ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਡੀ ਜੀ ਪੀ ਨੂੰ ਸਪਸ਼ਟ ਹਦਾਇਤ ਕੀਤੀ ਹੈ ਕਿ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਦੀ ਪੁਸ਼ਤ ਪਨਾਹੀ ਕਰਨ ਵਾਲੇ ਸਾਰੇ ਪੁਲਿਸ ਅਧਿਕਾਰੀਆਂ ਖਿਲਾਫ ਜਾਂਚ ਕੀਤੀ ਜਾਵੇ ਅਤੇ ਉਹਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਿਹੜੇ ਵੀ ਅਧਿਕਾਰੀ ਜਾਂ ਅਫਸਰ ਨੇ ਇੰਦਰਜੀਤ ਸਿੰਘ ਦੀ ਪੁਸ਼ਤ ਪਨਾਹੀ ਕੀਤੀ ਹੈ, ਉਹਨਾਂ ਦੀ ਸ਼ਨਾਖ਼ਤ ਕੀਤੀ ਜਾਵੇ ਤੇ ਫਿਰ ਇਹਨਾਂ ਖਿਲਾਫ ਕਾਰਵਾਈ ਕੀਤੀ ਜਾਵੇ।
ਦੱਸਣਯੋਗ ਹੈ ਕਿ ਇੰਸਪੈਕਟਰ ਇੰਦਰਜੀਤ ਸਿੰਘ ’ਤੇ ਦੋਸ਼ ਹੈ ਕਿ ਉਹ ਨਸ਼ਾ ਤਸਕਰਾਂ ਖਿਲਾਫ ਜਾਂਚ ਕਮਜ਼ੋਰ ਕਰਦਾ ਸੀ ਤੇ ਮਾਸੂਮ ਲੋਕਾਂ ’ਤੇ ਝੂਠੇ ਪਰਚੇ ਦਰਜ ਕਰਦਾ ਸੀ।
ਹੁਣ ਡੀ ਜੀ ਪੀ ਨੇ ਏ ਡੀ ਜੀ ਪੀ ਆਰ ਕੇ ਜੈਸਵਾਲ ਦੀ ਡਿਊਟੀ ਸਾਰੇ ਮਾਮਲੇ ਦੀ ਜਾਂਚ ਵਾਸਤੇ ਲਗਾਈ ਹੈ।
ਰਾਜਜੀਤ ਸਿੰਘ ਖਿਲਾਫ ਲੁੱਕ ਆਊਟ ਨੋਟਿਸ ਜਾਰੀ
ਬਰਖ਼ਾਸਤ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਦ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਵਿਜੀਲੈਂਸ ਬਿਊਰੋ ਨੇ ਉਸਦੇ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਸਰਕਾਰ ਨੇ ਰਾਜਜੀਤ ਸਿੰਘ ਖਿਲਾਫ ਜਾਂਚ ਲਈ ਲੋੜੀਂਦਾ ਪੱਤਰ ਵਿਜੀਲੈਂਸ ਬਿਊਰੋ ਨੂੰ ਭੇਜ ਦਿੱਤਾ ਹੈ।
ਵਿਜੀਲੈਂਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਸਰੋਤਾਂ ਨਾਲੋਂ ਵੱਧ ਆਮਦਨ ਮਾਮਲੇ ਵਿਚ ਸਾਰੇ ਪਰਿਵਾਰਕ ਮੈਂਬਰਾਂ ਦੀਆਂ ਜਾਇਦਾਦਾਂ, ਬੈਂਕ ਖਾਤਿਆਂ ਤੇ ਹੋਰ ਅਸਾਸਿਆਂ ਦੀ ਜਾਂਚ ਕੀਤੀ ਜਾਵੇਗੀ। ਦੱਸਿਆ ਜਾ ਰਿਹਾਹੈ ਕਿ ਰਾਜਜੀਤ ਸਿੰਘ ਦੀਆਂ ਮੁਹਾਲੀ ਤੇ ਹੋਰ ਥਾਵਾਂ ’ਤੇ ਜਾਇਦਾਦਾਂ ਦਾ ਪਤਾ ਲੱਗਾਹੈ। ਇਸ ਵੇਲੇ ਰਾਜਜੀਤ ਸਿੰਘ ਫਰਾਰ ਦੱਸਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h