ਊਰਜਾ ਦਾ ਪਾਵਰ ਹਾਊਸ – ਫਲਾਂ ਵਿਚ ਕੇਲੇ ਨੂੰ ਪਸੰਦ ਕਰਨ ਵਾਲੇ ਲੋਕਾਂ ਦੀ ਕੋਈ ਕਮੀ ਨਹੀਂ ਹੈ। ਕੇਲਾ ਨਾ ਸਿਰਫ਼ ਸਵਾਦਿਸ਼ਟ ਹੁੰਦਾ ਹੈ, ਸਗੋਂ ਇਸ ਵਿੱਚ ਮੌਜੂਦ ਪੌਸ਼ਟਿਕ ਤੱਤ ਇਸ ਨੂੰ ਊਰਜਾ ਦਾ ਪਾਵਰਹਾਊਸ ਵੀ ਬਣਾਉਂਦੇ ਹਨ। ਥਕਾਵਟ ਅਤੇ ਕਮਜ਼ੋਰੀ ਮਹਿਸੂਸ ਹੋਣ ‘ਤੇ ਕੇਲਾ ਖਾਣ ਨਾਲ ਸਰੀਰ ਨੂੰ ਊਰਜਾ ਮਹਿਸੂਸ ਹੋਣ ਲੱਗਦੀ ਹੈ। ਕੇਲੇ ਵਿੱਚ ਪ੍ਰੋਟੀਨ, ਕਾਰਬੋਹਾਈਡਰੇਟ, ਫਾਈਬਰ ਸਮੇਤ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਦਾ ਸੇਵਨ ਬਲੱਡ ਸ਼ੂਗਰ ਲੈਵਲ ਨੂੰ ਬਿਹਤਰ ਬਣਾਉਣ ਵਿਚ ਵੀ ਮਦਦ ਕਰਦਾ ਹੈ।
ਪਾਚਨ ਕਿਰਿਆ ਨੂੰ ਸੁਧਾਰਦਾ ਹੈ – ਕੇਲਾ ਇੱਕ ਫਾਈਬਰ ਭਰਪੂਰ ਫਲ ਹੈ ਅਤੇ ਇਸ ਵਿੱਚ ਡਾਇਟਰੀ ਫਾਈਬਰ ਪਾਇਆ ਜਾਂਦਾ ਹੈ। ਇਸ ਦੀ ਵਰਤੋਂ ਨਾਲ ਪਾਚਨ ਤੰਤਰ ਠੀਕ ਹੁੰਦਾ ਹੈ। ਪਾਚਨ ਦੇ ਦੌਰਾਨ, ਘੁਲਣਸ਼ੀਲ ਫਾਈਬਰ ਜੈੱਲ ਦੇ ਰੂਪ ਵਿੱਚ ਤਰਲ ਵਿੱਚ ਘੁਲ ਜਾਂਦਾ ਹੈ। ਕੱਚੇ ਕੇਲੇ ਵਿੱਚ ਰੋਧਕ ਸਟਾਰਚ ਹੁੰਦਾ ਹੈ ਜੋ ਇੱਕ ਪ੍ਰੋਬਾਇਓਟਿਕ ਹੁੰਦਾ ਹੈ। ਕੇਲੇ ਦਾ ਸੇਵਨ ਖਰਾਬ ਪਾਚਨ ਕਿਰਿਆ ਨੂੰ ਠੀਕ ਕਰਨ ‘ਚ ਮਦਦ ਕਰਦਾ ਹੈ
ਭਾਰ ਘਟਾਉਣ ਵਿੱਚ ਮਦਦਗਾਰ — ਅੱਜ ਕੱਲ੍ਹ ਹਰ ਤੀਜਾ ਵਿਅਕਤੀ ਭਾਰ ਵਧਣ ਕਾਰਨ ਪ੍ਰੇਸ਼ਾਨ ਰਹਿੰਦਾ ਹੈ। ਖਾਸ ਕਰਕੇ ਛੋਟੀ ਉਮਰ ਦੇ ਬਹੁਤ ਸਾਰੇ ਬੱਚੇ ਮੋਟੇ ਨਜ਼ਰ ਆਉਣ ਲੱਗ ਪਏ ਹਨ। ਕੇਲੇ ਦਾ ਸੇਵਨ ਭਾਰ ਨੂੰ ਕੰਟਰੋਲ ਕਰਨ ਅਤੇ ਘੱਟ ਕਰਨ ਵਿੱਚ ਕਾਰਗਰ ਹੋ ਸਕਦਾ ਹੈ। ਫਾਈਬਰ ਨਾਲ ਭਰਪੂਰ ਕੇਲਾ ਖਾਣ ਤੋਂ ਬਾਅਦ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗਦੀ, ਜਿਸ ਕਾਰਨ ਇਹ ਭਾਰ ਘੱਟ ਕਰਨ ‘ਚ ਮਦਦ ਕਰ ਸਕਦਾ ਹੈ।
ਦਿਲ ਲਈ ਫਾਇਦੇਮੰਦ — ਕੇਲੇ ਦੇ ਅੰਦਰ ਮੌਜੂਦ ਮਿਨਰਲ ਪੋਟਾਸ਼ੀਅਮ ਦਿਲ ਦੀ ਸਿਹਤ ਨੂੰ ਬਿਹਤਰ ਰੱਖਣ ‘ਚ ਮਦਦ ਕਰਦਾ ਹੈ। ਪੋਟਾਸ਼ੀਅਮ ਖਾਸ ਤੌਰ ‘ਤੇ ਬਲੱਡ ਪ੍ਰੈਸ਼ਰ ਦੇ ਪ੍ਰਬੰਧਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਕੁਝ ਖੋਜਾਂ ਵਿੱਚ ਇਹ ਵੀ ਸਾਬਤ ਹੋਇਆ ਹੈ ਕਿ ਜੋ ਲੋਕ ਪੋਟਾਸ਼ੀਅਮ ਭਰਪੂਰ ਭੋਜਨ ਦਾ ਸੇਵਨ ਕਰਦੇ ਹਨ, ਉਨ੍ਹਾਂ ਵਿੱਚ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਦੂਜੇ ਲੋਕਾਂ ਦੇ ਮੁਕਾਬਲੇ ਘੱਟ ਜਾਂਦਾ ਹੈ।
ਕਿਡਨੀ ਨੂੰ ਮਿਲੇਗਾ ਫਾਇਦੇ — ਬਲੱਡ ਪ੍ਰੈਸ਼ਰ ਨੂੰ ਨਿਯਮਤ ਕਰਨ ਦੇ ਨਾਲ-ਨਾਲ ਕੇਲੇ ਦਾ ਸੇਵਨ ਕਿਡਨੀ ਨੂੰ ਸਿਹਤਮੰਦ ਰੱਖਣ ‘ਚ ਵੀ ਅਹਿਮ ਭੂਮਿਕਾ ਨਿਭਾ ਸਕਦਾ ਹੈ। ਦਿਲ ਦੀ ਤਰ੍ਹਾਂ, ਪੋਟਾਸ਼ੀਅਮ ਗੁਰਦਿਆਂ ਨੂੰ ਸਿਹਤਮੰਦ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਦੇ ਨਾਲ ਹੀ ਕੇਲਾ ਐਂਟੀ-ਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ ਜੋ ਡੀਜਨਰੇਟਿਵ ਬਿਮਾਰੀਆਂ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h