ਐਤਵਾਰ, ਮਈ 24, 2026 01:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇੰਗਲੈਂਡ ਜਾਣ ਦੇ ਚਾਹਵਾਨ ਜ਼ਰੂਰ ਪੜ੍ਹਨ ਇਹ ਖ਼ਬਰ, ਗੁਰਦੁਆਰਾ ਸਾਹਿਬ ਤੋਂ ਹੋ ਰਹੀਆਂ ਇਹ ਬੇਨਤੀਆਂ

ਭਾਰਤ ਤੇ ਇੰਗਲੈਂਡ ਵਿਚਕਾਰ ਇਮੀਗ੍ਰੇਸ਼ਨ ਨਿਯਮ ਨਰਮ ਹੋਣ ਤੋਂ ਬਾਅਦ ਭਾਰਤੀ ਵਿਦਿਆਰਥੀ ਵੱਡੀ ਗਿਣਤੀ ਵਿੱਚ ਇੰਗਲੈਂਡ ਜਾ ਰਹੇ ਹਨ।

by Gurjeet Kaur
ਦਸੰਬਰ 15, 2022
in ਪੰਜਾਬ, ਵਿਦੇਸ਼
0

Punjabi News: ਭਾਰਤ ਤੇ ਇੰਗਲੈਂਡ ਵਿਚਕਾਰ ਇਮੀਗ੍ਰੇਸ਼ਨ ਨਿਯਮ ਨਰਮ ਹੋਣ ਤੋਂ ਬਾਅਦ ਭਾਰਤੀ ਵਿਦਿਆਰਥੀ ਵੱਡੀ ਗਿਣਤੀ ਵਿੱਚ ਇੰਗਲੈਂਡ ਜਾ ਰਹੇ ਹਨ। ਲੰਡਨ ਹੀਥਰੋ ਵਿਖੇ ਹਰ ਰੋਜ਼ ਵਿਦਿਆਰਥੀ ਪਹੁੰਚਦੇ ਹਨ ਜਿਸ ਨੂੰ ਵੇਖਦਿਆਂ ਬਹੁਤਾਤ ਏਸ਼ੀਅਨ ਲੋਕਾਂ ਵੱਲੋਂ ਲਾਲਚ ਵੱਸ ਘਰਾਂ ਦੇ ਕਿਰਾਏ ਦੁੱਗਣੇ-ਤਿਗਣੇ ਕਰ ਦਿੱਤੇ ਗਏ ਹਨ। ਅਜਿਹਾ ਕਰਕੇ ਜਿੱਥੇ ਵਿਦਿਆਰਥੀਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ, ਉੱਥੇ ਹੀ ਏਜੰਟਾਂ ਨੂੰ ਮੋਟੀਆਂ ਫ਼ੀਸਾਂ ਦੇਣ ਦੇ ਬਾਵਜੂਦ ਭਾਰਤੀ ਵਿਦਿਆਰਥੀਆਂ ਨੂੰ ਸੜਕਾਂ ’ਤੇ ਸੌਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਭਾਰਤ ਤੋਂ ਲੰਡਨ ਆ ਰਹੇ ਜ਼ਿਆਦਾਤਰ ਵਿਦਿਆਰਥੀ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਆਦਿ ਸੂਬਿਆਂ ਨਾਲ ਸਬੰਧਤ ਆਪਣੇ ਪਰਿਵਾਰਾਂ ਨਾਲ ਹਰ ਰੋਜ਼ ਹਵਾਈ ਜਹਾਜ਼ ਰਾਹੀਂ ਉਤਰਦੇ ਹੀ ਲੰਡਨ ਦੇ ਸਲੋਹ, ਸਾਊਥਾਲ, ਹੇਜ਼, ਹੰਸਲੋ ਆਦਿ ਸ਼ਹਿਰਾਂ ਵਿਚ ਆ ਰਹੇ ਹਨ। ਜ਼ਿਕਰਯੋਗ ਹੈ ਕਿ ਬਹੁਤੇ ਪਾੜ੍ਹੇ ਚੜ੍ਹਦੀ ਜਵਾਨੀ ਵਿਚ ਹੀ ਮੋਟਾ ਕਰਜ਼ਾ ਚੁੱਕ, ਵਿਆਹ ਕਰਵਾ ਕੇ ਮੁੰਡੇ-ਕੁੜੀਆਂ ਇਕ-ਦੂਜੇ ਉੱਪਰ ਨਿਰਭਰ ਹੋ ਕੇ ਆ ਰਹੇ ਹਨ, ਜਿਨ੍ਹਾਂ ਦਾ ਵਿਦੇਸ਼ੀ ਧਰਤੀ ’ਤੇ ਕੋਈ ਜਾਣ-ਪਛਾਣ ਵਾਲਾ ਤੱਕ ਵੀ ਨਹੀਂ ਹੁੰਦਾ ਹੈ। ਬਹੁਤਾਤ ਪਾੜ੍ਹਿਆ ਦੇ ਆਉਣ ਨਾਲ ਏਸ਼ੀਅਨ ਲੋਕ, ਜਿਨ੍ਹਾਂ ਕੋਲ ਪੁਰਾਣੇ ਘਰ ਹਨ ਤੇ ਵਿਦਿਆਰਥੀ ਕਿਰਾਏਦਾਰਾਂ ਕੋਲ ਮਨ-ਮਰਜ਼ੀ ਦਾ ਕਿਰਾਇਆ ਵਸੂਲ ਰਹੇ ਹਨ, ਜਿਸ ਵਿਚ ਇਕ ਸਭ ਤੋਂ ਛੋਟੇ ਕਮਰੇ ਦਾ ਕਿਰਾਇਆ 800 ਤੋਂ 900 ਪੌਂਡ ਭਾਰਤੀ ਕਰੰਸੀ ਮੁਤਾਬਕ 90 ਹਜ਼ਾਰ ਰੁਪਏ ਕਿਰਾਇਆ ਮੰਗਿਆ ਜਾ ਰਿਹਾ ਹੈ ਤੇ 3 ਬੈੱਡ ਰੂਮ ਦਾ ਘਰ ਭਾਰਤੀ ਕਰੰਸੀ ਮੁਤਾਬਕ 4 ਲੱਖ ਤੋਂ ਉੱਪਰ ਮਿਲਦਾ ਹੈ।

