ਬਰਨਾਲਾ-ਮੋਗਾ ਰਾਸ਼ਟਰੀ ਰਾਜਮਾਰਗ ‘ਤੇ ਨਿਰਮਾਣ ਅਧੀਨ ਟੋਲ ਪਲਾਜ਼ਾ ‘ਤੇ ਮਾਰੂਤੀ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਨਾਲ ਚਾਲਕ ਦੀ ਮੌਕੇ ‘ਤੇ ਮੌਤ ਹੋ ਗਈ।ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਨੇ 15 ਫਰਵਰੀ ਨੂੰ ਕੈਨੇਡਾ ਜਾਣਾ ਸੀ।