ਵੀਰਵਾਰ, ਜੁਲਾਈ 31, 2025 08:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇਸ ਵਾਰ 85 ਫੀਸਦੀ ਲੋਕਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ ਅਗਲੀ ਵਾਰ 95% ਲੋਕਾਂ ਦਾ ਬਿੱਲ ਆਵੇਗਾ ਆਵੇਗਾ ਜ਼ੀਰੋ: CM ਮਾਨ

ਪੰਜਾਬ ਵਾਸੀਆਂ ਲਈ ਮੁਫਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਸੌਗਾਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਉਂਦੇ ਮਹੀਨਿਆਂ ਵਿਚ ਸੂਬੇ ਦੇ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ

by Gurjeet Kaur
ਨਵੰਬਰ 26, 2022
in ਪੰਜਾਬ
0

Punjab Government: ਪੰਜਾਬ ਵਾਸੀਆਂ ਲਈ ਮੁਫਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਸੌਗਾਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਉਂਦੇ ਮਹੀਨਿਆਂ ਵਿਚ ਸੂਬੇ ਦੇ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ।

ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਪਹਿਲੀ ਵਾਰ ਪੰਜਾਬ ਦੇ 86 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ ਅਤੇ ਆਉਂਦੇ ਮਹੀਨਿਆਂ ਵਿਚ 95 ਫੀਸਦੀ ਤੋਂ ਵੱਧ ਪਰਿਵਾਰ ਮੁਫ਼ਤ ਬਿਜਲੀ ਦਾ ਲਾਭ ਉਠਾਉਣਗੇ। ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਬਿੱਲਾਂ ਦੇ ਰੂਪ ਵਿੱਚ ਕਾਫੀ ਪੈਸਾ ਖ਼ਰਚਣਾ ਪੈਂਦਾ ਸੀ।

ਮੁੱਖ ਮੰਤਰੀ ਨੇ ਕਿਹਾ, “ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਨੂੰ ਪੂਰਾ ਵੀ ਕਰਦੇ ਹਾਂ। ਨੇਕ ਨੀਅਤ ਨਾਲ ਕੀਤੇ ਕੰਮਾਂ ਦੇ ਨਤੀਜੇ ਹਮੇਸ਼ਾ ਚੰਗੇ ਹੁੰਦੇ ਹਨ। ਪੰਜਾਬੀਆਂ ਨੇ ਕਦੇ ਸੁਪਨੇ ਵਿਚ ਵੀ ਨਹੀਂ ਸੀ ਸੋਚਿਆ ਕਿ ਉਨ੍ਹਾਂ ਦੇ ਘਰਾਂ ਦਾ ਬਿਜਲੀ ਬਿੱਲ ਇਕ ਦਿਨ ਜ਼ੀਰੋ ਆਵੇਗਾ ਪਰ ਹੁਣ ਇਹ ਸੱਚ ਸਾਬਤ ਹੋਇਆ। ਹੁਣ ਤਾਂ ਬਹੁਤ ਸਾਰੇ ਪਰਿਵਾਰ ਬਿਜਲੀ ਦੀ ਬੱਚਤ ਵੀ ਕਰਨ ਲੱਗ ਪਏ ਹਨ ਤਾਂ ਕਿ ਉਹ 600 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈ ਸਕਣ। ਇਸ ਨਾਲ ਬਿਜਲੀ ਦੀ ਖਪਤ ਵੀ ਘਟੇਗੀ।”

ਸੂਬੇ ਵਿਚ ਬਿਜਲੀ ਦਾ ਉਤਪਾਦਨ ਵਧਾਉਣ ਲਈ ਇਕ ਹੋਰ ਵੱਡਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੂੰ ਝਾਰਖੰਡ ਵਿਚ ਅਲਾਟ ਹੋਈ ਪਛਵਾੜਾ ਕੋਲ ਖਾਣ ਕਾਰਜਸ਼ੀਲ ਹੋ ਗਈ ਹੈ ਅਤੇ ਇਸ ਖਾਣ ਤੋਂ ਦਸੰਬਰ ਦੇ ਪਹਿਲੇ ਹਫ਼ਤੇ ਕੋਲੇ ਦੀ ਸਪਲਾਈ ਪੰਜਾਬ ਨੂੰ ਹੋਵੇਗੀ, ਜਿਸ ਨਾਲ ਪੰਜਾਬ ਵਿਚ ਬਿਜਲੀ ਦੀ ਪੈਦਾਵਾਰ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਹ ਖਾਣ ਸਾਲ 2015 ਤੋਂ ਬੰਦ ਪਈ ਸੀ ਅਤੇ ਸਾਡੀ ਸਰਕਾਰ ਨੇ ਇਹ ਖਾਣ ਚਾਲੂ ਕਰਵਾਉਣ ਲਈ ਸਿਰਤੋੜ ਯਤਨ ਕੀਤੇ, ਜਿਸ ਸਦਕਾ ਹੁਣ ਕੋਲੇ ਦੀ ਸਪਲਾਈ ਸ਼ੁਰੂ ਹੋਣ ਜਾ ਰਹੀ ਹੈ।

ਸੂਬੇ ਦੀਆਂ ਸਰਕਾਰੀ ਇਮਾਰਤਾਂ ਨੂੰ ਬਿਜਲੀ ਪੱਖੋਂ ਸਵੈ-ਨਿਰਭਰ ਬਣਾਉਣ ਲਈ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸਰਕਾਰੀ ਇਮਾਰਤਾਂ ਵਿਚ ਸੌਰ ਊਰਜਾ ਪੈਨਲ ਸਥਾਪਤ ਕੀਤੇ ਜਾਣਗੇ, ਜਿਸ ਨਾਲ ਸਰਕਾਰ ਉਤੇ ਬਿਜਲੀ ਬਿਲ ਦਾ ਬੋਝ ਵੀ ਘਟੇਗਾ ਅਤੇ ਪੈਸੇ ਦੀ ਵੱਡੀ ਬੱਚਤ ਹੋਵੇਗੀ।

ਇਸ ਮੌਕੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapBhagwant Mannelectercity zero billpro punjab tvPunjab CMpunjab governmentpunjabi news
Share213Tweet133Share53

Related Posts

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025

ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਭੇਜਿਆ 113 ਕਰੋੜ ਦਾ ਬਿੱਲ! 2015-16 ਤੋਂ ਬਾਅਦ ਹਰਿਆਣਾ ਨੇ ਕਿਉਂ ਨਹੀਂ ਦਿੱਤੇ ਪੈਸੇ

ਜੁਲਾਈ 30, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025
Load More

Recent News

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025

Nail Paint ਲਗਾਉਣ ਨਾਲ ਖਰਾਬ ਹੋ ਜਾਂਦੇ ਹਨ ਨਹੁੰ!

ਜੁਲਾਈ 31, 2025

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025

ਖ਼ਰਾਬ ਲਿਖਾਈ ਦੀ ਵਿਦਿਆਰਥੀ ਨੂੰ ਅਧਿਆਪਕ ਨੇ ਦਿੱਤੀ ਅਜਿਹੀ ਸਜ਼ਾ

ਜੁਲਾਈ 31, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.