ਸੂਬੇ ਵਿਚ ਭਲਕੇ ਭਾਵ 13 ਅਪ੍ਰੈਲ 2024 ਦਿਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਵਿਸਾਖੀ ਦਾ ਤਿਓਹਾਰ ਸੂਬੇ ਭਰ ਵਿਚ ਮਨਾਇਆ ਜਾਵੇਗਾ। ਪੰਜਾਬ ਵਿਚ ਵਿਸਾਖੀ ਦਾ ਤਿਓਹਾਰ ਬੜੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸਰਕਾਰ ਵੱਲੋਂ ਜਾਰੀ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਵਿਸਾਖੀ ਨੂੰ ਜਨਤਕ ਛੁੱਟੀ ਐਲਾਨਿਆ ਗਿਆ ਹੈ।
ਵਿਸਾਖੀ ਦੇ ਤਿਓਹਾਰ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।