ਸ਼ੁੱਕਰਵਾਰ, ਮਈ 9, 2025 07:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਅੱਠਵੀਂ ਕਲਾਸ ’ਚੋਂ ਅੱਵਲ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ 51-51 ਹਜ਼ਾਰ ਦੀ ਰਾਸ਼ੀ ਨਾਲ ਸੀਐਮ ਮਾਨ ਨੇ ਕੀਤਾ ਸਨਮਾਨ

PSEB Result 2023 Toppers: ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੁੜੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਮੌਕੇ ਦਿੱਤੇ ਜਾਣ ਤਾਂ ਉਹ ਕਿਸੇ ਵੀ ਅਖਾੜੇ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹ ਸਕਦੀਆਂ ਹਨ।

by ਮਨਵੀਰ ਰੰਧਾਵਾ
ਅਪ੍ਰੈਲ 29, 2023
in ਸਿੱਖਿਆ, ਪੰਜਾਬ, ਵੀਡੀਓ
0

CM Mann awarded PSEB Toppers: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਸਿਖ਼ਰਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ, ਗੁਰਅੰਕਿਤ ਕੌਰ ਅਤੇ ਸਮਰਪ੍ਰੀਤ ਕੌਰ ਨੂੰ ਮਾਣਮੱਤੀ ਪ੍ਰਾਪਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਵਿਦਿਆਰਥਣਾਂ ਨੂੰ 51-51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ।

ਭਗਵੰਤ ਮਾਨ ਨੇ ਕਿਹਾ, “ਸਾਡੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਹ ਮੱਲਾਂ ਮਾਰਨ ਲਈ ਸਾਡੀਆਂ ਬੱਚੀਆਂ ਨੂੰ ਬਹੁਤ-ਬਹੁਤ ਵਧਾਈਆਂ। ਅਸੀਂ ਸਰਕਾਰੀ ਸਕੂਲਾਂ ਅਤੇ ਵਿੱਦਿਆ ਦਾ ਮਿਆਰ ਦਿਨ-ਬ-ਦਿਨ ਉੱਚਾ ਚੁੱਕਣ ਲਈ ਦਿਨ-ਰਾਤ ਯਤਨ ਕਰ ਰਹੇ ਹਾਂ ਅਤੇ ਇਨ੍ਹਾਂ ਸ਼ਾਨਦਾਰ ਨਤੀਜਿਆਂ ਨਾਲ ਸਾਡਾ ਹੌਂਸਲਾ ਹੋਰ ਵੀ ਵਧ ਜਾਂਦਾ ਹੈ। ਇਸ ਪ੍ਰਾਪਤੀ ‘ਤੇ ਸਿਰਫ ਤਹਾਨੂੰ ਹੀ ਰਸ਼ਕ ਨਹੀਂ ਹੋਇਆ ਸਗੋਂ ਪੰਜਾਬ ਦੇ ਲੋਕਾਂ ਖਾਸ ਕਰਕੇ ਤੁਹਾਡੇ ਅਧਿਆਪਕ ਅਤੇ ਮਾਪਿਆਂ ਨੂੰ ਵੀ ਬਹੁਤ ਮਾਣ ਹੈ। ਮੈਨੂੰ ਪੂਰੀ ਉਮੀਦ ਹੈ ਤੁਸੀਂ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਬੁਲੰਦੀਆਂ ਹਾਸਲ ਕਰਦੇ ਰਹੋਗੇ।”

ਆਉਣ ਵਾਲੇ ਸਮੇਂ ‘ਚ ਖੇਡ ਵਿਭਾਗ ਵਾਂਗ ਪਹਿਲੇ ਦੂਜੇ ਤੇ ਤੀਜੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਦੇਣ ਲਈ ਪਾਲਿਸੀ ਬਣਾਵਾਂਗੇ…5ਵੀਂ 8ਵੀਂ ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਿਆ ਕਰਾਂਗੇ… pic.twitter.com/CsCdEoODCp

— Bhagwant Mann (@BhagwantMann) April 29, 2023

ਦੱਸਣਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ (ਜ਼ਿਲ੍ਹਾ ਮਾਨਸਾ) ਦੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ ਨੇ ਅੱਠਵੀਂ ਕਲਾਸ ਵਿੱਚੋਂ 600/600 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਏਸੇ ਸਕੂਲ ਦੀ ਵਿਦਿਆਰਥਣ ਗੁਰਅੰਕਿਤ ਕੌਰ ਨੇ 600/600 ਅੰਕ ਹਾਸਲ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ। ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੱਸੀਆਂ (ਜ਼ਿਲ੍ਹਾ ਲੁਧਿਆਣਾ) ਦੀ ਵਿਦਿਆਰਥਣ ਸਮਰਪ੍ਰੀਤ ਕੌਰ ਨੇ 600/598 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਧਾਰਨਾ ਦੇ ਉਲਟ ਸਰਕਾਰੀ ਸਕੂਲਾਂ ਦੇ ਇਨ੍ਹਾਂ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਛਾੜਦਿਆਂ ਸੂਬੇ ਭਰ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਲੜਕੀਆਂ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੀਆਂ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੁੜੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਮੌਕੇ ਦਿੱਤੇ ਜਾਣ ਤਾਂ ਉਹ ਕਿਸੇ ਵੀ ਅਖਾੜੇ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹ ਸਕਦੀਆਂ ਹਨ।

