ਸਰੀ: ਐਬਸਫੋਰਡ ਵਿਚ ਮਈ ਮਹੀਨੇ ‘ਚ ਹੋਏ ਇੱਕ ਬਜ਼ੁਰਗ ਜੋੜੇ ਦੇ ਕਤਲ ਮਾਮਲੇ (murder of an elderly couple) ਵਿਚ ਪੁਲਿਸ ਵੱਲੋਂ ਤਿੰਨ ਪੰਜਾਬੀ ਨੌਜਵਾਨਾਂ (Punjabi youth arrested) ਨੂੰ ਹਿਰਾਸਤ ਵਿਚ ਲੈਣ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਅਤੇ ਉਨ੍ਹਾਂ ਉਪਰ ਫਸਟ ਡਿਗਰੀ ਕਤਲ (first degree murder) ਦੇ ਦੋਸ਼ ਲਾਏ ਗਏ ਹਨ।
ਐਬਸਫੋਰਡ ਪੁਲਿਸ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਕਤਲ ਕੀਤੇ ਜੋੜੇ ਦੀ ਪਛਾਣ ਐਬਟਸਫੋਰਡ ਦੀ ਰਹਿਣ ਵਾਲੀ 77 ਸਾਲਾ ਅਰਨੋਲਡ ਡੀ ਜੋਂਗ ਅਤੇ ਉਸ ਦੀ 76 ਸਾਲਾ ਪਤਨੀ ਜੋਏਨ ਡੀ ਜੋਂਗ ਵਜੋਂ ਹੋਈ ਸੀ, ਜਿਨ੍ਹਾਂ ਦੇ ਮ੍ਰਿਤਕ ਸਰੀਰ 9 ਮਈ 2022 ਨੂੰ ਐਬਸਫੋਰਡ ਦੇ ਆਰਕੇਡੀਅਨ ਵੇਅ ਦੇ 33600-ਬਲਾਕ ਵਿਚ ਉਨ੍ਹਾਂ ਦੀ ਰਿਹਾਇਸ਼ ਉੱਪਰ ਮਿਲੇ ਸੀ। ਪਤਾ ਲੱਗਿਆ ਹੈ ਕਿ ਉਹ ਇੱਕ ਲੋਕਲ ਟ੍ਰਕਿੰਗ ਕੰਪਨੀ ਦੇ ਮਾਲਕ ਸੀ।
16 ਦਸੰਬਰ ਨੂੰ ਆਈਹਿਟ ਦੇ ਜਾਂਚ ਅਧਿਕਾਰੀਆਂ ਨੇ ਐਬਟਸਫੋਰਡ ਪੁਲਿਸ ਦੀ ਟੀਮ ਨਾਲ ਮਿਲ ਕੇ ਇਸ ਦੋਹਰੇ ਕਤਲ ਲਈ ਤਿੰਨ ਸ਼ੱਕੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਤਿੰਨੇ ਪੰਜਾਬੀ ਨੌਜਵਾਨ ਹਨ ਅਤੇ ਤਿੰਨੇ ਹੀ ਸਰੀ ਦੇ ਰਹਿਣ ਵਾਲੇ ਹਨ ਜਿਨ੍ਹਾਂ ਵਿਚ 20 ਸਾਲਾ ਗੁਰਕਰਨ ਸਿੰਘ, 22 ਸਾਲਾ ਅਭਿਜੀਤ ਸਿੰਘ ਅਤੇ 22 ਸਾਲਾ ਖੁਸ਼ਵੀਰ ਤੂਰ ਸ਼ਾਮਲ ਹਨ। ਇਨ੍ਹਾਂ ਤਿੰਨਾਂ ਖਿਲਾਫ ਪਹਿਲੇ ਦਰਜੇ ਦੇ ਕਤਲ ਦੇ ਦੋ ਦੋ ਦੋਸ਼ ਲਗਾਏ ਲਾਏ ਗਏ ਹਨ।
ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਦੇ ਬੁਲਾਰੇ ਸਾਰਜੈਂਟ ਟਿਮੋਥੀ ਪਿਰੋਟੀ ਨੇ ਕਿਹਾ ਕਿ 20 ਸਾਲਾ ਗੁਰਕਰਨ ਸਿੰਘ, 22 ਸਾਲਾ ਅਭਿਜੀਤ ਸਿੰਘ ਅਤੇ 22 ਸਾਲਾ ਖੁਸ਼ਵੀਰ ਤੂਰ ਨੂੰ ਸ਼ੁੱਕਰਵਾਰ ਨੂੰ ਸਰੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਐਬਟਸਫੋਰਡ ਦੇ ਪੁਲਿਸ ਮੁਖੀ ਮਾਈਕ ਸੇਰ ਨੇ ਮੀਡੀਆ ਨੂੰ ਦੱਸਿਆ, “ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਸਾਡੇ ਦਿਲ, ਸਾਡੇ ਵਿਚਾਰ ਅਤੇ ਸਾਡੀਆਂ ਪ੍ਰਾਰਥਨਾਵਾਂ ਡੀ ਜੋਂਗ ਪਰਿਵਾਰ ਨਾਲ ਹਨ। ਅਸੀਂ ਜਾਣਦੇ ਹਾਂ ਕਿ ਇਹ ਉਨ੍ਹਾਂ ਦੀਆਂ ਧੀਆਂ, ਉਨ੍ਹਾਂ ਦੇ ਪੋਤੇ-ਪੋਤੀਆਂ, ਪਰਿਵਾਰ ਅਤੇ ਦੋਸਤਾਂ ਲਈ ਬਹੁਤ ਮੁਸ਼ਕਲ ਸਮਾਂ ਰਿਹਾ ਹੈ।”
ਇਹ ਵੀ ਪੜ੍ਹੋ: Punjab News: ਮੁੱਖ ਸਕੱਤਰ ਵੱਲੋਂ ਮੇਰਾ ਘਰ ਮੇਰੇ ਨਾਮ ਸਕੀਮ ਦੇ ਅਮਲ ਦੀ ਸਮੀਖਿਆ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h