Checking of Delhi Airport-Ludhiana Volvo bus: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤੇ “ਮਨਿਸਟਰ ਫ਼ਲਾਇੰਗ ਸਕੁਐਡ” ਨੇ ਬੀਤੀ ਰਾਤ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ ਲੁਧਿਆਣਾ ਆ ਰਹੀ ਵਾਲਵੋ ਬੱਸ ਦੀ ਚੈਕਿੰਗ ਦੌਰਾਨ ਟਿਕਟਾਂ ਦੀ ਚੋਰੀ ਫੜੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 6 ਮੈਂਬਰੀ ਉੱਡਣ ਦਸਤੇ ਨੇ ਪਾਣੀਪਤ ਵਿਖੇ ਰਾਤ 11.20 ਵਜੇ ਦਿੱਲੀ ਏਅਰਪੋਰਟ ਤੋਂ ਲੁਧਿਆਣਾ ਆ ਰਹੀ ਜਲੰਧਰ ਡਿਪੂ ਦੀ ਵਾਲਵੋ ਬੱਸ ਨੰਬਰ ਪੀ.ਬੀ.08-ਸੀ.ਐਕਸ-9053 ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਕੰਡਕਟਰ ਨੇ ਸਵਾਰੀਆਂ ਤੋਂ 3,555 ਰੁਪਏ ਲੈ ਕੇ ਉਨ੍ਹਾਂ ਨੂੰ ਟਿਕਟਾਂ ਜਾਰੀ ਨਹੀਂ ਕੀਤੀ।
ਕੈਬਨਿਟ ਮੰਤਰੀ ਨੇ ਬੱਸ ਦੇ ਕੰਡਕਟਰ ਜਗਦੀਸ਼ ਸਿੰਘ ਨੂੰ 3,555 ਗ਼ਬਨ ਕਰਨ ਦੇ ਦੋਸ਼ ਵਿੱਚ ਤੁਰੰਤ ਡਿਊਟੀ ਤੋਂ ਫ਼ਾਰਗ ਕਰਨ ਸਬੰਧੀ ਟਰਾਂਸਪੋਰਟ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ ਅਤੇ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪਿਛਲੇ ਹਫ਼ਤੇ ਗਠਤ ਕੀਤਾ ਗਿਆ “ਮਨਿਸਟਰ ਫ਼ਲਾਇੰਗ ਸਕੁਐਡ”
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਵੱਲੋਂ ਟਿਕਟ ਚੋਰੀ ਦੀਆਂ ਸ਼ਿਕਾਇਤਾਂ ਸਬੰਧੀ ਕਾਰਵਾਈ ਕਰਨ ਅਤੇ ਬੱਸ ਸਟੈਂਡਾਂ ਵਿਖੇ ਬੱਸ ਟਾਈਮ-ਟੇਬਲ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪਿਛਲੇ ਹਫ਼ਤੇ “ਮਨਿਸਟਰ ਫ਼ਲਾਇੰਗ ਸਕੁਐਡ” ਗਠਤ ਕੀਤਾ ਗਿਆ ਸੀ।
Transport Minister @Laljitbhullar instructed Secretary Transport to immediately fire bus conductor from service after "Minister's Flying Squad", recently constituted to crack down against corrupt practices in dept., caught ticket theft during a surprise check of Volvo bus. pic.twitter.com/nN5QVW4H6l
— Government of Punjab (@PunjabGovtIndia) May 22, 2023
ਇਸ ਚੈਕਿੰਗ ਟੀਮ ਨੂੰ ਟਰਾਂਸਪੋਰਟ ਮੰਤਰੀ ਦੇ ਹੁਕਮਾਂ ਮੁਤਾਬਕ ਬੱਸ ਸਟੈਂਡ ਵਿਖੇ ਸਮੁੱਚੇ ਬੱਸ ਆਪ੍ਰੇਸ਼ਨ ਨੂੰ ਪ੍ਰਮਾਣਤ ਟਾਈਮ-ਟੇਬਲ ਅਨੁਸਾਰ ਚੈੱਕ ਕਰਨ, ਸਮੂਹ ਰੂਟਾਂ ‘ਤੇ ਚਲ ਰਹੀ ਐਸਟੀਯੂ ਦੀ ਬੱਸ ਸਰਵਿਸ ਦੀ ਚੈਕਿੰਗ ਸਣੇ ਡਿਪੂਆਂ ਦੀ ਮੁਕੰਮਲ ਚੈਕਿੰਗ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਇਸ ਟੀਮ ਨੂੰ ਹਰ ਚੈਕਿੰਗ ਉਪਰੰਤ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ ਪਾਬੰਦ ਕੀਤਾ ਗਿਆ, ਜੋ ਅੱਗੇ ਸਿੱਧਾ ਟਰਾਂਸਪੋਰਟ ਮੰਤਰੀ ਨੂੰ ਰਿਪੋਰਟ ਕਰਨਗੇ।
ਪੰਜਾਬ ਰੋਡਵੇਜ਼ ਲੁਧਿਆਣਾ ਦੇ ਜਨਰਲ ਮੈਨੇਜਰ ਨਵਰਾਜ ਬਾਤਿਸ਼ ਦੀ ਅਗਵਾਈ ਵਾਲੀ ਟੀਮ ਵਿੱਚ ਪੰਜ ਮੈਂਬਰ ਮਦਨ ਲਾਲ (ਐਸ.ਐਸ), ਰਾਮੇਸ਼ ਕੁਮਾਰ (ਇੰਸਪੈਕਟਰ), ਸੁਖਵਿੰਦਰ ਸਿੰਘ (ਇੰਸਪੈਕਟਰ), ਸੁਰਿੰਦਰ ਕੁਮਾਰ (ਸਬ-ਇੰਸਪੈਕਟਰ) ਤੇ ਸੁਖਦੀਪ ਸਿੰਘ (ਸਬ-ਇੰਸਪੈਕਟਰ) ਨੂੰ ਸ਼ਾਮਲ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h