ਬੁੱਧਵਾਰ, ਦਸੰਬਰ 24, 2025 05:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਦੀ ਕੀਤੀ ਅਪੀਲ

ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਵਿਸ਼ਵਕਰਮਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਭਗਵਾਨ

by Bharat Thapa
ਅਕਤੂਬਰ 25, 2022
in ਪੰਜਾਬ
0

ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਵਿਸ਼ਵਕਰਮਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਸਨ, ਜਿਨ੍ਹਾਂ ਦੀ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਦੁਆਰਾ ਵਰਤੀ ਜਾਂਦੀ ਹਰ ਤਰ੍ਹਾਂ ਦੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਬਣਤਰ ਕਲਾ ਵਿੱਚ ਵੱਡੀ ਦੇਣ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਮਹਾਨ ਦੇਵਤਾ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੇ ਹਮੇਸ਼ਾ ਕਾਰੀਗਰਾਂ, ਕਾਮਿਆਂ ਅਤੇ ਮਜ਼ਦੂਰ ਵਰਗ ਨੂੰ ਦੇਸ਼ ਦੇ ਵਿਕਾਸ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਅਨੁਸਾਰ ਵਿਸ਼ਵ ਭਰ ਵਿੱਚ ਪੰਜਾਬੀਆਂ ਨੇ ਵੱਖ-ਵੱਖ ਦੇਸ਼ਾਂ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਕੇ ਆਪਣੀ ਕਾਬਲੀਅਤ ਨੂੰ ਸਾਬਤ ਕੀਤਾ ਹੈ।
ਉਨ੍ਹਾਂ ਉਦਯੋਗਪਤੀਆਂ ਨੂੰ ਕਿਹਾ ਕਿ ਉਹ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਸੰਕਲਪ ਲੈਣ ਕਿਉਂਕਿ ਇਹ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਨਾ ਸਿਰਫ਼ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਵਿੱਚ ਸਹਾਈ ਹੋਵੇਗਾ, ਸਗੋਂ ਵੱਡੇ ਪੱਧਰ ‘ਤੇ ਸੂਬੇ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।

ਮੁੱਖ ਮੰਤਰੀ ਨੇ ਆਲਮੀ ਮੰਦੀ ਦੇ ਡਰ ਨੂੰ ਦੂਰ ਕਰਦਿਆਂ ਕਿਹਾ ਕਿ ਜਿੱਥੇ ਵੀ ਪੰਜਾਬੀ ਕੰਮ ਕਰ ਰਹੇ ਹਨ, ਉਥੇ ਆਰਥਿਕ ਮੰਦੀ ਕਦੇ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਮਿਹਨਤੀ ਹਨ ਅਤੇ ਹਰ ਖੇਤਰ ਵਿੱਚ ਨਾਮਣਾ ਖੱਟਣ ਲਈ ਉਨ੍ਹਾਂ ਵਿੱਚ ਬੇਮਿਸਾਲ ਊਰਜਾ ਅਤੇ ਅਥਾਹ ਸਮਰੱਥਾਵਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਆਪਣੀ ਇਸ ਲਗਨ ਸਦਕਾ ਪੰਜਾਬੀ ਸਖਤ ਮਿਹਨਤ ਕਰਦੇ ਹਨ ਅਤੇ ਇਹ ਯਕੀਨੀ ਬਣਾਉਂਦੇ ਹਨ ਕਿ ਕਿਸੇ ਵੀ ਖੇਤਰ ਵਿੱਚ ਕੋਈ ਮੰਦੀ ਨਾ ਆਵੇ।

ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਕਈ ਅਹਿਮ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 1 ਜੁਲਾਈ ਤੋਂ ਹਰੇਕ ਬਿੱਲ ਵਿੱਚ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਤੀਜੇ ਵਜੋਂ ਸਤੰਬਰ ਮਹੀਨੇ ਵਿੱਚ ਕੁੱਲ (72.66 ਲੱਖ) ਵਿੱਚੋਂ 50 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੀ ਭਲਾਈ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦਿਆਂ ਸੂਬਾ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ 2004 ਵਿੱਚ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੱਖਾਂ ਮੁਲਾਜ਼ਮਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਗਈ ਹੈ ਜਿਸ ਨਾਲ ਲੱਖਾਂ ਮੁਲਾਜ਼ਮਾਂ ਦੇ ਹਿੱਤ ਸੁਰੱਖਿਅਤ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਨਾਲ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਪੰਜਾਬ ਮੈਡੀਕਲ ਸਿੱਖਿਆ ਦਾ ਧੁਰਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਹੈ ਕਿ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਕਈ ਲੋਕ ਪੱਖੀ ਅਤੇ ਵਿਕਾਸ ਪੱਖੀ ਕਦਮ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰ੍ਹਾਂ ਦੀਆਂ ਹੋਰ ਅਹਿਮ ਪਹਿਲਕਦਮੀਆਂ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਧੂਰੀ ਅਤੇ ਸੰਗਰੂਰ ਦੇ ਹਸਪਤਾਲਾਂ ਦੀ ਕਾਇਆ-ਕਲਪ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਧੂਰੀ ਵਿਖੇ ਹੈਵੀ ਲਾਇਸੈਂਸਾਂ ਲਈ ਡਰਾਈਵਿੰਗ ਟੈਸਟ ਸੈਂਟਰ ਵੀ ਜਲਦੀ ਚਾਲੂ ਕੀਤਾ ਜਾਵੇਗਾ ਤਾਂ ਜੋ ਇਸ ਮਕਸਦ ਲਈ ਮਾਹੂਆਣਾ ਸੈਂਟਰ ਜਾਣ ਸਮੇਂ ਲੋਕਾਂ ਨੂੰ ਹੋਣ ਵਾਲੀ ਅਸੁਵਿਧਾ ਤੋਂ ਬਚਿਆ ਜਾ ਸਕੇ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਰੇਲਵੇ ਵੱਲੋਂ ਧੂਰੀ ਵਿਖੇ ਰੇਲਵੇ ਓਵਰਬ੍ਰਿਜ ਦੀ ਉਸਾਰੀ ਦਾ ਕੰਮ ਵੀ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android:📱 https://bit.ly/3VMis0h

