1 ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਭਾਰਤ ਹੀ ਨਹੀਂ ਸਗੋਂ ਦੁਨੀਆ ਦੇ ਕਰੀਬ 80 ਦੇਸ਼ਾਂ ਵਿਚ ਇਸ ਦਿਨ ਫੈਕਟਰੀਆਂ ਵਿਚ ਰਾਸ਼ਟਰੀ ਛੁੱਟੀ ਹੁੰਦੀ ਹੈ। ਇਹ ਦਿਨ ਮਜ਼ਦੂਰਾਂ ਦੀ ਮਿਹਨਤ ਦੇ ਸਨਮਾਨ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਇਸ ਦਿਨ ਦੇ ਇਤਿਹਾਸ ਬਾਰੇ ਦੱਸਾਂਗੇ।
ਵਰਲਡ ਲੇਬਰ ਡੇਅ ਦਾ ਇਤਿਹਾਸ
ਵਰਲਡ ਲੇਬਰ ਡੇਅ ਪੂਰੀ ਦੁਨੀਆ ਵਿਚ ਮਜ਼ਦੂਰ ਲੋਕਾਂ ਦੇ ਸਨਮਾਨ ਵਿਚ ਮਨਾਇਆ ਜਾਂਦਾ ਹੈ। ਮਈ ਦਿਵਸ ਦੇ ਨਾਮ ਨਾਲ ਮਸ਼ਹੂਰ ਇਸ ਦਿਨ ਦਾ ਵਿਸ਼ੇਸ਼ ਮਹੱਤਵ ਹੈ। ਇਸ ਦਿਨ ਨੂੰ ਮਨਾਉਣ ਦੀ ਸ਼ੁਰੂਆਤ 1886 ਵਿਚ ਸ਼ਿਕਾਗੋ ਵਿਚ ਹੋਈ ਸੀ। ਕੰਮ ਲਈ ਨਿਰਧਾਰਤ ਘੰਟਿਆਂ ਦੀ ਮੰਗ ਕਾਰਨ ਮਜ਼ਦੂਰਾਂ ਨੇ ਇਕ ਵੱਡਾ ਅੰਦਲੋਨ ਚਲਾਇਆ ਸੀ ਅਤੇ ਇਸੇ ਅੰਦੋਲਨ ਤੋਂ ਮਜ਼ਦੂਰ ਦਿਵਸ ਮਨਾਉਣ ਦੀ ਪਰੰਪਰਾ ਸ਼ੁਰੂ ਹੋਈ। ਇਸ ਤਰ੍ਹਾਂ ਅਧਿਕਾਰਕ ਤੌਰ ‘ਤੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਉਣ ਦੀ ਸ਼ੁਰੂਆਤ 1 ਮਈ 1886 ਨੂੰ ਹੋਈ।
ਮਜ਼ਦੂਰਾਂ ਨੇ ਮਿਲ ਕੇ ਇਕ ਯੂਨੀਅਨ ਬਣਾਈ ਅਤੇ ਤੈਅ ਕੀਤਾ ਕਿ ਉਹ 8 ਘੰਟੇ ਤੋਂ ਜ਼ਿਆਦਾ ਕੰਮ ਨਹੀਂ ਕਰਨਗੇ। ਆਪਣੀ ਇਸ ਮੰਗ ਲਈ ਮਜ਼ਦੂਰਾਂ ਨੇ ਸ਼ਿਕਾਗੋ ਵਿਚ ਜ਼ੋਰਦਾਰ ਅੰਦੋਲਨ ਛੇੜ ਦਿੱਤਾ। ਇਸ ਅੰਦੋਲਨ ਦੇ ਸਿਲਸਿਲੇ ਵਿਚ ਮਜ਼ਦੂਰ ਹਾਲੇ ਹੜਤਾਲ ਕਰਨ ਦੀ ਸੋਚ ਰਹੇ ਸਨ ਕਿ ਸ਼ਿਕਾਗੋ ਵਿਚ ਉਨ੍ਹਾਂ ਦੇ ਧਰਨਾ ਸਥਲ ਨੇੜੇ ਬੰਬ ਧਮਾਕਾ ਹੋਇਆ। ਜਿਸ ਮਗਰੋਂ ਉੱਥੇ ਹਫੜਾ-ਦਫੜੀ ਮਚ ਗਈ ਅਤੇ ਪੁਲਸ ਨੇ ਗੋਲੀਬਾਰੀ ਕਰ ਦਿੱਤੀ। ਗੋਲੀਬਾਰੀ ਕਾਰਨ ਕਈ ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਘਟਨਾ ਵਿਚ 100 ਤੋਂ ਵੱਧ ਮਜ਼ਦੂਰ ਜ਼ਖਮੀ ਹੋ ਗਏ। ਇਸ ਮਗਰੋਂ 1889 ਵਿਚ ਅੰਤਰਰਾਸ਼ਟਰੀ ਸਮਾਜਵਾਦੀ ਸੰਮੇਲਨ ਵਿਚ ਗੋਲੀਕਾਂਡ ਵਿਚ ਮਾਰੇ ਗਏ ਬੇਕਸੂਰ ਮਜ਼ਦੂਰਾਂ ਦੀ ਯਾਦ ਵਿਚ 1 ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਏ ਜਾਣ ਦਾ ਐਲਾਨ ਕੀਤਾ ਗਿਆ। ਨਾਲ ਹੀ ਕਿਹਾ ਗਿਆ ਇਸ ਦਿਨ ਸਾਰੇ ਮਜ਼ਦੂਰਾਂ ਨੂੰ ਛੁੱਟੀ ਹੋਵੇਗੀ।
ਹੇਮਾਕੇਰਟ ਧਮਾਕੇ ਦੇ ਬਾਅਦ ਐਲਾਨ
ਸ਼ਿਕਾਗੋ ਦੇ ਹੇਮਾਕਰੇਟ ਧਮਾਕੇ ਦੇ ਬਾਅਦ ਮਜ਼ਦੂਰਾਂ ਦੇ ਹੱਕ ਵਿਚ ਇਕ ਵੱਡਾ ਐਲਾਨ ਹੋਇਆ। ਟ੍ਰਾਇਲ ਦੇ ਬਾਅਦ ਧਮਾਕਾ ਕਰਨ ਵਾਲੇ ਸ਼ਰਾਰਤੀ ਤੱਤਾਂ ਦੇ ਚਾਰੇ ਲੋਕਾਂ ਨੂੰ ਸ਼ਰੇਆਮ ਫਾਂਸੀ ਦੇ ਦਿੱਤੀ ਗਈ। ਇਸ ਮਗਰੋਂ 1889 ਵਿਚ ਪੈਰਿਸ ਵਿਚ ਅੰਤਰਰਾਸ਼ਟਰੀ ਮਜ਼ਦੂਰ ਮਹਾਸਭਾ ਦੀ ਦੂਜੀ ਬੈਠਕ ਵਿਚ ਇਕ ਪ੍ਰਸਤਾਵ ਪਾਸ ਕੀਤਾ ਗਿਆ ਕਿ 1 ਮਈ ਨੂੰ ਅੰਤਰਾਰਸ਼ਟਰੀ ਮਜ਼ਦੂਰ ਦਿਵਸ ਦੇ ਰੂਪ ਵਿਚ ਮਨਾਇਆ ਜਾਵੇ।
ਭਾਰਤ ਵਿਚ ਇਸ ਦਿਨ ਨੂੰ ਮਨਾਉਣ ਦੀ ਸ਼ੁਰੂਆਤ ਲੇਬਰ ਕਿਸਾਨ ਪਾਰਟੀ ਆਫ ਹਿੰਦੁਸਤਾਨ ਵੱਲੋਂ 1 ਮਈ 1923 ਨੂੰ ਮਦਰਾਸ ਵਿਚ ਹੋਈ ਸੀ। ਉਸ ਸਮੇਂ ਇਸ ਨੂੰ ਮਦਰਾਸ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਸੀ ਪਰ ਬਾਅਦ ਵਿਚ ਇਸ ਦਾ ਨਾਮ ਬਦਲ ਕੇ ਮਈ ਦਿਵਸ ਰੱਖ ਦਿੱਤਾ ਗਿਆ। ਅੰਤਰਰਾਸ਼ਟਰੀ ਪੱਧਰ ‘ਤੇ ਅਲਜੀਰੀਆ, ਮਿਸਰ, ਕੀਨੀਆ, ਲੀਬੀਆ, ਦੱਖਣੀ ਅਫਰੀਕਾ, ਅਰਜਨਟੀਨਾ, ਬੋਲੀਵੀਆ ਕੈਨੇਡਾ, ਵੈਨੇਜ਼ੁਏਲਾ, ਆਦਿ ਦੇਸ਼ਾਂ ਵਿਚ ਇਹ ਦਿਨ ਮਨਾਇਆ ਜਾਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h