SIT of Punjab Police Investigat Minister Video Case: ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਇੱਕ ਐਸਸੀ ਲੜਕੇ ਦਾ ਜਿਣਸੀ ਸੋਸ਼ਣ ਕਰਨ ਦੇ ਮਾਮਲੇ ਵਿਚ ਪੰਜਾਬ ਪੁਲਿਸ ਨੇ ਡੀਆਈਜੀ ਨਰਿੰਦਰ ਭਾਰਗਵ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ। ਨਰਿੰਦਰ ਭਾਰਗਵ ਤੋਂ ਇਲਾਵਾ ਇਸ ਟੀਮ ਵਿਚ ਦੋ ਐਸਐਸਪੀ ਸ਼ਾਮਲ ਕੀਤੇ ਗਏ ਹਨ ਜੋ ਸਾਰੇ ਮਾਮਲੇ ਦੀ ਜਾਂਚ ਕਰਨਗੇ।
ਇਹ ਐਸ ਆਈ ਟੀ ਆਪਣੀ ਰਿਪੋਰਟ ਸੌਂਪੇਗੀ। ਦੱਸ ਦਈਏ ਕਿ ਦੋ ਐਸਐਸਪੀਜ਼ ‘ਚ ਗੁਰਦਾਸਪੁਰ ਦੇ ਐਸਐਸਪੀ ਡੀਐਚ ਕੁਮਾਰ ਓਮਪ੍ਰਕਾਸ਼ ਅਤੇ ਪਠਾਨਕੋਟ ਦੇ ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਸ਼ਾਮਲ ਹਨ। ਇਸ ਸਬੰਧੀ ਜਾਰੀ ਹੁਕਮਾਂ ਵਿਚ ਇਹ ਵੀ ਕਿਹਾ ਕਿ ਕੌਮੀ ਐਸ ਸੀ ਕਮਿਸ਼ਨ ਦੇ ਹੁਕਮਾਂ ਮੁਤਾਬਕ ਸ਼ਿਕਾਇਤ ਕਰਤਾ ਨੂੰ ਸੁਰੱਖਿਆ ਵੀ ਪ੍ਰਦਾਨ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕਥਿਤ ਜਿਨਸੀ ਸ਼ੋਸ਼ਣ ਦੀ ਵਿਵਾਦਤ ਵੀਡੀਓ ਦੀ ਫੋਰੈਂਸਿਕ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਫੋਰੈਂਸਿਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵੀਡੀਓ ਨਾਲ ਛੇੜਛਾੜ ਨਹੀਂ ਕੀਤੀ ਗਈ ਹੈ। ਇਸ ਵਿੱਚ ਦਿਖਾਈ ਦੇਣ ਵਾਲੇ ਸਾਰੇ ਪਾਤਰ ਸਹੀ ਹਨ।
ਪੰਜਾਬ ਦੇ ਰਾਜਪਾਲ ਨੇ ਜਾਂਚ ਦੀ ਰਿਪੋਰਟ ਅਤੇ ਸ਼ਿਕਾਇਤ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ, ਤਾਂ ਜੋ ਉਹ ਕਾਰਵਾਈ ਕਰ ਸਕਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h