ਪੰਜਾਬ ਸਰਕਾਰ ਵਲੋਂ ਸਿਖਿਆ ਨੂੰ ਮਾਡਲ ਬਣਾਉਣ ਲਈ ਸ਼ੁਰੂ ਕੀਤੇ ਗਏ ਸਕੂਲ ਆਫ ਐਮੀਨੈਸ ਨੂੰ ਸਫਲ ਕਰਨ ਲਈ ਜਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ । ਇਸ ਮੁਹਿਮ ਤਹਿਤ ਨੌਡਲ ਅਫਸਰ ਅਮਰਜੀਤ ਸਿੰਘ ਪੁਰੇਵਾਲ ਵਲੋਂ ਜਿਲ੍ਹਾਂ ਗੁਰਦਾਸਪੁਰ ਅਧੀਨ ਵੱਖ ਵੱਖ ਸਕੂਲਾਂ ਸਰਕਾਰੀ ਮਿਡਲ ਸਕੂਲ ਨਬੀਪੁਰ, ਸਰਕਾਰੀ ਹਾਈ ਸਕੂਲ ਗਜਨੀਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੌੜਾ ਛੱਤਰਾਂ, ਸਰਕਾਰੀ ਸਕੂਲ ਸਲੇਮਪੁਰ ਅਰਾਈਆਂ ਵਿੱਚ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ ।
ਉਥੇ ਹੀ ਸਰਹੱਦੀ ਇਲਾਕੇ ਦੇ ਸਰਕਾਰੀ ਸਕੂਲ ਚ ਚਲਾਈ ਜਾ ਰਹੀ ਜਾਗਰੂਕ ਮੁਹਿੰਮ ਤਹਿਤ ਸਿਖਿਆ ਵਿਭਾਗ ਦੇ ਪਹੁਚੇ ਅਧਿਕਾਰੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਰਕਾਰ ਵਲੋਂ ਸੁਰੂ ਕੀਤੇ ਗਏ ਸਕੂਲ ਆਫ ਐਮੀਨੇਸ ਵਿੱਚ ਦਾਖਲਾ ਲੈਣ ਲਈ 9ਵੀਂ ਅਤੇ ਗਿਆਰਵੀਂ ਜਮਾਤ ਦੇ ਬੱਚਿਆਂ ਦਾ ਟੈਸਟ ਲਿਆ ਜਾਵੇਗਾ ਜਿਸ ਲਈ ਆਨਲਾਈਨ ਪੋਰਟਲ ਤੇ ਅਪਲਾਈ ਕਰਨ ਲਈ 15 ਮਾਰਚ ਮਿਤੀ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਦਾਖਲਾ ਲੈਣ ਵਾਲੇ ਵਿਦਿਅਆਰਥੀਆਂ ਨੂੰ ਜਿਥੈ ਘਰ ਤੋਂ ਸਕੂਲ ਅਤੇ ਸਕੂਲ ਤੋਂ ਘਰ ਆਉਣ ਲਈ ਟਰਾਂਸਪੋਰਟ ਦਾ ਪ੍ਰਬੰਧ ਕੀਤਾ ਗਿਅ ਹੈ। ਇਸ ਤੋਂ ਇਲਾਵਾ ਇਸ ਸਕੂਲ ਵਿੱਚ ਦਾਖਲਾ ਲੈਣ ਵਾਲੇ ਵਿਦਿਅਆਰਥੀਅਆਂ ਨੂੰ ਵੱਖ ਵੱਖ ਟੈਸਟਾਂ ਲਈ ਵੀ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਵਲੌਂ ਜੋ ਅਧਿਆਪਕ ਸਿੰਘਾਪੁਰ ਟੇ੍ਰਨਿੰਗ ਲਈ ਭੇਜੇ ਸਨ ਉਹ ਅਧਿਅਆਪਕ ਸਕੂਲ ਆਫ ਐਮੀਨੈਸ ਵਿੱਚ ਬੱਚਿਆਂ ਨੂੰ ਸਿੱਖਿਅਤ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h