Punjab Weather: ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਕੁਦਰਤ ਕਹਿਰ ਬਣ ਗਈ। ਇਸ ਕਹਿਰ ਦਾ ਨਜ਼ਾਰਾ ਵੇਖ ਲੋਕ ਜਿਥੇ ਹੈਰਾਨ ਹੋਏ ਉੱਥੇ ਹੀ ਹੋਇਆ ਨੁਕਸਾਨ ਵੇਖ ਕੇ ਇੱਕ ਤਾਂ ਕਿਸੇ ਦਾ ਵੀ ਦਿਲ ਕੰਬ ਸਕਦਾ ਹੈ। ਦੱਸ ਦਈਏ ਕਿ ਇੱਥੋਂ ਦੇ ਖੂਈਆਂ ਸਰਵਰ ਬਲਾਕ ਦੇ ਪਿੰਡ ਬਕਣਵਾਲਾ ਵਿੱਚ ਤੂਫ਼ਾਨ ਨੇ ਭਾਰੀ ਤਬਾਹੀ ਮਚਾਈ।
ਤੂਫ਼ਾਨ ਕਾਰਨ ਅਜਿਹਾ ਨਜ਼ਾਰਾ ਦੇਖਣ ਨੂੰ ਮਿਲਿਆ ਕਿ ਲੋਕ ਹੈਰਾਨ ਰਹਿ ਗਏ। ਇੱਥੇ ਤੂਫ਼ਾਨ ਨੇ 50 ਦੇ ਕਰੀਬ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ। ਕਈ ਲੋਕ ਮਲਬੇ ਹੇਠ ਦੱਬ ਗਏ। ਪਿੰਡ ਵਾਸੀਆਂ ਨੇ ਬੜੀ ਮੁਸ਼ਕਲ ਨਾਲ ਉਸ ਨੂੰ ਬਾਹਰ ਕੱਢਿਆ ਅਤੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਇਸ ਦੌਰਾਨ ਜ਼ਖ਼ਮੀ ਹੋਏ ਲੋਕ ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਨਾਲ ਹੀ ਇਸ ਤੂਫ਼ਾਨ ਨੇ ਕਿੰਨੂ ਦੇ ਬਾਗ ਵੀ ਉਖਾੜ ਦਿੱਤੇ। ਕਈ ਥਾਵਾਂ ਤੋਂ ਕੰਧਾਂ ਵੀ ਟੁੱਟ ਗਈਆਂ। ਝੱਖੜ ਕਾਰਨ ਲੋਕਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ। ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ ਅਧਿਕਾਰੀ ਵੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਿੰਡ ਪੁੱਜੇ। ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਝੱਖੜ ਕਾਰਨ 50 ਘਰਾਂ ਦਾ ਨੁਕਸਾਨ ਹੋਇਆ ਹੈ। ਜ਼ਿਆਦਾਤਰ ਘਰਾਂ ਦੀਆਂ ਛੱਤਾਂ ਉੱਖੜ ਗਈਆਂ ਹਨ। ਦਰੱਖਤ ਡਿੱਗਣ ਕਾਰਨ ਮਕਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਕਈ ਲੋਕ ਮਲਬੇ ਹੇਠ ਦੱਬ ਗਏ। ਜਿਨ੍ਹਾਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ ਗਿਆ।
ਪਿੰਡ ਦੇ ਪਾਲਤੂ ਜਾਨਵਰ ਵੀ ਮਲਬੇ ਹੇਠ ਦੱਬ ਕੇ ਜ਼ਖਮੀ ਹੋ ਗਏ। ਵੱਡੀ ਗਿਣਤੀ ‘ਚ ਦਰੱਖਤ ਡਿੱਗਣ ਕਾਰਨ ਸੜਕਾਂ ‘ਤੇ ਆਵਾਜਾਈ ਠੱਪ ਹੋ ਗਈ। ਇਸ ਦਾ ਪਤਾ ਲੱਗਦੇ ਹੀ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨ ਪਿੰਡ ਪਹੁੰਚ ਗਏ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜਵਾਨਾਂ ਨੇ ਡਿੱਗੇ ਦਰੱਖਤਾਂ ਨੂੰ ਕੱਟ ਕੇ ਸੜਕ ਨੂੰ ਬਹਾਲ ਕਰਵਾਇਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h