Kanpur Fire Accident: ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਇੱਕ ਝੌਂਪੜੀ ਨੂੰ ਅੱਗ ਲੱਗਣ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ‘ਚ ਪਤੀ-ਪਤਨੀ ਅਤੇ ਤਿੰਨ ਬੱਚੇ ਵੀ ਸ਼ਾਮਲ ਹਨ।
ਮਿਲੀ ਜਾਣਕਾਰੀ ਮੁਤਾਬਕ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਅਤੇ ਜਦੋਂ ਅੱਗ ਲੱਗੀ ਤਾਂ ਪਰਿਵਾਰਕ ਮੈਂਬਰ ਸੁੱਤੇ ਪਏ ਸੀ। ਇਸ ਹਾਦਸੇ ‘ਚ ਇੱਕ ਔਰਤ ਗੰਭੀਰ ਰੂਪ ‘ਚ ਜ਼ਖਮੀ ਹੋ ਗਈ ਹੈ, ਜਿਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਘਟਨਾ ਕਾਨਪੁਰ ਦੇ ਰੂੜਾ ਥਾਣਾ ਖੇਤਰ ਦੇ ਪਿੰਡ ਹਰਮਾਉ ਬੰਜਾਰਾਡੇਰਾ ਦੀ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਕਾਨਪੁਰ ਦੇਹਤ ਦੇ ਐਸਪੀ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਵੀ ਭਾਰੀ ਪੁਲਿਸ ਬਲ ਦੇ ਨਾਲ ਮੌਕੇ ‘ਤੇ ਪਹੁੰਚ ਗਏ। ਬਾਅਦ ‘ਚ ਫੋਰੈਂਸਿਕ ਟੀਮ ਅਤੇ ਡਾਗ ਸਕੁਐਡ ਵੀ ਮੌਕੇ ‘ਤੇ ਪਹੁੰਚ ਗਿਆ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਰਿਵਾਰ ਦੇ 5 ਜੀਅ ਜ਼ਿੰਦਾ ਸਾੜੇ
ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਹਾਦਸਾ ਵਾਪਰਿਆ ਉਸ ਸਮੇਂ ਸਤੀਸ਼ ਕੁਮਾਰ, ਉਸ ਦੀ ਪਤਨੀ ਕਾਜਲ ਤੇ 3 ਬੱਚੇ ਝੁੱਗੀ ‘ਚ ਸੁੱਤੇ ਹੋਏ ਸੀ। ਅਚਾਨਕ ਅੱਗ ਲੱਗਣ ਕਾਰਨ ਰੌਲਾ ਪੈ ਗਿਆ। ਪਿੰਡ ਵਾਸੀਆਂ ਨੇ ਭੱਜ ਕੇ ਅੱਗ ਬੁਝਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਕੁਝ ਹੀ ਸਮੇਂ ‘ਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਪਤੀ-ਪਤਨੀ ਸਮੇਤ ਕੁੱਲ ਪੰਜ ਲੋਕਾਂ ਦੀ ਮੌਤ ਹੋ ਗਈ।
ਇਸ ਹਾਦਸੇ ‘ਚ ਸਤੀਸ਼ ਦੀ ਬਜ਼ੁਰਗ ਮਾਂ ਰੇਸ਼ਮਾ ਵੀ ਗੰਭੀਰ ਰੂਪ ‘ਚ ਝੁਲਸ ਗਈ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਝੌਂਪੜੀ ‘ਚ ਲੱਗੇ ਬਲਬ ‘ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ। ਮੌਕੇ ‘ਤੇ ਪਹੁੰਚੀ ਜ਼ਿਲਾ ਮੈਜਿਸਟ੍ਰੇਟ ਨੇਹਾ ਜੈਨ ਨੇ ਜ਼ਿਲਾ ਹਸਪਤਾਲ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜ਼ਖਮੀ ਔਰਤ ਦਾ ਸਹੀ ਇਲਾਜ ਕੀਤਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h