ਸੀਐਮ ਮਾਨ ਨੇ ਕਿਹਾ ਕਿ ਮਿਸਾਲੀ ਤਬਦੀਲੀ ਤਹਿਤ ਇਹ ਫੈਸਲਾ ਕੀਤਾ ਗਿਆ ਹੈ ਕਿ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਵਿੱਚ ਬਰਾਬਰ ਰੈਂਕ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ 600 ਅੰਕ ਪ੍ਰਾਪਤ ਕਰਨ ਵਾਲੀਆਂ ਦੋ ਵਿਦਿਆਰਥਣਾਂ ਦੀ ਤਰ੍ਹਾਂ ਹੁਣ ਇਕ ਰੈਂਕ ‘ਤੇ ਵਿਚਾਰ ਕੀਤਾ ਜਾਵੇਗਾ ਅਤੇ 98.6 ਫੀਸਦੀ ਅੰਕ ਪ੍ਰਾਪਤ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਦੂਜੇ ਰੈਂਕ ‘ਤੇ ਅਤੇ 98.5 ਫੀਸਦੀ ਅੰਕ ਪ੍ਰਾਪਤ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਤੀਜੇ ਰੈਂਕ ‘ਤੇ ਆਉਣਗੀਆਂ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਨਾਲ ਬੱਚੀਆਂ ਨੂੰ ਸਿੱਖਿਆ ਹਾਸਲ ਕਰਨ ਲਈ ਹੁਲਾਰਾ ਦੇ ਕੇ ਉਨ੍ਹਾਂ ਦੇ ਸਸ਼ਕਤੀਕਰਨ ਵਿੱਚ ਹੋਰ ਮਦਦ ਮਿਲੇਗੀ।

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਲਈ ਵਧੀਆ ਸਕੂਲੀ ਸਿੱਖਿਆ ਦਾ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 5ਵੀਂ, 8ਵੀਂ ਅਤੇ 10ਵੀਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਉੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮਾਲੀ ਇਨਾਮ ਦੇਣ ਲਈ ਨੀਤੀ ਬਣਾਈ ਜਾ ਰਹੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵਧੀਆ ਪੁਜ਼ੀਸ਼ਨ ਹਾਸਲ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਅਤੇ ਵਰਦੀਆਂ ਮੁਹੱਈਆ ਕਰਵਾ ਕੇ ਪਹਿਲਾਂ ਹੀ ਨਵਾਂ ਮਾਪਦੰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਆਉਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵੀ ਚੁਸਤ-ਦਰੁਸਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਸਿੱਖਿਆ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ।

ਸਾਡੀਆਂ ਬੱਚੀਆਂ ਪੰਜਾਬ ਦਾ ਮਾਣ… PSEB ਅੱਠਵੀਂ ਜਮਾਤ 'ਚ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੀਆਂ ਬੱਚੀਆਂ ਨੂੰ 51,000-51,000 ਰੁ. ਦਾ ਸਨਮਾਨ…Live https://t.co/IMOqffh8BZ

— Bhagwant Mann (@BhagwantMann) April 29, 2023

ਪੰਜਾਬ ਸੀਐਮ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਏਗੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਵਿੱਚ ਹੋਰ ਮਦਦ ਕਰੇਗਾ ਕਿ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਰੇ ਯਤਨ ਇਹ ਯਕੀਨੀ ਬਣਾਉਣਾ ਹਨ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ ਦਾ ਸੂਬਾ ਬਣੇ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਹੋਰ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannHarjot Bainspro punjab tvPSEB 8th class ResultsPSEB ResultPSEB Studentspunjab cabinet ministerPunjab CMPunjab Eductionpunjab newsPunjab School Education Boardpunjabi newsTop Three Positions Results
Share214Tweet134Share54

Related Posts

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025

ਭਾਰਤ-ਪਾਕਿ ਦੇ ਤਣਾਅਪੂਰਨ ਹਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਦਾ ਐਲਾਨ

ਮਈ 8, 2025

ਭਾਰਤ-ਪਾਕਿ ਤਣਾਅ ਦੇ ਵਿਚਕਾਰ ਪੰਜਾਬ ਪੁਲਿਸ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਾਰੀ ਕੀਤਾ ਹੁਕਮ

ਮਈ 8, 2025

ਪੰਜਾਬ ‘ਚ ਜਾਰੀ ਹੋਇਆ ਨਵਾਂ ਹੁਕਮ, ਲੱਗੀ ਨਵੀਂ ਪਾਬੰਦੀ

ਮਈ 8, 2025
Load More

Recent News

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.