ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਲਗਾਤਾਰ ਸਰਗਰਮ ਹੈ ਅਤੇ ਭਾਰਤ ਸਰਕਾਰ ਨੇ ਪਾਕਿਸਤਾਨ ਖਿਲਾਫ ਐਜਸ਼ਨ ਲੈ ਰਹੀ ਹੈ ਜਿਸ ਦੇ ਤਹਿਤ ਭਾਰਤ ਸਰਕਾਰ ਵੱਲੋਂ ਪਾਕਿਸਤਾਨੀਆਂ ਨੂੰ ਵਾਪਸ ਭੇਜਣ ਦਾ ਐਲਾਨ ਕੀਤਾ ਗਿਆ ਸੀ ਪਾਕਿਸਤਾਨੀ ਨਾਗਰਿਕਾਂ ਨੂੰ ਵਾਪਸ ਪਾਕਿਸਤਾਨ ਭੇਜਣ ਦਾ ਹੁਕਮ ਦਿੱਤਾ ਸੀ।
ਜਿਸ ਕਾਰਨ ਪਾਕਿਸਤਾਨੀ ਨਾਗਰਿਕ ਸਵੇਰ ਤੋਂ ਹੀ ਪਾਕਿਸਤਾਨ ਜਾਣ ਲੱਗ ਪਏ। ਦੂਜੇ ਪਾਸੇ, ਭਾਰਤੀ ਨਾਗਰਿਕ ਜੋ ਸੈਰ-ਸਪਾਟੇ ਲਈ ਪਾਕਿਸਤਾਨ ਗਏ ਸਨ, ਉਹ ਵੀ ਹੁਣ ਭਾਰਤ ਆਉਣ ਲੱਗ ਪਏ ਹਨ।
ਇਸ ਦੌਰਾਨ ਪਾਕਿਸਤਾਨ ਤੋਂ ਵਾਪਸ ਆਏ ਭਾਰਤੀ ਨਾਗਰਿਕਾਂ ਨੇ ਕਿਹਾ ਕਿ ਉਹ ਪਾਕਿਸਤਾਨ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਜਾ ਰਹੇ ਸਨ ਅਤੇ ਉਨ੍ਹਾਂ ਕੋਲ ਇੱਕ ਮਹੀਨੇ ਦਾ ਵੀਜ਼ਾ ਸੀ ਅਤੇ ਹੁਣ ਉਹ ਵਾਪਸ ਆ ਗਏ ਹਨ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਜ਼ਿਆਦਾਤਰ ਲੋਕਾਂ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਬਾਰੇ ਜਾਣਕਾਰੀ ਨਹੀਂ ਹੈ। ਭਾਰਤ ਅਤੇ ਪਾਕਿਸਤਾਨ ਵਿਚਕਾਰ ਬਹੁਤ ਵਧੀਆ ਮਾਹੌਲ ਹੈ ਅਤੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਹੁੰਚਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਸੀ ਕਿ ਕੇਂਦਰ ਸਰਕਾਰ ਨੇ ਪਾਕਿਸਤਾਨ ਵਿਰੁੱਧ ਸਖ਼ਤ ਫੈਸਲੇ ਲਏ ਹਨ। ਉਸਨੇ ਕਿਹਾ, “ਹੁਣ ਅਸੀਂ ਆਪਣੇ ਵਤਨ ਵਾਪਸ ਆ ਗਏ ਹਾਂ।”