IOS:🍎 https://apple.co/3F63oER

Tags: appealedfollow the pathLord Vishwakarmapropunjabtvthe Chief Minister
Share210Tweet132Share53

Related Posts

ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਦਸੰਬਰ 23, 2025

ਸਰਕਾਰੀ ਆਈ.ਟੀ.ਆਈ ਬਾਬਾ ਬਕਾਲਾ ਸਾਹਿਬ ਨੂੰ ਭਾਈ ਜੈਤਾ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ – ETO

ਦਸੰਬਰ 23, 2025

ਵਿਧਵਾਵਾਂ ਅਤੇ ਆਸ਼ਰਿਤ ਔਰਤਾਂ ਨੂੰ ਹੁਣ ਤੱਕ ₹895 ਕਰੋੜ ਤੋਂ ਵੱਧ ਦੀ ਸਹਾਇਤਾ ਪ੍ਰਾਪਤ ਹੋਈ : ਮੰਤਰੀ ਡਾ. ਬਲਜੀਤ ਕੌਰ

ਦਸੰਬਰ 23, 2025

ਮਾਨ ਸਰਕਾਰ ਨੇ ਪੇਂਡੂ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਨੂੰ ਕੀਤਾ ਮਜ਼ਬੂਤ : ਹੜ੍ਹ ਸੰਕਟ ਦੌਰਾਨ ਪਸ਼ੂਆਂ ਨੂੰ ਬਚਾਉਣ ਲਈ ਵਿਭਾਗ 24 ਘੰਟੇ ਤਾਇਨਾਤ, 492 ਟੀਮਾਂ, 3.19 ਲੱਖ ਪਸ਼ੂਆਂ ਦਾ ਕੀਤਾ ਇਲਾਜ

ਦਸੰਬਰ 23, 2025

ਮਾਨ ਸਰਕਾਰ ਦਾ ਸਿੱਖਿਆ ਦ੍ਰਿਸ਼ਟੀਕੋਣ : 25 ਸਕੂਲਾਂ ਵਿੱਚ AI-ਅਧਾਰਤ ਕਰੀਅਰ ਮਾਰਗਦਰਸ਼ਨ ਪਾਇਲਟ ਪ੍ਰੋਜੈਕਟ ਕੀਤਾ ਸ਼ੁਰੂ

ਦਸੰਬਰ 23, 2025

ਪੰਜਾਬ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਦਸੰਬਰ 23, 2025
Load More

Recent News

ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਦਸੰਬਰ 23, 2025

ਸਰਕਾਰੀ ਆਈ.ਟੀ.ਆਈ ਬਾਬਾ ਬਕਾਲਾ ਸਾਹਿਬ ਨੂੰ ਭਾਈ ਜੈਤਾ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ – ETO

ਦਸੰਬਰ 23, 2025

ਵਿਧਵਾਵਾਂ ਅਤੇ ਆਸ਼ਰਿਤ ਔਰਤਾਂ ਨੂੰ ਹੁਣ ਤੱਕ ₹895 ਕਰੋੜ ਤੋਂ ਵੱਧ ਦੀ ਸਹਾਇਤਾ ਪ੍ਰਾਪਤ ਹੋਈ : ਮੰਤਰੀ ਡਾ. ਬਲਜੀਤ ਕੌਰ

ਦਸੰਬਰ 23, 2025

ਇਸ ਜ਼ਿਲ੍ਹੇ ਦੇ 15 ਪਿੰਡਾਂ ਵਿੱਚ ਨੂੰਹਾਂ ਅਤੇ ਧੀਆਂ ਲਈ ਸਮਾਰਟਫੋਨ ਚਲਾਉਣ ‘ਤੇ ਲੱਗੀ ਪਾਬੰਦੀ

ਦਸੰਬਰ 23, 2025

ਮਾਨ ਸਰਕਾਰ ਨੇ ਪੇਂਡੂ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਨੂੰ ਕੀਤਾ ਮਜ਼ਬੂਤ : ਹੜ੍ਹ ਸੰਕਟ ਦੌਰਾਨ ਪਸ਼ੂਆਂ ਨੂੰ ਬਚਾਉਣ ਲਈ ਵਿਭਾਗ 24 ਘੰਟੇ ਤਾਇਨਾਤ, 492 ਟੀਮਾਂ, 3.19 ਲੱਖ ਪਸ਼ੂਆਂ ਦਾ ਕੀਤਾ ਇਲਾਜ

ਦਸੰਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.