Tragic Accident in Kangra: ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ‘ਚ ਧਰਮਸ਼ਾਲਾ ਨੇੜੇ ਐਤਵਾਰ ਨੂੰ ਕਣਕ ਲੈ ਕੇ ਜਾ ਰਿਹਾ ਇੱਕ ਟਰੱਕ 100 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ ਟਰੱਕ ਵਿੱਚ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ। ਜਦਕਿ ਪੰਜ ਦੇ ਕਰੀਬ ਲੋਕ ਜ਼ਖਮੀ ਹੋਏ। ਸਾਰਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਹਾਦਸਾ ਕਾਂਗੜਾ ਦੇ ਰਸੇਹਰ ਪਿੰਡ ਵਿੱਚ ਵਾਪਰਿਆ।
ਸੁਰੱਖਿਆ ਬਲ ਰਾਹਤ ਕਾਰਜਾਂ ਵਿੱਚ ਜੁੱਟੇ
ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋਈ, ਜਦਕਿ ਇੱਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਕਾਂਗੜਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ (ਡੀਪੀਆਰਓ) ਵਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ, ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਅਤੇ ਪੁਲਿਸ ਕਰਮਚਾਰੀ ਮੌਕੇ ‘ਤੇ ਪਹੁੰਚੇ।
ਮ੍ਰਿਤਕਾਂ ਤੇ ਜ਼ਖਮੀਆਂ ਦੀ ਪਛਾਣ
ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਕਣਕ ਨਾਲ ਭਰਿਆ ਟਰੱਕ ਉਥਾਦਗਰਨ ਪੰਚਾਇਤ ਨੇੜੇ ਪਹੁੰਚ ਸੜਕ ਦੇ ਕਿਨਾਰੇ ਇੱਕ ਟੋਏ ਵਿੱਚ ਡਿੱਗ ਗਿਆ। ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਸੁਨੀਲ ਕਾਂਤ, ਉਸਦੀ ਪਤਨੀ ਸੀਤਾ ਦੇਵੀ, ਬੇਟੀ ਤ੍ਰਿਸ਼ਾ ਦੇਵੀ, ਆਰਤੀ ਅਤੇ ਮਿਲਾਪ ਚੰਦ ਵਜੋਂ ਹੋਈ ਹੈ। ਦੂਜੇ ਪਾਸੇ ਜ਼ਖਮੀਆਂ ਦੀ ਪਛਾਣ ਸੁਨੀਲ ਕਾਂਤ ਪੁੱਤਰ ਅਭਿਭ, ਅਭਿਸ਼ੇਕ, ਪੂਜਾ, ਪ੍ਰਗਤੀ ਅਤੇ ਅਨਿਲ ਕਾਂਤ ਵਜੋਂ ਹੋਈ। ਜ਼ਖ਼ਮੀਆਂ ਨੂੰ ਟਾਂਡਾ ਦੇ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਸੀਐਮ ਸੁੱਖੂ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਸੀਐਮ ਸੁੱਖੂ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ। ਪੀੜਤ ਪਰਿਵਾਰਾਂ ਨੂੰ ਤੁਰੰਤ ਰਾਹਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਦੂਜੇ ਪਾਸੇ ਧਰਮਸ਼ਾਲਾ ਦੇ ਵਿਧਾਇਕ ਸੁਧੀਰ ਸ਼ਰਮਾ ਨੇ ਵੀ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੀੜਤਾਂ ਦੀ ਹਰ ਸੰਭਵ ਮਦਦ ਕਰੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h