ਸ਼ਨੀਵਾਰ, ਅਕਤੂਬਰ 3, 2026 08:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਖਰੜ ਦੀ ਇਤਿਹਾਸਕ ਅਤੇ ਧਾਰਮਿਕ ਵਿਰਾਸਤ ਮਹਾਰਾਜਾ ਅੱਜ ਸਰੋਵਰ ਦੇ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ ਮਿਲਣ ’ਤੇ ਅੱਜ ਸ਼੍ਰੀ ਰਾਮ ਮੰਦਰ ਅੱਜ ਸਰੋਵਰ ਵਿਕਾਸ ਸਮਿਤੀ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

by Pro Punjab Tv
ਅਕਤੂਬਰ 2, 2026
in Featured, Featured News, ਕੇਂਦਰ, ਦੇਸ਼, ਪੰਜਾਬ
0

ਖਰੜ ਦੀ ਇਤਿਹਾਸਕ ਅਤੇ ਧਾਰਮਿਕ ਵਿਰਾਸਤ ਮਹਾਰਾਜਾ ਅੱਜ ਸਰੋਵਰ ਦੇ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ ਮਿਲਣ ’ਤੇ ਅੱਜ ਸ਼੍ਰੀ ਰਾਮ ਮੰਦਰ ਅੱਜ ਸਰੋਵਰ ਵਿਕਾਸ ਸਮਿਤੀ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਿਤੀ ਦੇ ਪ੍ਰਧਾਨ ਸ਼ਸ਼ੀ ਪਾਲ ਜੈਨ ਅਤੇ ਮੈਂਬਰਾਂ ਨੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਸਨਮਾਨ ਕਰਦਿਆਂ ਪ੍ਰੋਜੈਕਟ ਦੀ ਪੈਰਵੀ ਅਤੇ ਇਸ ਨੂੰ ਮਨਜ਼ੂਰੀ ਤੱਕ ਪਹੁੰਚਾਉਣ ਲਈ ਉਨ੍ਹਾਂ ਦੇ ਯਤਨਾਂ ਵਾਸਤੇ ਧੰਨਵਾਦ ਕੀਤਾ। ਇਸ ਮੌਕੇ ਸੰਗਤ ਨੇ ਸ਼੍ਰੀ ਰਾਮ ਮੰਦਰ ਪਹੁੰਚ ਕੇ ਪ੍ਰਾਰਥਨਾ ਕੀਤੀ।

ਕੇਂਦਰ ਸਰਕਾਰ ਦੀ ਸਵਦੇਸ਼ ਦਰਸ਼ਨ ਯੋਜਨਾ ਤਹਿਤ ਤਿਆਰ ਇਹ ਪ੍ਰੋਜੈਕਟ ਮਹਾਰਾਜਾ ਅੱਜ ਸਰੋਵਰ ਅਤੇ ਇਸ ਨਾਲ ਜੁੜੇ ਵਿਰਾਸਤੀ ਖੇਤਰ ਦੀ ਸੰਭਾਲ ਅਤੇ ਵਿਕਾਸ ਵੱਲ ਅਹਿਮ ਕਦਮ ਹੈ। ਮਹਾਰਾਜਾ ਅੱਜ ਸਰੋਵਰ ਦਾ ਭਗਵਾਨ ਸ਼੍ਰੀ ਰਾਮ ਦੇ ਦਾਦਾ ਮਹਾਰਾਜਾ ਅੱਜ ਨਾਲ ਇਤਿਹਾਸਕ ਸਬੰਧ ਹੈ। ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਦੇ ਲੋਕਾਂ ਦੀ ਸ਼ਰਧਾ ਨਾਲ ਜੁੜਿਆ ਇਹ ਸਥਾਨ ਪੰਜਾਬ ਦੀ ਸਾਂਝੀ ਵਿਰਾਸਤ ਦਾ ਮਹੱਤਵਪੂਰਨ ਹਿੱਸਾ ਹੈ।

ਸਮਿਤੀ ਦੇ ਪ੍ਰਧਾਨ ਸ਼ਸ਼ੀ ਪਾਲ ਜੈਨ ਮਹਾਰਾਜਾ ਅੱਜ ਸਰੋਵਰ ਅਤੇ ਇਸ ਵਿਰਾਸਤੀ ਅਸਥਾਨ ਦੀ ਸੰਭਾਲ ਤੇ ਵਿਕਾਸ ਲਈ ਲਗਭਗ 35 ਤੋਂ 40 ਸਾਲਾਂ ਤੋਂ ਲਗਾਤਾਰ ਯਤਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਲੋੜੀਂਦੀਆਂ ਸਥਾਨਕ ਪ੍ਰਕਿਰਿਆਵਾਂ ਅਤੇ ਵਿਸਥਾਰਤ ਪ੍ਰੋਜੈਕਟ ਰਿਪੋਰਟ ਤਿਆਰ ਹੋਣ ਤੋਂ ਬਾਅਦ, ਪ੍ਰਸਤਾਵ ਦੀ ਕੇਂਦਰ ਤੱਕ ਪੈਰਵੀ ਵਿੱਚ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਹਿਮ ਭੂਮਿਕਾ ਨਿਭਾਈ। ਸਮਿਤੀ ਨੇ ਇਸ ਉਪਰਾਲੇ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਆਗੂਆਂ, ਸੰਸਥਾਵਾਂ ਅਤੇ ਸੰਗਤ ਦਾ ਧੰਨਵਾਦ ਕੀਤਾ।

ਇਸ ਮੌਕੇ ਸਤਨਾਮ ਸਿੰਘ ਸੰਧੂ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀਆਂ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤਾਂ ਦੀ ਸੰਭਾਲ ਅਤੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੀ ਹੈ। ਖਰੜ ਦੇ ਮਹਾਰਾਜਾ ਅੱਜ ਸਰੋਵਰ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਸਿਧਾਂਤਕ ਮਨਜ਼ੂਰੀ ਮਿਲਣਾ ਪੰਜਾਬ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਇਸ ਲਈ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਾ ਹਾਂ। ਇਹ ਪ੍ਰੋਜੈਕਟ ਸੰਗਤ ਦੀਆਂ ਲੰਮੇ ਸਮੇਂ ਤੋਂ ਜੁੜੀਆਂ ਆਸਾਂ ਨੂੰ ਪੂਰਾ ਕਰਨ ਅਤੇ ਸਾਡੀ ਵਿਰਾਸਤ ਨੂੰ ਅਗਲੀਆਂ ਪੀੜ੍ਹੀਆਂ ਤੱਕ ਸੰਭਾਲ ਕੇ ਪਹੁੰਚਾਉਣ ਵੱਲ ਠੋਸ ਕਦਮ ਹੈ।”

ਸਤਨਾਮ ਸਿੰਘ ਸੰਧੂ ਨੇ ਸਮਿਤੀ ਦੇ ਪ੍ਰਧਾਨ ਸ਼ਸ਼ੀ ਪਾਲ ਜੈਨ ਦੀ ਲਗਭਗ ਚਾਰ ਦਹਾਕਿਆਂ ਦੀ ਨਿਰੰਤਰ ਮਿਹਨਤ ਅਤੇ ਇਸ ਵਿਰਾਸਤੀ ਅਸਥਾਨ ਦੇ ਵਿਕਾਸ ਲਈ ਉਨ੍ਹਾਂ ਦੇ ਸਮਰਪਿਤ ਯਤਨਾਂ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਉਨ੍ਹਾਂ ਨੇ ਸ਼ਸ਼ੀ ਪਾਲ ਜੈਨ ਦੇ ਪੁੱਤਰ ਲਲਿਤ ਜੈਨ ਵੱਲੋਂ ਆਪਣੀ ਪੇਸ਼ਾਵਰ ਸਮਝ ਅਤੇ ਤਜਰਬੇ ਨਾਲ ਇਸ ਉਪਰਾਲੇ ਵਿੱਚ ਦਿੱਤੇ ਸਹਿਯੋਗ ਦੀ ਵੀ ਸਰਾਹਨਾ ਕੀਤੀ।

