ।