ਸ਼ੁੱਕਰਵਾਰ, ਅਗਸਤ 29, 2025 08:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਤਃ ਗੁਰਮੀਤ ਸਿੰਘ ਖੁੱਡੀਆਂ

by Gurjeet Kaur
ਜਨਵਰੀ 4, 2024
in ਪੰਜਾਬ
0
ਪੰਜਾਬ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਤਃ ਗੁਰਮੀਤ ਸਿੰਘ ਖੁੱਡੀਆਂ

 

• ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਫੀਲਡ ਅਫਸਰਾਂ ਦੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਕਾਰਵਾਈ ਦੇ ਦਿੱਤੇ ਨਿਰਦੇਸ਼

 

• ਖੇਤੀਬਾੜੀ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

 

ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਤ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।
 ਖੁੱਡੀਆਂ ਅੱਜ ਇੱਥੇ ਕਿਸਾਨ ਭਵਨ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ   ਕੇ.ਏ.ਪੀ. ਸਿਨਹਾ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰਾਂ ਅਤੇ ਕਰਮਚਾਰੀਆਂ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਉਨ੍ਹਾਂ ਨੇ ਡਾਇਰੈਕਟਰ ਖੇਤੀਬਾੜੀ ਨੂੰ ਫੀਲਡ ਅਫਸਰਾਂ ਦੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਾ ਅਧਿਕਾਰੀਆਂ ਜੋ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸੈਂਪਲਿੰਗ ਅਤੇ ਟੈਸਟਿੰਗ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੇ ਹਨ, ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
 ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ  ਗੁਰਮੀਤ ਸਿੰਘ ਖੁੱਡੀਆਂ ਨੂੰ ਜਾਣੂ ਕਰਵਾਇਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ 13 ਦਸੰਬਰ 2023 ਨੂੰ ਗਠਿਤ ਉਡਣ ਦਸਤਿਆਂ ਦੀਆਂ ਪੰਜ ਟੀਮਾਂ ਨੇ 110 ਰਿਟੇਲ/ਹੋਲਸੇਲ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ 134 ਸੈਂਪਲ ਲਏ। ਇਨ੍ਹਾਂ ਟੀਮਾਂ ਵੱਲੋਂ 28 ਡੀਲਰਾਂ ਦੀ ਵਿਕਰੀ ਬੰਦ ਕਰਨ ਤੋਂ ਇਲਾਵਾ ਨੰਗਲ ਵਿਖੇ ਇਕ ਐਫ.ਆਈ.ਆਰ. ਦਰਜ ਕਰਵਾਈ ਗਈ ਹੈ।
ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਅਤੇ ਕਣਕ ਉੱਤੇ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਨੂੰ ਕੰਟਰੋਲ ਕਰ ਲਿਆ ਗਿਆ ਹੈ। ਖੇਤੀਬਾੜੀ ਵਿਭਾਗ ਵੱਲੋਂ ਕਣਕ ਦੀ ਫ਼ਸਲ ‘ਤੇ ਕਿਸੇ ਵੀ ਕੀੜੇ ਦੇ ਹਮਲੇ ਦੀ ਨਿਗਰਾਨੀ ਲਈ ਪੈਸਟ ਸਰਵੇਲੈਂਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

 

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਸਥਿਤੀ ਦੀ ਸਮੀਖਿਆ ਕਰਦਿਆਂ   ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੀ ਈ-ਕੇ.ਵਾਈ.ਸੀ. ਮੁਕੰਮਲ ਕਰਨ ਦੀ ਅਪੀਲ ਕੀਤੀ।
ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਕਿਸਾਨ ਭਲਾਈ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਖੇਤੀ ਵਿੱਚ ਕਿਸਾਨਾਂ ਨੂੰ ਤਕਨੀਕੀ ਮਾਰਗਦਰਸ਼ਨ ਅਤੇ ਸਹਾਇਤਾ ਦੇਣ ਲਈ ਵੀ ਕਿਹਾ।
ਇਸ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਮਿਸ ਅੰਮ੍ਰਿਤ ਕੌਰ ਗਿੱਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Tags: ਗੁਰਮੀਤ ਸਿੰਘ ਖੁੱਡੀਆਂਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂਮੁੱਖ ਮੰਤਰੀ   ਭਗਵੰਤ ਸਿੰਘ ਮਾਨ
Share214Tweet134Share54

Related Posts

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

ਹੜ੍ਹ ਦੀ ਚਪੇਟ ਚ ਪੰਜਾਬ ਦੇ ਇਹ 7 ਜ਼ਿਲ੍ਹੇ, ਚੜ੍ਹਿਆ ਕਈ ਕਈ ਫੁੱਟ ਪਾਣੀ

ਅਗਸਤ 28, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025

CM ਮਾਨ ਨੇ ਲੋਕਾਂ ਹਵਾਲੇ ਕੀਤਾ ਆਪਣਾ ਹੈਲੀਕਾਪਟਰ, ਪਹੁੰਚੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ

ਅਗਸਤ 27, 2025

ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ

ਅਗਸਤ 27, 2025

ਸ੍ਰੀ ਗੁਰੂਘਰ ‘ਚ ਕਈ ਕਈ ਫੁੱਟ ਫੜਿਆ ਪਾਣੀ, ਡੁੱਬਿਆ ਇੱਕ ਹਿੱਸਾ

ਅਗਸਤ 27, 2025
Load More

Recent News

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

Google ਨੇ ਹਾਲ ਹੀ ‘ਚ ਲਾਂਚ ਕੀਤੀ ਆਪਣੀ ਖ਼ਾਸ ਫ਼ੀਚਰ ਵਾਲੀ ਸੀਰੀਜ਼, ਕੀਮਤ ਜਾਣ ਹੋ ਜਾਓਗੇ ਹੈਰਾਨ

ਅਗਸਤ 28, 2025

ਭਾਰੀ ਮੀਂਹ ਤੇ Land Slide ਕਾਰਨ ਬੰਦ ਹੋਏ ਕਈ ਰਸਤੇ, ਸੜਕਾਂ ‘ਤੇ ਫਸੇ ਫਲਾਂ ਸਬਜ਼ੀਆਂ ਨਾਲ ਭਰੇ ਕਈ ਟਰੱਕ

ਅਗਸਤ 28, 2025

ਅਸਲ ‘ਚ ਕੀ ਹੈ ਇਹ HULK ਵਾਹਨ, ਜੋ ਮਸੀਹਾ ਬਣ ਪੰਜਾਬ ਦੇ ਲੋਕਾਂ ਦੀ ਮਦਦ ਲਈ ਹੜ੍ਹਾਂ ‘ਚ ਆਇਆ ਅੱਗੇ, ਫਸੇ ਪੀੜਤਾਂ ਨੂੰ ਕੱਢ ਰਿਹਾ ਬਾਹਰ

ਅਗਸਤ 28, 2025

ਤੈਅ ਹੋਈ PM ਮੋਦੀ ਤੇ ਚੀਨ ਰਾਸ਼ਟਰਪਤੀ ਦੀ ਮੀਟੰਗ ਦੀ ਤਰੀਕ, ਜਾਣੋ ਕੀ ਹੋਵੇਗੀ ਅਹਿਮ ਚਰਚਾ

ਅਗਸਤ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.