ਸ਼ੁੱਕਰਵਾਰ, ਜਨਵਰੀ 16, 2026 08:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਪਣੀ ਕਿਸਮ ਦਾ ਇਹ ਪਹਿਲਾ ਜਨ ਅੰਦੋਲਨ ਸੂਬੇ ‘ਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜੇਗਾਃ ਮੁੱਖ ਮੰਤਰੀ

by Gurjeet Kaur
ਅਕਤੂਬਰ 19, 2023
in ਪੰਜਾਬ
0

ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਵੱਡੀ ਲੜਾਈ ਦੀ ਕੀਤੀ ਸ਼ੁਰੂਆਤ: ਅਰਦਾਸ, ਹਲਫ਼, ਖੇਡੋ

ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ


ਆਪਣੀ ਕਿਸਮ ਦਾ ਇਹ ਪਹਿਲਾ ਜਨ ਅੰਦੋਲਨ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜੇਗਾਃ ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੇ ਹਜ਼ਾਰਾਂ ਨੌਜਵਾਨ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਵਿੱਚ ਸ਼ਾਮਲ ਹੋਏ।

 

 

ਅਰਦਾਸ ਦੌਰਾਨ ਮੁੱਖ ਮੰਤਰੀ ਨਾਲ ਸ਼ਾਮਲ ਹੋਏ ਪੀਲੀਆਂ ਪੱਗਾਂ, ਪਟਕੇ ਤੇ ਚੁੰਨੀਆਂ ਨਾਲ ਸਜੇ ਹਜ਼ਾਰਾਂ ਨੌਜਵਾਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪੰਜਾਬ ਵਿੱਚੋਂ ਇਸ ਸਰਾਪ ਦੀ ਜੜ੍ਹ ਵੱਢਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਇਸ ਪਵਿੱਤਰ ਮਿਸ਼ਨ ਦੀ ਕਾਮਯਾਬੀ ਲਈ ਬਲ ਬਖ਼ਸ਼ਣ। ਉਨ੍ਹਾਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਅਤੇ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੇ ਮੰਤਵ ਨਾਲ ਸ਼ੁਰੂ ਕੀਤੇ ਇਸ ਮਿਸ਼ਨ ਦੀ ਸਫ਼ਲਤਾ ਲਈ ਅਰਦਾਸ ਕੀਤੀ। ਦਰਬਾਰ ਸਾਹਿਬ ਵਿੱਚ ਅਰਦਾਸ ਦੀ ਰਸਮ ਗ੍ਰੰਥੀ ਸਿੰਘ ਬਲਜੀਤ ਸਿੰਘ ਜੀ ਨੇ ਨਿਭਾਈ।

 

 

 

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਸ੍ਰੀ ਹਰਿਮੰਦਰ ਸਾਹਿਬ ਹਰੇਕ ਨੇਕ ਕਾਰਜ ਲਈ ਮਨੁੱਖਤਾ ਵਾਸਤੇ ਪ੍ਰੇਰਨਾ ਦਾ ਸਰੋਤ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰਦਾਸ ਦਾ ਇਕੋ-ਇਕ ਮੰਤਵ ਸੂਬੇ ਵਿੱਚੋਂ ਨਸ਼ਿਆਂ ਦੇ ਸਰਾਪ ਦਾ ਅੰਤ ਕਰਨ ਲਈ ਸ਼ੁਰੂ ਕੀਤੇ ਇਸ ਨਿਵੇਕਲੇ ਮਿਸ਼ਨ ਦੀ ਸਫ਼ਲਤਾ ਲਈ ਪਰਮਾਤਮਾ ਦਾ ਆਸ਼ੀਰਵਾਦ ਲੈਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਵਿੱਚ ਵੱਡੀ ਗਿਣਤੀ ਨੌਜਵਾਨਾਂ ਦੀ ਹਾਜ਼ਰੀ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਦਾ ਸਹਿਯੋਗ ਕਰਨ ਲਈ ਤਿਆਰ ਹੈ।