ਉਨ੍ਹਾਂ ਨੇ ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦੇ ਮੰਤਰਾਲੇ ਦਾ ਸਹਿਯੋਗ ਮਹੱਤਵਪੂਰਨ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਖਰੜ ਦੀ ਵਿਰਾਸਤ ਨੂੰ ਨਵੀਂ ਪਛਾਣ ਮਿਲੇਗੀ ਅਤੇ ਧਾਰਮਿਕ ਤੇ ਸੱਭਿਆਚਾਰਕ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਨੂੰ ਹੁਲਾਰਾ ਮਿਲੇਗਾ। ਇਸ ਨਾਲ ਸਥਾਨਕ ਕਾਰੋਬਾਰ ਲਈ ਨਵੇਂ ਮੌਕੇ ਬਣਨਗੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਰਾਹ ਖੁੱਲ੍ਹਣਗੇ।

ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਖਰੜ ਦਾ ਸਮੁੱਚਾ ਵਿਕਾਸ ਉਨ੍ਹਾਂ ਦੀ ਲਗਾਤਾਰ ਤਰਜੀਹ ਰਹੇਗਾ। “ਪੀਣ ਵਾਲੇ ਪਾਣੀ, ਸੀਵਰੇਜ, ਸੜਕਾਂ ਅਤੇ ਰੋਜ਼ਗਾਰ ਨਾਲ ਜੁੜੀਆਂ ਖਰੜ ਦੀਆਂ ਹੋਰ ਲੋੜਾਂ ਲਈ ਵੀ ਮੈਂ ਨਿਰੰਤਰ ਯਤਨ ਕਰਾਂਗਾ। ਸਾਡਾ ਉਦੇਸ਼ ਖਰੜ ਨੂੰ ਬਿਹਤਰ ਬੁਨਿਆਦੀ ਢਾਂਚੇ, ਸਾਫ਼ ਵਾਤਾਵਰਣ ਅਤੇ ਵਧੇਰੇ ਮੌਕਿਆਂ ਵਾਲੇ ਸੁਵਿਧਾਜਨਕ ਸ਼ਹਿਰ ਵਜੋਂ ਵਿਕਸਿਤ ਕਰਨਾ ਹੈ।”

ਸਮਾਗਮ ਵਿੱਚ ਸਮਿਤੀ ਦੇ ਪ੍ਰਧਾਨ ਸ਼ਸ਼ੀ ਪਾਲ ਜੈਨ, ਜਨਰਲ ਸਕੱਤਰ ਦੇਵੇਂਦਰ ਗੁਪਤਾ ਅਤੇ ਕਾਰਜਕਾਰੀ ਮੈਂਬਰ ਜਸਪਾਲ ਧੀਮਾਨ, ਅਸ਼ੋਕ ਸ਼ਰਮਾ ਤੇ ਅਮਰੀਸ਼ ਸ਼ੁਕਲਾ ਹਾਜ਼ਰ ਸਨ। ਭਾਜਪਾ ਵੱਲੋਂ ਸਰਕਲ ਪ੍ਰਧਾਨ ਰਾਕੇਸ਼ ਗੁਪਤਾ, ਸੂਬਾ ਕਾਰਜਕਾਰਨੀ ਮੈਂਬਰ ਨਰਿੰਦਰ ਰਾਣਾ, ਪਰਵੇਸ਼ ਭਾਰਤੀ, ਰਾਮ ਗੋਪਾਲ ਅਤੇ ਆਸ਼ੂ ਪੁਰੀ ਨੇ ਸ਼ਮੂਲੀਅਤ ਕੀਤੀ। ਅਗਰਵਾਲ ਸਭਾ ਵੱਲੋਂ ਰਵਿਕਾਂਤ ਗੁਪਤਾ ਅਤੇ ਅਨਿਲ ਕਾਂਸਲ ਵੀ ਮੌਜੂਦ ਰਹੇ।

Tags: latest newslatest Updatepro punjab tvpropunjabnewspunjabpunjabi news
Share199Tweet124Share50

Related Posts

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026
Load More

Recent News

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.