ਪੰਜਾਬ ਸਰਕਾਰ ਨੇ ਲੋਕ ਸਭਾ ਚੋਣਾਂ 2024 ਤੋਂ ਬਾਅਦ ਲੋਕਲ ਬਾਡੀਜ਼ ਵਿਭਾਗ ਵਿੱਚ ਅਧਿਕਾਰੀਆਂ ਦੇ ਵੱਡੇ ਪੱਧਰ ’ਤੇ ਤਬਾਦਲੇ ਕੀਤੇ ਹਨ। ਕਿਆਸ ਲਗਾਇਆ ਜਾ ਰਿਹਾ ਹੈ ਕਿ ਇਹ ਬਦਲਾਅ ਨਗਰ ਨਿਗਮ ਚੋਣਾਂ ਅਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਵੀ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਨਗਰ ਨਿਗਮ ਚੋਣਾਂ ਕਰੀਬ ਦੋ ਸਾਲਾਂ ਤੋਂ ਲਟਕ ਰਹੀਆਂ ਹਨ।
ਅੰਮ੍ਰਿਤਸਰ ਨਗਰ ਨਿਗਮ ਵਿੱਚ ਤਾਇਨਾਤ ਲੈਂਡਸਕੇਪ ਅਫਸਰ ਯਾਦਵਿੰਦਰ ਸਿੰਘ ਨੂੰ ਜਲੰਧਰ ਨਗਰ ਨਿਗਮ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜੇਈ ਸੁਖਵਿੰਦਰ ਸਿੰਘ ਨੂੰ ਅੰਮ੍ਰਿਤਸਰ ਨਗਰ ਨਿਗਮ ਵਿੱਚ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਨਗਰ ਸੁਧਾਰ ਟਰੱਸਟਾਂ ਅਤੇ ਨਗਰ ਨਿਗਮਾਂ ਵਿੱਚ 44 ਦੇ ਕਰੀਬ ਅਧਿਕਾਰੀ ਭੇਜੇ ਗਏ ਹਨ।