ਮੰਗਲਵਾਰ, ਨਵੰਬਰ 24, 2026 10:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਯੁੱਧ ਨਸ਼ਿਆਂ ਵਿਰੁੱਧ’ ਨੂੰ ਮਜ਼ਬੂਤ ਕਰਨ ਲਈ ਆਪ ਪੰਜਾਬ ਯੂਥ ਵਿੰਗ ਨੇ ਮੋਹਾਲੀ ਵਿਖੇ ‘ਪੰਜਾਬ ਯੂਥ ਰਨ 2026’ ਦਾ ਕੀਤਾ ਆਯੋਜਨ

ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ ਆਮ ਆਦਮੀ ਪਾਰਟੀ (ਆਪ) ਪੰਜਾਬ ਯੂਥ ਵਿੰਗ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੋਹਾਲੀ ਵਿਖੇ 5.5 ਕਿਲੋਮੀਟਰ ਦੀ 'ਪੰਜਾਬ ਯੂਥ ਰਨ 2026' ਦਾ ਆਯੋਜਨ ਕੀਤਾ ਗਿਆ

by Pro Punjab Tv
ਅਗਸਤ 10, 2026
in Featured News, ਪੰਜਾਬ
0

ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ ਆਮ ਆਦਮੀ ਪਾਰਟੀ (ਆਪ) ਪੰਜਾਬ ਯੂਥ ਵਿੰਗ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੋਹਾਲੀ ਵਿਖੇ 5.5 ਕਿਲੋਮੀਟਰ ਦੀ ‘ਪੰਜਾਬ ਯੂਥ ਰਨ 2026’ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਜ਼ਾਰਾਂ ਨੌਜਵਾਨਾਂ ਅਤੇ ਖਿਡਾਰੀਆਂ ਨੇ ਭਾਗ ਲਿਆ ਅਤੇ ਖੇਡਾਂ, ਫਿਟਨੈਸ ਅਤੇ ਅਰੋਗ ਜੀਵਨ ਸ਼ੈਲੀ ਦੇ ਹੱਕ ਵਿੱਚ ਇੱਕ ਮਜ਼ਬੂਤ ਸੁਨੇਹਾ ਦਿੱਤਾ। ਇਸ ਪ੍ਰੋਗਰਾਮ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਉਪਰਾਲਾ ਕਰਾਰ ਦਿੰਦਿਆਂ ਆਪ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ, “ਮੈਰਾਥਨ ਸਵੇਰੇ ਤੜਕੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਸ਼ੁਰੂ ਹੋਈ ਅਤੇ ਇਸ ਵਿੱਚ ਹਜ਼ਾਰਾਂ ਨੌਜਵਾਨਾਂ, ਖਿਡਾਰੀਆਂ, ਔਰਤਾਂ, ਬਜ਼ੁਰਗਾਂ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਲੋਕਾਂ ਨੇ ਉਤਸ਼ਾਹਪੂਰਵਕ ਸ਼ਮੂਲੀਅਤ ਕੀਤੀ। ਭਾਗੀਦਾਰਾਂ ਨੂੰ ਟੀ-ਸ਼ਰਟਾਂ ਅਤੇ ਭਾਗੀਦਾਰੀ ਮੈਡਲ ਦਿੱਤੇ ਗਏ, ਜਦੋਂ ਕਿ ਜੇਤੂਆਂ ਨੂੰ ₹11,000 ਤੱਕ ਦੇ ਨਕਦ ਇਨਾਮ ਦਿੱਤੇ ਗਏ।” ਇੰਨੀ ਵੱਡੀ ਗਿਣਤੀ ਵਿੱਚ ਪਹੁੰਚਣ ਲਈ ਭਾਗੀਦਾਰਾਂ ਦਾ ਧੰਨਵਾਦ ਕਰਦਿਆਂ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ, “ਇਸ ਹੁੰਗਾਰੇ ਨੇ ਦਿਖਾ ਦਿੱਤਾ ਹੈ ਕਿ ਪੰਜਾਬ ਦੇ ਲੋਕ ਇੱਕ ਸਿਹਤਮੰਦ, ਰੰਗਲਾ ਅਤੇ ਨਸ਼ਾ ਮੁਕਤ ਪੰਜਾਬ ਦੇਖਣਾ ਚਾਹੁੰਦੇ ਹਨ। ਇਹ ਸਮਾਗਮ ਮਹਿਜ਼ ਇੱਕ ਸਿਆਸੀ ਪ੍ਰੋਗਰਾਮ ਨਹੀਂ ਸੀ ਬਲਕਿ ਪੰਜਾਬ ਅਤੇ ਇਸ ਦੇ ਲੋਕਾਂ ਲਈ ਇੱਕ ਪਹਿਲਕਦਮੀ ਸੀ।” ਯੂਥ ਵਿੰਗ ਦੀਆਂ ਯੋਜਨਾਵਾਂ ਦੀ ਰੂਪਰੇਖਾ ਦੱਸਦਿਆਂ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ, “ਯੂਥ ਵਿੰਗ ਪੰਜਾਬ ਦੇ ਹੋਰ ਹਿੱਸਿਆਂ ਜਿਵੇਂ ਕਿ ਅੰਮ੍ਰਿਤਸਰ, ਪਟਿਆਲਾ, ਬਠਿੰਡਾ ਅਤੇ ਲੁਧਿਆਣਾ ਵਿੱਚ ਵੀ ਅਜਿਹੇ ਮੈਰਾਥਨ ਸਮਾਗਮ ਕਰਵਾਏਗਾ, ਤਾਂ ਜੋ ਫਿਟਨੈਸ, ਖੇਡਾਂ ਅਤੇ ਨਸ਼ਾ ਮੁਕਤ ਪੰਜਾਬ ਦਾ ਸੁਨੇਹਾ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚ ਸਕੇ। ਲੋਕਾਂ ਦੇ ਨਿਰੰਤਰ ਸਹਿਯੋਗ ਨਾਲ ਪੰਜਾਬ ਲਈ ਇੱਕ ਨਵੀਂ ਹਾਂਪੱਖੀ ਲਹਿਰ ਪੈਦਾ ਹੋਵੇਗੀ।” ਯੂਥ ਵਿੰਗ ਦੀ ਟੀਮ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਆਪ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, “ਮੈਂ ਯੂਥ ਵਿੰਗ ਦੀ ਟੀਮ, ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ, ਮੀਤ ਪ੍ਰਧਾਨ ਵੀਰ ਦਵਿੰਦਰ ਸਿੰਘ ਅਤੇ ਪ੍ਰਬੰਧਕਾਂ ਨੂੰ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਦੇ ਭਾਗੀਦਾਰਾਂ ਨੂੰ ਇੱਕ ਮੰਚ ‘ਤੇ ਲਿਆਉਣ ਲਈ ਵਧਾਈ ਦਿੰਦਾ ਹਾਂ। ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਅਤੇ ਫਿਟਨੈਸ ਨੂੰ ਉਤਸ਼ਾਹਿਤ ਕਰਨਾ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਭ ਤੋਂ ਮਹੱਤਵਪੂਰਨ ਕਦਮਾਂ ਵਿੱਚੋਂ ਇੱਕ ਹੈ।” ਆਪ ਸਰਕਾਰ ਦੇ ਖੇਡਾਂ ‘ਤੇ ਵਿਸ਼ੇਸ਼ ਧਿਆਨ ਬਾਰੇ ਚਾਨਣਾ ਪਾਉਂਦਿਆਂ ਮੀਤ ਹੇਅਰ ਨੇ ਕਿਹਾ, “ਸੂਬੇ ਦਾ ਖੇਡ ਬਜਟ, ਜੋ ਮੇਰੇ ਖੇਡ ਵਿਭਾਗ ਦਾ ਅਹੁਦਾ ਸੰਭਾਲਣ ਵੇਲੇ ਲਗਭਗ ₹150 ਕਰੋੜ ਸੀ, ਅੱਜ ਵਧ ਕੇ ਲਗਭਗ ₹1,800 ਕਰੋੜ ਹੋ ਗਿਆ ਹੈ। ਇਹ ਵੱਡਾ ਵਾਧਾ ਸਰਕਾਰ ਦੀ ਇਸ ਵਚਨਬੱਧਤਾ ਨੂੰ ਦਰਸਾਉਂਦਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਦੇ ਵੱਧ ਤੋਂ ਵੱਧ ਮੌਕੇ ਮਿਲਣ।” ਭਾਗੀਦਾਰਾਂ ਨੂੰ ਫਿਟਨੈਸ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕਰਦਿਆਂ ਮੀਤ ਹੇਅਰ ਨੇ ਕਿਹਾ, “ਮੈਰਾਥਨ ਨੂੰ ਸਿਰਫ਼ ਇੱਕ ਦਿਨ ਦੀ ਗਤੀਵਿਧੀ ਨਾ ਸਮਝੋ। ਸੈਰ, ਦੌੜ ਅਤੇ ਕਸਰਤ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਨਿਯਮਤ ਹਿੱਸਾ ਬਣਾਓ। ਇੱਕ ਮਜ਼ਬੂਤ ਪੰਜਾਬ ਅਤੇ ਸਿਹਤਮੰਦ ਭਾਰਤ ਦੇ ਨਿਰਮਾਣ ਲਈ ਸਿਹਤਮੰਦ ਸਮਾਜ ਬਹੁਤ ਜ਼ਰੂਰੀ ਹੈ।” ਯੂਥ ਵਿੰਗ ਅਤੇ ਪੂਰੀ ਪ੍ਰਬੰਧਕੀ ਟੀਮ ਨੂੰ ਵਧਾਈ ਦਿੰਦਿਆਂ ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕਿਹਾ, “ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ। ਮੈਂ ਉਨ੍ਹਾਂ ਹਜ਼ਾਰਾਂ ਭਾਗੀਦਾਰਾਂ ਦੀ ਸ਼ਲਾਘਾ ਕਰਦਾ ਹਾਂ ਜੋ ਇਸ ਮੈਰਾਥਨ ਵਿੱਚ ਸ਼ਾਮਲ ਹੋਏ।” ਅਜਿਹੇ ਉਪਰਾਲਿਆਂ ਦੀ ਅਹਿਮਦੀਅਤ ‘ਤੇ ਜ਼ੋਰ ਦਿੰਦਿਆਂ ਮਲਵਿੰਦਰ ਸਿੰਘ ਨੇ ਕਿਹਾ, “ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਲਿਆਉਣ ਵਾਲੇ ਉਪਰਾਲੇ ਇੱਕ ਮਜ਼ਬੂਤ ਅਤੇ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਵਿੱਚ ਵਿਸ਼ੇਸ਼ ਤੌਰ ‘ਤੇ ਮਹੱਤਵਪੂਰਨ ਹਨ। ਮੈਂ ਯੂਥ ਵਿੰਗ ਦੀ ਲੀਡਰਸ਼ਿਪ, ਪ੍ਰਬੰਧਕਾਂ ਅਤੇ ਭਾਗੀਦਾਰਾਂ ਦਾ ਉਨ੍ਹਾਂ ਦੀ ਉਤਸ਼ਾਹਪੂਰਵਕ ਸ਼ਮੂਲੀਅਤ ਲਈ ਧੰਨਵਾਦ ਕਰਦਾ ਹਾਂ।” ਇਸ ਮੁਹਿੰਮ ਨੂੰ ਪੂਰੇ ਪੰਜਾਬ ਵਿੱਚ ਲੈ ਕੇ ਜਾਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਆਪ ਆਗੂਆਂ ਨੇ ਕਿਹਾ, “ਖੇਡਾਂ, ਫਿਟਨੈਸ, ਸਿਹਤਮੰਦ ਜੀਵਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸਾਂਝੇ ਸੰਕਲਪ ਨੂੰ ਉਤਸ਼ਾਹਿਤ ਕਰਨ ਲਈ ਪੂਰੇ ਪੰਜਾਬ ਵਿੱਚ ਅਜਿਹੇ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।”

Tags: latest newspropunjabtvpunjabi news
Share198Tweet124Share49

Related Posts

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.