FIKI National Road Safety Award 2022: ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਤੇ ਬਿਹਤਰ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿੱਢੀ ਮੁਹਿੰਮ ਨੇ, ਮੰਗਲਵਾਰ ਨੂੰ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਰੋਡ ਸੇਫਟੀ ਇੰਟਰਵੈਂਸ਼ਨਜ਼ ਦੀ ਸ਼੍ਰੇਣੀ ਵਿੱਚ ਵੱਕਾਰੀ ‘‘ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022’’ ਨਾਲ ਸਨਮਾਨਿਤ ਕਰ ਕੇ ਸੂਬੇ ਲਈ ਨਾਮੜਾ ਖੱਟਿਆ ਹੈ।
ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਏ.ਡੀ.ਜੀ.ਪੀ. ਟਰੈਫਿਕ ਅਮਰਦੀਪ ਸਿੰਘ ਰਾਏ ਅਤੇ ਟਰੈਫਿਕ ਵਿੰਗ ਦੀ ਸਮੁੱਚੀ ਟੀਮ ਨੂੰ ਉਨ੍ਹਾਂ ਦੀ ਵਚਨਬੱਧਤਾ ਅਤੇ ਸਖ਼ਤ ਮਿਹਨਤ ਲਈ ਵਧਾਈ ਦਿੱਤੀ, ਜਿਨ੍ਹਾਂ ਨੇ ਟਰੈਫਿਕ ਵਿੰਗ ਦੇ ਮਿਸ਼ਨ ਦੀ ਸਫਲਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਇਹ ਸਨਮਾਨ ਮੰਗਲਵਾਰ ਨੂੰ ਫਿਕੀ ਆਡੀਟੋਰੀਅਮ,ਫੈਡਰੇਸ਼ਨ ਹਾਊਸ, ਨਵੀਂ ਦਿੱਲੀ ਵਿਖੇ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿਕੀ) ਵੱਲੋਂ ‘ ਰੋਲ ਆਫ਼ ਕਾਰਪੋਰੇਟਜ਼ ਇਨ ਰੋਡ ਸੇਫਟੀ ਅਤੇ ਫਿਕੀ ਰੋਡ ਸੇਫਟੀ ਐਵਾਰਡਜ਼ 2023 ਕਾਨਫਰੰਸ ਦੌਰਾਨ ਡਾ: ਨਵਦੀਪ ਅਸੀਜਾ , ਟਰੈਫਿਕ ਸਲਾਹਕਾਰ ਪੰਜਾਬ ਅਤੇ ਡਾਇਰੈਕਟਰ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ (ਪੀ.ਆਰ.ਐੱਸ.ਟੀ.ਆਰ.ਸੀ.) ਅਤੇ ਪੀ.ਆਰ.ਐੱਸ.ਟੀ.ਆਰ.ਸੀ. ਦੇ ਵਿਗਿਆਨੀ ਸਿਮਰਨਜੀਤ ਸਿੰਘ ਨੇ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਦੀ ਤਰਫੋਂ ਸਾਂਝੇ ਤੌਰ ਤੇ ਹਾਸਲ ਕੀਤਾ।
ਏ.ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਇਹ ਐਵਾਰਡ ਟਰੈਫਿਕ ਵਿੰਗ ਦੇ ਹਰ ਉਸ ਵਿਅਕਤੀ ਨੂੰ ਸਮਰਪਿਤ ਹੈ, ਜੋ ਪੰਜਾਬ ਦੀਆਂ ਸੜਕਾਂ ’ਤੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਵਾਹ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵੱਕਾਰੀ ਸਨਮਾਨ ਸੜਕ ਸੁਰੱਖਿਆ ਪਹਿਲਕਦਮੀਆਂ ਵਿੱਚ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਅਤੇ ਨਾਗਰਿਕਾਂ ਲਈ ਸੁਰੱਖਿਅਤ ਸੜਕਾਂ ਬਣਾਉਣ ਸਬੰਧੀ ਉਨ੍ਹਾਂ ਦੇ ਸਮਰਪਣ ਨੂੰ ਮਾਨਤਾ ਦਿੰਦਾ ਹੈ।
Traffic Wing of @PunjabPoliceInd has been conferred with esteemed “FICCI National Road Safety Award 2022” in category of Road Safety Interventions. @DgpPunjabPolice Gaurav Yadav congratulated the ADGP Traffic Amardeep Singh Rai and the entire team of the Traffic Wing. pic.twitter.com/m1fEC3GUDQ
— Government of Punjab (@PunjabGovtIndia) July 18, 2023
ਉਨ੍ਹਾਂ ਕਿਹਾ ਕਿ ਟਰੈਫਿਕ ਵਿੰਗ ਪੰਜਾਬ ਨੇ ਟਰੈਫਿਕ ਦੇ ਪ੍ਰਬੰਧਨ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰਨ ਸਮਰਪਣ ਅਤੇ ਮੁਹਾਰਤ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ 2022 ਵਿੱਚ ਸੜਕਾਂ ’ਤੇ ਜਾਨਾਂ ਬਚਾਉਣ ਲਈ ਸਭ ਤੋਂ ਅੱਗੇ ਹੋ ਕੇ ਸੁਹਿਰਦਤਾ ਤੇ ਸਮਰਪਣ ਨਾਲ ਕੰਮ ਕੀਤਾ ਹੈ।
ਜਿਕਰਯੋਗ ਹੈ ਕਿ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ (ਪੀਆਰਐਸਟੀਆਰਸੀ) ਨੇ ਡਾਟਾ-ਡ੍ਰਿਵਨ ਡਿਸੀਜਨ ਮੇਕਿੰਗ, ਸੂਚਿਤ ਚੋਣਾਂ ਖਾਤਿਰ ਅਤੇ ਸੜਕ ਸੁਰੱਖਿਆ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਆਪਕ ਡੇਟਾ ਦੀ ਵਰਤੋਂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h