ਸ਼ੁੱਕਰਵਾਰ, ਮਾਰਚ 20, 2026 05:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

’ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ ਸੀ.ਈ.ਓ. ਦਫ਼ਤਰ ਵੱਲੋਂ ਆਈ.ਪੀ.ਐਲ. ਮੈਚ ਦੌਰਾਨ ਜਾਗਰੂਕਤਾ ਪ੍ਰੋਗਰਾਮ: ਸਿਬਿਨ ਸੀ

by Gurjeet Kaur
ਮਾਰਚ 24, 2024
in ਪੰਜਾਬ
0
– ਇਲੈਕਟੋਰਲ ਲਿਟਰੇਸੀ ਕਲੱਬ ਦੇ 400 ਮੈਂਬਰਾਂ ਨੇ ਲੋਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਕੀਤੀ ਅਪੀਲ
– ਮੈਚ ਦੌਰਾਨ ਸਟੇਟ ਆਈਕੋਨ ਕ੍ਰਿਕਟਰ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਦੁਆਰਾ ਦਿੱਤੇ ਗਏ ਵੋਟਰ ਜਾਗਰੂਕਤਾ ਸੰਦੇਸ਼ਾਂ ਅਤੇ ਵੋਟ ਪਾਉਣ ਦੀਆਂ ਅਪੀਲਾਂ ਨੂੰ ਕੀਤਾ ਗਿਆ ਪ੍ਰਦਰਸ਼ਿਤ/ਪ੍ਰਸਾਰਿਤ
– ਸਵੀਪ ਪ੍ਰੋਗਰਾਮ ਤਹਿਤ ਸਟੇਡੀਅਮ ਦੇ ਬਾਹਰ ਵੱਡੇ-ਵੱਡੇ ਹੋਰਡਿੰਗ, ਬੈਨਰ, ਕੈਨੋਪੀਜ਼ ਅਤੇ ਸਟੈਂਡੀਜ਼ ਲਗਾਏ ਗਏ
ਲੋਕਾਂ ਨੂੰ ਚੋਣ ਪ੍ਰਕਿਰਿਆ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ’ਇਸ ਵਾਰ 70 ਪਾਰ’ ਮੁਹਿੰਮ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪੰਜਾਬ ਦੇ ਮੁੱਖ ਚੋਣ ਦਫਤਰ (ਸੀ.ਈ.ਓ.) ਵੱਲੋਂ ਸ਼ਨੀਵਾਰ ਨੂੰ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਈ.ਪੀ.ਐੱਲ. ਮੈਚ ਦੌਰਾਨ ਇਕ ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਸਵੀਪ ਵੋਟਰਾਂ ਨੂੰ ਜਾਗਰੂਕ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਚੋਣ ਕਮਿਸ਼ਨ ਦਾ ਇੱਕ ਪ੍ਰਮੁੱਖ ਪ੍ਰੋਗਰਾਮ ਹੈ।
ਉਨ੍ਹਾਂ ਕਿਹਾ ਕਿ ਕ੍ਰਿਕਟ ਦੇ ਕ੍ਰੇਜ਼ ਨੂੰ ਦੇਖਦੇ ਹੋਏ ਉਨ੍ਹਾਂ ਦੇ ਦਫਤਰ ਨੇ ਮਸ਼ਹੂਰ ਕ੍ਰਿਕਟਰ ਸ਼ੁਭਮਨ ਗਿੱਲ ਨੂੰ ਸਟੇਟ ਆਈਕੋਨ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਸ਼ੁਭਮਨ ਗਿੱਲ ਵੱਲੋਂ ਕੀਤੀ ਗਈ ਜਨ ਅਪੀਲ ਵੋਟ ਪ੍ਰਤੀਸ਼ਤ ਨੂੰ 70 ਫੀਸਦੀ ਤੋਂ ਉੱਪਰ ਲਿਜਾਣ ਦਾ ਟੀਚਾ ਹਾਸਲ ਕਰਨ ਵਿੱਚ ਮਦਦ ਕਰੇਗੀ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਸਵੀਪ ਪ੍ਰੋਗਰਾਮ ਦੌਰਾਨ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਲਈ ਸਟੇਡੀਅਮ ਵਿੱਚ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਵਾਲੀ ਥਾਂ ’ਤੇ ਮੌਜੂਦ ਇਲੈਕਟੋਰਲ ਲਿਟਰੇਸੀ ਕਲੱਬ ਦੇ 400 ਤੋਂ ਵੱਧ ਮੈਂਬਰਾਂ ਨੇ 18 ਸਾਲ ਦੀ ਉਮਰ ਵਾਲੇ ਵਿਅਕਤੀਆਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਤੇ ਉਤਸ਼ਾਹਿਤ ਕੀਤਾ।
ਇਸ ਤੋਂ ਇਲਾਵਾ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਦੇ ਗੀਤ “ਮੈਂ ਭਾਰਤ ਹੂੰ” ਦੀ ਵੀਡੀਓ ਨੂੰ ਵੀ ਵੱਡੀ ਸਕਰੀਨ ਉੱਤੇ ਚਲਾਇਆ ਗਿਆ। ਸਿਬਿਨ ਸੀ ਨੇ ਦੱਸਿਆ ਕਿ ਸਥਾਨਕ ਸਰੋਤਿਆਂ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਗੀਤ ‘ਮੈਂ ਭਾਰਤ ਹੂੰ’ ਦਾ ਪੰਜਾਬੀ ਸੰਸਕਰਣ ਵੀ ਸਕਰੀਨ ’ਤੇ ਚਲਾਇਆ ਗਿਆ। ਇਸੇ ਤਰ੍ਹਾਂ ਮੈਚ ਦੌਰਾਨ ਸਟੇਟ ਆਈਕੋਨ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਵੱਲੋਂ ਵੋਟਰ ਜਾਗਰੂਕਤਾ ਸੰਦੇਸ਼ ਅਤੇ ਵੋਟ ਪਾਉਣ ਦੀਆਂ ਕੀਤੀਆਂ ਅਪੀਲਾਂ ਵੀ ਵਿਖਾਈਆਂ ਗਈਆਂ।
ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਚੋਣ ਮਸਕਟ ਸ਼ੇਰਾ 2.0 ਦੇ ਕਈ ਕਟਆਊਟਾਂ ਤੋਂ ਇਲਾਵਾ ਸਟੇਡੀਅਮ ਦੇ ਬਾਹਰ ਵਿਸ਼ਾਲ ਹੋਰਡਿੰਗਜ਼, ਬੈਨਰ, ਕੈਨੋਪੀਜ਼ ਅਤੇ ਸਟੈਂਡੀਜ਼ ਵੀ ਲਗਾਏ ਗਏ। ਸਟੇਡੀਅਮ ਦੇ ਬਾਹਰ ਕੈਨੋਪੀਜ਼ ਵੀ ਲਗਾਈਆਂ ਗਈਆਂ ਅਤੇ ਦਰਸ਼ਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਚੋਣ ਜਾਗਰੂਕਤਾ ਸਲੋਗਨ ਵਾਲੇ ਕੱਪ ਅਤੇ ਚਾਬੀਆਂ ਵੰਡੀਆਂ ਗਈਆਂ।
ਇਸ ਦੌਰਾਨ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਵੋਟਰਾਂ ਖਾਸ ਕਰਕੇ ਨੌਜਵਾਨਾਂ ਵਿੱਚ ਵੋਟਾਂ ਪਾਉਣ ਸਬੰਧੀ ਜਾਗਰੂਕਤਾ ਵਧਾਉਣ ਲਈ ਕ੍ਰਿਕਟ ਤੋਂ ਵਧੀਆ ਪਲੇਟਫਾਰਮ ਨਹੀਂ ਹੋ ਸਕਦਾ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 1 ਜੂਨ, 2024 ਨੂੰ ਬਿਨਾਂ ਕਿਸੇ ਡਰ-ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।
Tags: CEOiplSibin C
Share204Tweet127Share51

Related Posts

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਮਾਰਚ 18, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.