ਸਾਊਥਾਲ ਦੇ ਗੁਰਦੁਆਰਾ ਸਾਹਿਬ ਵਿਚ ਸੰਗਤਾਂ ਨੂੰ ਵਾਰ-ਵਾਰ ਬੇਨਤੀ ਕੀਤੀ ਜਾ ਰਹੀ ਹੈ ਕਿ ਵਿਦਿਆਰਥੀਆਂ ਨੂੰ ਸਸਤੇ ਕਿਰਾਏ ‘ਤੇ ਘਰ ਦਿੱਤੇ ਜਾਣ ਜਾਂ ਇਕੱਲੀਆਂ ਆ ਰਹੀਆਂ ਵਿਦਿਆਰਥਣਾਂ ਨੂੰ ਪਰਿਵਾਰਾਂ ਵਿਚ ਰੱਖਿਆ ਜਾਵੇ ਤਾਂ ਜੋ ਬੱਚੀਆਂ ਦਾ ਕੋਈ ਬਾਹਰੀ ਵਿਅਕਤੀ ਸ਼ੋਸ਼ਣ ਨਾ ਕਰ ਜਾਵੇ। ਬੀਤੇ ਦਿਨੀਂ ਪੰਜਾਬ ਤੋਂ ਆਈਆਂ ਕੁਝ ਮੁਟਿਆਰਾਂ ਵੱਲੋਂ ਇਕ ਮਸ਼ਹੂਰ ਦੁਕਾਨ ਵਿਚ ਕੰਮ ਕਰਨ ਬਦਲੇ ਮਾਲਕਾਂ ਵੱਲੋਂ ਜ਼ਬਰੀ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕਰਨ ‘ਤੇ ਸਿੱਖ ਨੌਜਵਾਨਾਂ, ਜਥੇਬੰਦੀਆਂ ਨੇ ਗੰਭੀਰ ਨੋਟਿਸ ਲਿਆ ਸੀ। ਅਜੇ ਇਹ ਮਸਲਾ ਹੱਲ ਨਹੀਂ ਹੋਇਆ ਤੇ ਇਕ ਬਿਲਡਰ ਵੱਲੋਂ ਵਿਦਿਆਰਥੀ ਕਾਮੇ ਨੂੰ ਕੁੱਟਣ ਦੀ ਵੀਡੀਓ ਵਾਇਰਲ ਹੋ ਗਈ। ਪੰਜਾਬੀਆਂ ਨੂੰ ਆਪਣੇ ਹੀ ਸੂਬੇ ਦੇ ਲੋਕਾਂ ਨਾਲ ਧੱਕਾ ਕਰਨ ਕਾਰਨ ਬਦਨਾਮੀ ਖੱਟਣੀ ਪਈ ਸੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬਰਤਾਨੀਆ ਹੋਮ ਸੈਕਟਰੀ ਵੱਲੋਂ ਭਾਰਤ ਤੋਂ ਆ ਰਹੇ ਵਿਦਿਆਰਥੀਆਂ ’ਤੇ ਇਤਰਾਜ਼ ਜਤਾਇਆ ਗਿਆ ਸੀ ਕਿ ਵਿਦਿਆਰਥੀਆਂ ਨਾਲ ਆ ਰਹੇ ਨਿਰਭਰ ਮੈਂਬਰ ਯੋਗ ਕਾਮੇ ਨਹੀਂ ਹਨ ਪਰ ਸਰਕਾਰ ਡਿੱਗਣ ਕਾਰਨ ਗੱਲ ਆਈ-ਗਈ ਹੋ ਗਈ। ਮੁੜ ਬਣੀ ਸਰਕਾਰ ਵਿਚ ਮੁੜ ਤੋਂ ਆਈ ਹੋਮ ਸੈਕਟਰੀ ਆਉਣ ਵਾਲੇ ਸਮੇਂ ਵਿੱਚ ਕਿਹੜੇ ਨਵੇਂ ਇਮੀਗ੍ਰੇਸ਼ਨ ਰੂਲ ਲਿਆਵੇ, ਵਿਦਿਆਰਥੀਆਂ ’ਤੇ ਅਜੇ ਇਹ ਤਲਵਾਰ ਵੀ ਲਟਕੀ ਹੋਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Englandhousepro punjab tvpunjabi newsrentstudentਇੰਗਲੈਂਡ
Share238Tweet149Share60

Related Posts

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਚੀਨ ਦੀ ਕੋਲਾ ਖਾਨ ‘ਚ ਧਮਾਕਾ: ਸ਼ਾਂਕਸੀ ‘ਚ ਧਮਾਕੇ ਤੋਂ ਬਾਅਦ ਘੱਟੋ-ਘੱਟ 82 ਲੋਕਾਂ ਦੀ ਮੌਤ, ਕਈ ਮਜ਼ਦੂਰ ਲਾਪਤਾ

ਮਈ 23, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ED ਦੀ ਪੰਜਾਬ ‘ਚ ਵੱਡੀ ਕਾਰਵਾਈ : ਬਿਲਡਰ ਅਜੈ ਸਹਿਗਲ ਸਮੇਤ ਕਈ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ

ਮਈ 23, 2026

ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ

ਮਈ 23, 2026
Load More

Recent News

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.