ਦੇਸ਼ ਵਿਚ ਵਧਦੇ ਸੜਕ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਨਿਯਮਾਂ ਦਾ ਸਖ਼ਤਾਈ ਨਾਲ ਪਾਲਣ ਕਰਨਾ ਬਹੁਤ ਜ਼ਰੂਰੀ ਹੈ ,ਵਾਹਨਾਂ ਦੀ ਵੱਧ ਰਹੀ ਗਿਣਤੀ ਕਾਰਨ ਜਿੱਥੇ ਟਰੈਫਿਕ ਦੀ ਵੱਡੀ ਸਮੱਸਿਆ ਆ ਰਹੀ ਹੈ। ਸੜਕੀ ਹਾਦਸਿਆਂ ਵਿੱਚ ਵੀ ਅਥਾਂਹ ਵਾਧਾ ਹੋ ਰਿਹਾ ਹੈ।
ਜੇਕਰ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਤਾਂ ਸੜਕੀ ਹਾਦਸਿਆਂ ਨੂੰ ਬਹੁਤ ਹੱਦ ਤੱਕ ਠੱਲ੍ਹ ਪੈ ਸਕਦੀ ਹੈ। ਟਰੈਫਿਕ ਨਿਯਮਾਂ ਨੂੰ ਜਿੰਦਗੀ ਦਾ ਇੱਕ ਹਿੱਸਾ ਬਣਾ ਲੈਣਾ ਚਾਹੀਦਾ ਹੈ।
ਨਵੇਂ ਮੋਟਰ ਵਹੀਕਲ ਐਕਟ ਅਨੁਸਾਰ ਜੇਕਰ ਤੁਹਾਡੇ ਕੋਲ ਗੱਡੀ ਚਲਾਉਂਦੇ ਸਮੇਂ ਆਰਸੀ, ਬੀਮਾ ਸਰਟੀਫਿਕੇਟ, ਪ੍ਰਦੂਸ਼ਣ, ਡਰਾਈਵਿੰਗ ਲਾਇਸੈਂਸ (ਡੀਐਲ) ਅਤੇ ਪਰਮਿਟ ਸਰਟੀਫਿਕੇਟ ਨਹੀਂ ਹੈ ਜਾਂ ਕਿਸੇ ਹੋਰ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਵਾਹਨ ਮਾਲਕ ਨੂੰ ਭਾਰੀ ਚਲਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਟ੍ਰੈਫਿਕ ਨਿਯਮ ਤੋੜਨ ‘ਤੇ ਕੱਟੇ ਜਾਣ ਵਾਲੇ ਚਲਾਨ ਦੇ ਜੁਰਮਾਨੇ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ।
ਆਮ ਤੌਰ ਤੇ ਦੇਖਿਆ ਜਾਂਦਾ ਹੈ ਕਿ , RC ਤੋਂ ਬਿਨਾਂ ਗੱਡੀ ਚਲਾਉਣ ‘ਤੇ 10,000 ਰੁਪਏ ਤੱਕ ਦਾ ਜੁਰਮਾਨਾ
ਸ਼ਰਾਬ ਪੀ ਕੇ ਗੱਡੀ ਚਲਾਉਣ ‘ਤੇ 10,000 ਰੁਪਏ ਦਾ ਜੁਰਮਾਨਾ ਅਤੇ 6 ਮਹੀਨੇ ਤੱਕ ਦੀ ਸਜ਼ਾ ਹੋ ਸਕਦੀ ਹੈ
ਦੂਜੀ ਵਾਰ ਸ਼ਰਾਬ ਪੀ ਕੇ ਗੱਡੀ ਚਲਾਉਣ ‘ਤੇ 15 ਹਜ਼ਾਰ ਰੁਪਏ ਜੁਰਮਾਨਾ ਅਤੇ 2 ਸਾਲ ਦੀ ਸਜ਼ਾ
ਬਿਨਾਂ ਹੈਲਮੇਟ ਦੇ ਬਾਈਕ ਚਲਾਉਣ ‘ਤੇ 1000 ਰੁਪਏ ਦਾ ਜੁਰਮਾਨਾ
ਉਧਰ ਨਵੀਂ ਖ਼ਰੀਦੀ ਗਈ ਕਾਰ ਜੇਕਰ ਕੋਈ ਆਰਜ਼ੀ ਨੰਬਰ ਪਲੇਟ ਦੀ ਵੈਧਤਾ ਦੀ ਮਿਆਦ ਖਤਮ ਹੋਣ ਤੋਂ ਬਾਅਦ ਟ੍ਰੈਫਿਕ ਪੁਲਸ ਨੂੰ ਫੜਦਾ ਹੈ ਤਾਂ ਤੁਹਾਨੂੰ 5000 ਹਜ਼ਾਰ ਰੁਪਏ ਤੱਕ ਦਾ ਭਾਰੀ ਚਲਾਨ ਕਰਨਾ ਪੈ ਸਕਦਾ ਹੈ ਜਾਂ ਵਾਹਨ ਜ਼ਬਤ ਕੀਤਾ ਜਾ ਸਕਦਾ ਹੈ।