ਪੰਜਾਬ ‘ਚ ਹੜ੍ਹਾਂ ਦੀ ਭਾਰੀ ਮਾਰ ਕਾਰਨ ਪੰਜਾਬ ‘ਚ ਸਾਰੇ ਸਕੂਲ 16 ਜੁਲਾਈ ਤੱਕ ਬੰਦ ਕਰ ਦਿੱਤੇ ਗਏ ਸਨ।ਹੁਣ ਸਥਿਤੀ ਸੁਧਰਨ ਤੋਂ ਬਾਅਦ ਦੁਬਾਰਾ ਭਲਕੇ ਤੋਂ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ।ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਕਿਹਾ ਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ।
ਸਾਰੇ ਸਕੂਲਾਂ ਦੇ ਮੁਖੀ ਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇਪੱਧਰ ‘ਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਵਾਸਤੇ ਸੁਰੱਖਿਅਤ ਹਨ ਤੇ ਉਹ ਹੀ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਬਾਰੇ ਜ਼ਿੰਮੇਵਾਰ ਹੋਣਗੀਆਂ।
ਜੇਕਰ ਕਿਸੇ ਸਕੂਲ ਜਾਂ ਇਲਾਕੇ ‘ਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਨ੍ਹਾਂ ਹੀ ਸਕੂਲਾਂ ‘ਚ ਸਬੰਧਤ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h