Kirtarpur Sahib: ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਕੀਰਤਪੁਰ ਸਾਹਿਬ ਨੇੜੇ ਐਤਵਾਰ ਨੂੰ ਇੱਕ ਯਾਤਰੀ ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਤਿੰਨ ਬੱਚਿਆਂ ਦੀ ਮੌਤ (children died) ਹੋਈ। ਪੁਲਿਸ ਨੇ ਵੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੰਜਾਬ ਸਰਕਾਰ (Punjab government) ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਤਲੁਜ ਦਰਿਆ (river Sutlej) ‘ਤੇ ਬਣੇ ਪੁਲ ‘ਤੇ ਰੇਲਵੇ ਟਰੈਕ ਦੇ ਕੋਲ ਪ੍ਰਵਾਸੀ ਮਜ਼ਦੂਰਾਂ ਦੇ ਚਾਰ ਬੱਚੇ ਖੇਡ ਰਹੇ ਸੀ। ਪੁਲਿਸ ਨੇ ਇਹ ਵੀ ਕਿਹਾ ਕਿ ਇਸ ਘਟਨਾ ‘ਚ ਚੌਥਾ ਬੱਚਾ ਜ਼ਖ਼ਮੀ ਹੋਇਆ ਹੈ ਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਬੱਚਿਆਂ ਦੀ ਉਮਰ 7 ਤੋਂ 11 ਸਾਲ ਦੇ ਵਿਚਕਾਰ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਟਵੀਟ ਵਿੱਚ ਕਿਹਾ, “ਇੱਕ ਬਹੁਤ ਹੀ ਦੁਖਦਾਈ ਘਟਨਾ ਵਿੱਚ, ਕੀਰਤਪੁਰ ਸਾਹਿਬ ਵਿੱਚ ਰੇਲ ਹਾਦਸੇ ਵਿੱਚ ਤਿੰਨ ਬੱਚਿਆਂ ਦੀ ਮੌਤ ਹੋ ਗਈ। ਜਾਂਚ ਦੇ ਹੁਕਮ ਦੇ ਦਿੱਤੇ ਹਨ। ਮੇਰੀ ਸੰਵੇਦਨਾ ਦੁਖੀ ਪਰਿਵਾਰਾਂ ਨਾਲ ਹੈ।
ਉਧਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੈਡਿੰਗ ਨੇ ਟਵੀਟ ਕੀਤਾ, “ਅੱਜ ਕੀਰਤਪੁਰ ਸਾਹਿਬ ਨੇੜੇ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਤਿੰਨ ਬੱਚਿਆਂ ਦੀ ਦਰਦਨਾਕ ਮੌਤ ਤੋਂ ਸਦਮੇ ਅਤੇ ਦੁਖੀ ਹਾਂ। ਬੱਚਿਆਂ ਦੇ ਮਾਪਿਆਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h