 

 

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਆਪਣੀ ਤਰ੍ਹਾਂ ਦੀ ਪਹਿਲੀ ਲੋਕ ਲਹਿਰ ਹੈ, ਜਿਸ ਨਾਲ ਇਸ ਸਰਾਪ ਦਾ ਲੱਕ ਤੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਹੋਪ ਪਹਿਲਕਦਮੀ’ ਤਹਿਤ ਸ਼ੁਰੂ ਕੀਤੇ ਇਸ ਨਸ਼ਾ ਵਿਰੋਧੀ ਮਿਸ਼ਨ ਵਿੱਚ ਅਰਦਾਸ ਕਰੋ, ਹਲਫ਼ ਲਵੋ ਤੇ ਖੇਡੋ ਦੀ ਤਿੰਨ ਪੜਾਵੀ ਰਣਨੀਤੀ ਉਲੀਕੀ ਗਈ ਹੈ।

 

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਪਹਿਲੇ ਪੜਾਅ ਵਜੋਂ ਹਜ਼ਾਰਾਂ ਨੌਜਵਾਨ ਅੱਜ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੀਤੀ ਅਰਦਾਸ ਵਿੱਚ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਆਨਲਾਈਨ ਅਰਦਾਸ ਰਾਹੀਂ ਹਜ਼ਾਰਾਂ ਹੋਰ ਲੋਕ ਵੀ ਇਸ ਮੁਹਿੰਮ ਨਾਲ ਜੁੜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਾਹਿਗੁਰੂ ਦੀ ਅਪਾਰ ਬਖ਼ਸ਼ਿਸ਼ ਸਦਕਾ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਦਫ਼ਾ ਨਸ਼ਿਆਂ ਖ਼ਿਲਾਫ਼ ਮੁਹਿੰਮ ਜ਼ਮੀਨੀ ਪੱਧਰ ਉਤੇ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਦੇ ਸਰਗਰਮ ਸਹਿਯੋਗ ਅਤੇ ਤਾਲਮੇਲ ਨਾਲ ਇਸ ਖ਼ਤਰੇ ਦਾ ਬਿਲਕੁੱਲ ਸਫ਼ਾਇਆ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਪਾਸੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਸੁੱਟ ਕੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਜਾ ਰਿਹਾ ਹੈ, ਦੂਜੇ ਪਾਸੇ ਨਸ਼ਾ ਪੀੜਤਾਂ ਦੇ ਇਲਾਜ ਤੇ ਮੁੜ-ਵਸੇਬੇ ਉਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ।

Tags: aapamritsarAnti Drug PunjabArdasBhagwant Mannoathpro punjab tvpunjabPunjab CMpunjabi newssri darbar sahib ji
Share208Tweet130Share52

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦੌਰਾ ਹੋਇਆ ਰੱਦ, ਜਾਣੋ ਵਜ੍ਹਾ

ਜਨਵਰੀ 16, 2026

‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਨਵਰੀ 16, 2026

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026
Load More

Recent News

ਪ੍ਰਧਾਨ ਮੰਤਰੀ ਨੇ ਸਟਾਰਟਅੱਪ ਇੰਡੀਆ ਦੇ 10 ਸਾਲ ਪੂਰੇ ਹੋਣ ‘ਤੇ ਰਾਸ਼ਟਰੀ ਸਟਾਰਟਅੱਪ ਦਿਵਸ ‘ਤੇ ਵਧਾਈਆਂ ਦਿੱਤੀਆਂ

ਜਨਵਰੀ 16, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਮਾਘ ਮੇਲੇ ਦੌਰਾਨ ਪ੍ਰਯਾਗਰਾਜ ‘ਚ ਵਾਪਰ ਗਿਆ ਵੱਡਾ ਹਾਦਸਾ, ਲੋਕਾਂ ‘ਚ ਮਚੀ ਭਗਦੜ

ਜਨਵਰੀ 16, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.